Punjab

ਦੇਸ਼ ਭਗਤੀ ਦੇ ਜਜ਼ਬੇ ਨਾਲ ਆਜ਼ਾਦੀ ਦਿਵਸ ਬੜ੍ਹੇ ਹੀ ਉਤਸ਼ਾਹ ਨਾਲ ਮਨਾਇਆ

ਖ਼ਾਲਸਾ ਯੂਨੀਵਰਸਿਟੀ ਦੇ ਅਜ਼ਾਦੀ ਦਿਵਸ ਨੂੰ ਸਮਰਪਿਤ ਪ੍ਰੋਗਰਾਮ ਦਾ ਦ੍ਰਿਸ਼।

ਅੰਮ੍ਰਿਤਸਰ – ਖਾਲਸਾ ਕਾਲਜ ਆਫ਼ ਇੰਜੀਨੀਅਰਿੰਗ ਐਂਡ ਟੈਕਨਾਲੋਜੀ, ਰਣਜੀਤ ਐਵੀਨਿਊ, ਖਾਲਸਾ ਯੂਨੀਵਰਸਿਟੀ ਦੇ ਸਕੂਲ ਆਫ਼ ਲਾਅ, ਸ੍ਰੀ ਗੁਰੂ ਤੇਗ ਬਹਾਦਰ ਕਾਲਜ ਫ਼ਾਰ ਵੂਮੈਨ, ਖਾਲਸਾ ਕਾਲਜ ਪਬਲਿਕ ਸਕੂਲ, ਜੀ. ਟੀ. ਰੋਡ ਅਤੇ ਖਾਲਸਾ ਕਾਲਜ ਇੰਟਰਨੈਸ਼ਨਲ ਪਬਲਿਕ ਸਕੂਲ, ਰਣਜੀਤ ਐਵੀਨਿਊ ਵਿਖੇ ਦੇਸ਼ ਭਗਤੀ ਦੇ ਜਜ਼ਬੇ ਨਾਲ ਆਜ਼ਾਦੀ ਦਿਵਸ ਬੜ੍ਹੇ ਹੀ ਉਤਸ਼ਾਹ ਨਾਲ ਮਨਾਇਆ ਗਿਆ।

ਖਾਲਸਾ ਯੂਨੀਵਰਸਿਟੀ ਦੇ ਸਕੂਲ ਆਫ਼ ਲਾਅ ਵਿਖੇ ਆਜ਼ਾਦੀ ਦਿਵਸ ਮੌਕੇ ਡੀਨ ਪ੍ਰੋ. (ਡਾ.) ਜਸਪਾਲ ਸਿੰਘ ਨੇ ਮੁਖੀ ਤੇ ਐਸੋਸੀਏਟ ਪ੍ਰੋਫੈਸਰ ਡਾ. ਗੁਨੀਸ਼ਾ ਸਲੂਜਾ ਨਾਲ ਮਿਲ ਕੇ ਸਮਾਗਮ ਦੀ ਸ਼ੁਰੂਆਤ ਰਾਸ਼ਟਰੀ ਝੰਡਾ ਲਹਿਰਾਉਣ ਨਾਲ ਕੀਤੀ, ਜਿਸ ਉਪਰੰਤ ਰਾਸ਼ਟਰੀ ਗੀਤ ਗਾਇਆ ਗਿਆ। ਇਸ ਮੌਕੇ ਸੰਸਥਾ ਦੇ ਐੱਨ. ਐੱਸ. ਐੱਸ. ਵਲੰਟੀਅਰਾਂ ਅਤੇ 11 ਪੀ. ਬੀ. ਬੀ. ਐੱਨ. ਐੱਨ. ਸੀ. ਸੀ., ਅੰਮ੍ਰਿਤਸਰ ਦੇ ਐੱਨ. ਸੀ. ਸੀ. ਕੈਡਿਟਾਂ ਨੇ ਉਤਸ਼ਾਹ ਨਾਲ ਭਾਗ ਲੈਂਦਿਆਂ ਦੇਸ਼ ਭਗਤੀ ਭਾਸ਼ਣ ਅਤੇ ਪੋਸਟਰ ਮੇਕਿੰਗ ਰਾਹੀਂ ਆਪਣੀ ਪ੍ਰਤਿਭਾ ਦਾ ਪ੍ਰਦਰਸ਼ਨ ਕੀਤਾ। ਇਹ ਪ੍ਰੋਗਰਾਮ ਲੈਫਟੀਨੈਂਟ (ਡਾ.) ਗੁਰਜਿੰਦਰ ਕੌਰ, ਏ. ਐੱਨ. ਓ., ਐੱਨ. ਸੀ. ਸੀ. ਅਤੇ ਡਾ. ਪ੍ਰੀਤ ਇੰਦਰ ਕੌਰ, ਪ੍ਰੋਗਰਾਮ ਅਫ਼ਸਰ, ਐੱਨ. ਐੱਸ. ਐੱਸ. ਦੇ ਸਹਿਯੋਗ ਨਾਲ ਕੀਤਾ ਗਿਆ।

ਇੰਜੀਨੀਅਰਿੰਗ ਕਾਲਜ ਵਿਖੇ ਡਾਇਰੈਕਟਰ ਡਾ. ਮੰਜ਼ੂ ਬਾਲਾ ਦੀ ਅਗਵਾਈ ਹੇਠ ਉਕਤ ਸਮਾਗਮ 82 ਆਰਮਰਡ ਰੈਜੀਮੈਂਟ ਦੇ ਸਹਿਯੋਗ ਨਾਲ ਵਿਸ਼ੇਸ਼ ਯੂਥ ਆਊਟਰੀਚ ਪ੍ਰੋਗਰਾਮ ਤਹਿਤ ਕਰਵਾਇਆ ਗਿਆ। ਪ੍ਰੋਗਰਾਮ ਦਾ ਮਕਸਦ ਵਿਦਿਆਰਥੀਆਂ ’ਚ ਦੇਸ਼ ਨਿਰਮਾਣ ਪ੍ਰਤੀ ਜ਼ਿੰਮੇਵਾਰੀ ਦੀ ਭਾਵਨਾ ਪੈਦਾ ਕਰਨਾ ਅਤੇ ਉਨ੍ਹਾਂ ਨੂੰ ਭਾਰਤੀ ਫ਼ੌਜ ’ਚ ਸੇਵਾ ਕਰਨ ਦੇ ਮੌਕਿਆਂ ਸਬੰਧੀ ਜਾਣਕਾਰੀ ਪ੍ਰਦਾਨ ਕਰਨਾ ਸੀ। ਇਸ ਮੌਕੇ ‘ਦੇਸ਼ ਦੀ ਸੇਵਾ ਕਰੋ: ਭਾਰਤੀ ਫ਼ੌਜ ’ਚ ਕਰੀਅਰ ਦੇ ਮੌਕੇ’ ਵਿਸ਼ੇ ’ਤੇ ਲੈਕਚਰ ਕਰਵਾਇਆ ਗਿਆ, ਜਿਸ ਨੂੰ ਰੈਜੀਮੈਂਟ ਦੇ ਕੈਪਟਨ ਧਰੁਵ ਦਹੀਆ ਨੇ ਸੰਬੋਧਨ ਕਰਦਿਆਂ ਵਿਦਿਆਰਥੀਆਂ ਲਈ ਭਾਰਤੀ ਫ਼ੌਜ ’ਚ ਉਪਲਬਧ ਵੱਖ-ਵੱਖ ਕਰੀਅਰ ਮੌਕਿਆਂ ਸਬੰਧੀ ਜਾਣਕਾਰੀ ਦਿੱਤੀ ਅਤੇ ਵੱਖ-ਵੱਖ ਐਂਟਰੀ ਪੱਧਰਾਂ, ਯੋਗਤਾ, ਭਰਤੀ ਦੇ ਰਸਤੇ ਅਤੇ ਫ਼ੌਜ ’ਚ ਕਰੀਅਰ ਨਾਲ ਜੁੜੇ ਲਾਭਾਂ ਬਾਰੇ ਵੀ ਦੱਸਿਆ।

ਇਸ ਮੌਕੇ ਡਾ. ਮੰਜ਼ੂ ਬਾਲਾ ਨੇ ਉਕਤ ਰੈਜੀਮੈਂਟ ਵੱਲੋਂ ਕਰਵਾਏ ਇਸ ਯੂਥ ਆਊਟਰੀਚ ਪ੍ਰੋਗਰਾਮ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਅਜਿਹੇ ਪ੍ਰੋਗਰਾਮ ਵਿਦਿਆਰਥੀਆਂ ਨੂੰ ਰਵਾਇਤੀ ਕਰੀਅਰ ਵਿਕਲਪਾਂ ਤੋਂ ਇਲਾਵਾ ਦੇਸ਼ ਦੀ ਸੇਵਾ ਨਾਲ ਜੁੜੇ ਮੌਕਿਆਂ ਬਾਰੇ ਜਾਣਨ ਲਈ ਮਹੱਤਵਪੂਰਨ ਮੰਚ ਪ੍ਰਦਾਨ ਕਰਦੇ ਹਨ।

ਇਸ ਮੌਕੇ ਰੈਜੀਮੈਂਟ ਦੀ ਅਗਨੀਵੀਰ ਮਿਲਟਰੀ ਟੀਮ ਅਤੇ ਕਾਲਜ ਲੜਕਿਆਂ ਦੀ ਫੁੱਟਬਾਲ ਟੀਮ ਵਿਚਕਾਰ ਮੁਕਾਬਲਾ ਕਰਵਾਇਆ ਗਿਆ। ਦੋਵਾਂ ਟੀਮਾਂ ਵਿਚਕਾਰ ਸਖ਼ਤ ਮੁਕਾਬਲੇ ਤੋਂ ਬਾਅਦ ਕਾਲਜ ਟੀਮ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ 3-2 ਨਾਲ ਜਿੱਤ ਦਰਜ ਕੀਤੀ। ਕੈਪਟਨ ਦਹੀਆ ਨੇ ਕਾਲਜ ਟੀਮ ਨੂੰ ਸ਼ਾਨਦਾਰ ਪ੍ਰਦਰਸ਼ਨ ਲਈ ਵਧਾਈ ਦਿੰਦਿਆਂ ਦਿਖਾਈ ਗਈ ਖੇਡ ਭਾਵਨਾ ਦੀ ਸ਼ਲਾਘਾ ਕੀਤੀ। ਉਨ੍ਹਾਂ ਵਿਦਿਆਰਥੀਆਂ ਨੂੰ ਅਨੁਸ਼ਾਸਨ, ਲੀਡਰਸ਼ਿਪ, ਜ਼ਿੰਮੇਵਾਰੀ ਅਤੇ ਦੇਸ਼ ਪ੍ਰਤੀ ਸਮਰਪਣ ਦੀ ਭਾਵਨਾ ਵਿਕਸਿਤ ਕਰਨ ਲਈ ਪ੍ਰੇਰਿਤ ਕੀਤਾ।

ਇਸੇ ਤਰ੍ਹਾਂ ਗੁਰੂ ਤੇਗ ਬਹਾਦਰ ਕਾਲਜ ਦੇ ਪ੍ਰਿੰਸੀਪਲ ਡਾ. ਲਕਸ਼ਮੀ ਮਲਹੋਤਰਾ, ਖ਼ਾਲਸਾ ਕਾਲਜ ਪਬਲਿਕ ਸਕੂਲ, ਜੀ. ਟੀ. ਰੋਡ ਦੇ ਪ੍ਰਿੰਸੀਪਲ ਸ: ਅਮਰਜੀਤ ਸਿੰਘ ਗਿੱਲ ਅਤੇ ਖ਼ਾਲਸਾ ਕਾਲਜ ਇੰਟਰਨੈਸ਼ਨਲ ਪਬਲਿਕ ਸਕੂਲ ਵਿਖੇ ਪ੍ਰਿੰਸੀਪਲ ਸ੍ਰੀਮਤੀ ਨਿਰਮਲਜੀਤ ਕੌਰ ਗਿੱਲ ਦੀ ਅਗਵਾਈ ਹੇਠ ਸੁਤੰਤਰਤਾ ਦਿਵਸ ਮਨਾਇਆ ਗਿਆ। ਪਬਲਿਕ ਸਕੂਲ ਵਿਖੇ ਮੁੱਖ ਮਹਿਮਾਨ ਵਜੋਂ ਆਈ. ਟੀ. ਬੀ. ਪੀ. ਡਿਪਟੀ ਕਮਾਂਡੈਂਟ ਗੁਰਮਿੰਦਰ ਸਿੰਘ ਗਿੱਲ ਅਤੇ ਵਿਸ਼ੇਸ਼ ਮਹਿਮਾਨ ਦੇ ਤੌਰ ’ਤੇ  ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਦੇ ਜੁਆਇੰਟ ਸਕੱਤਰ ਸ: ਸੰਤੋਖ ਸਿੰਘ ਸੇਠੀ ਨੇ ਸ਼ਿਰਕਤ ਕੀਤੀ।

ਇਸ ਮੌਕੇ ਪ੍ਰਿੰ: ਡਾ. ਮਲਹੋਤਰਾ, ਪ੍ਰਿੰ: ਸ: ਗਿੱਲ ਅਤੇ ਪ੍ਰਿੰ: ਸ੍ਰੀਮਤੀ ਗਿੱਲ ਨੇ ਆਪਣੇ-ਆਪਣੇ ਸੰਬੋਧਨ ’ਚ ਕਿਹਾ ਕਿ ਸ਼ਹੀਦਾਂ ਦੁਆਰਾ ਦਿੱਤੀਆਂ ਕੁਰਬਾਨੀਆਂ ਸਦਕਾ ਹੀ ਅਸੀਂ ਅੱਜ ਆਜ਼ਾਦੀ ਦਾ ਆਨੰਦ ਮਾਣ ਰਹੇ ਹਾਂ, ਇਸ ਲਈ ਉਨ੍ਹਾਂ ਦੀਆਂ ਦਿੱਤੀਆਂ ਸ਼ਹੀਦੀਆਂ ਨੂੰ ਕਦੇ ਵੀ ਭੁੱਲਣਾ ਨਹੀਂ ਚਾਹੀਦਾ। ਉਨ੍ਹਾਂ ਕਿਹਾ ਕਿ ਸਾਨੂੰ ਸਭ ਨੂੰ ਹੀ ਦੇਸ਼ ਦੀ ਤਰੱਕੀ ’ਚ ਵਿਸ਼ੇਸ਼ ਯੋਗਦਾਨ ਪਾਉਣਾ ਚਾਹੀਦਾ ਹੈ ਅਤੇ ਵਤਨ ਦਾ ਨਾਮ ਰੌਸ਼ਨ ਕਰਨਾ ਚਾਹੀਦਾ ਹੈ।

ਇਸ ਮੌਕੇ ਪੋਸਟਰ ਨਿਰਮਾਣ, ਦੇਸ਼ ਭਗਤੀ ਨਾਲ ਸਬੰਧਿਤ ਗੀਤ, ਭਾਸ਼ਣ, ਫੈਂਸੀ ਡਰੈਸ ਆਦਿ ਵੱਖ-ਵੱਖ ਗਤੀਵਿਧੀਆਂ ਕਰਵਾਈਆਂ ਗਈਆਂ। ਇਸ ਮੌਕੇ ਜੂਨੀਅਰ ਕੈਟਾਗਰੀ ’ਚ ਸਾਹਿਬਜ਼ਾਦਾ ਜ਼ੋਰਾਵਰ ਸਿੰਘ ਹਾਊਸ ਦੇ ਵਿਦਿਆਰਥੀ ਨੇ ਪਹਿਲਾ, ਸੀਨੀਅਰ ਕੈਟਾਗਰੀ ’ਚ ਸਾਹਿਬਜ਼ਾਦਾ ਜੁਝਾਰ ਸਿੰਘ ਹਾਊਸ ਦੇ ਵਿਦਿਆਰਥੀ ਨੇ ਪਹਿਲਾਂ, ਗੀਤ ਮੁਕਾਬਲੇ ’ਚ ਸਾਹਿਬਜ਼ਾਦਾ ਜ਼ੋਰਾਵਰ ਸਿੰਘ ਨੇ ਪਹਿਲਾ ਸਥਾਨ ਹਾਸਲ ਕੀਤਾ। ਇਸ ਮੌਕੇ ਪ੍ਰਿਅੰਕਾ ਦੁਆਰਾ ਆਜ਼ਾਦੀ ਦਿਵਸ ਨੂੰ ਸਮਰਪਿਤ ਕੋਰੀਓਗ੍ਰਾਫੀ  ਕਰਵਾਈ ਗਈ। ਇਸ ਮੌਕੇ ਉਕਤ ਸੰਸਥਾਵਾਂ ਦਾ ਸਮੂਹ ਸਟਾਫ਼ ਅਤੇ ਵਿਦਿਆਰਥੀ ਹਾਜ਼ਰ ਸਨ।

Related posts

ਆਪ ਨੇ 16 ਮੈਡੀਕਲ ਕਾਲਜ ਬਣਾਉਣ ਦਾ ਦਾਅਵਾ ਕੀਤਾ ਸੀ ਪਰ ਹੁਣ 2 ਸਾਲਾਂ ਮਗਰੋਂ ਇਹ ਇਸਨੇ ਪਹਿਲੀ ਮੈਡੀਕਲ ਕਾਲਜ ਦਾ ਨੀਂਹ ਪੱਥ ਰੱਖਿਆ: ਸੁਖਬੀਰ ਸਿੰਘ ਬਾਦਲ

Bunty

ਕਸ਼ਮੀਰੀ, ਦਾਰੀ, ਬਲੋਚੀ ਤੇ ਪਸ਼ਤੋ ਲਈ ਵੀ ਕੰਮ ਕਰੇਗੀ ਪੰਜਾਬੀ ਯੂਨੀਵਰਸਿਟੀ

Bunty

ਆਈਲੈਟਸ ਸੈਂਟਰਾਂ ਲਈ ਨੇਮਬੰਦੀ ਢਾਂਚਾ ਤਿਆਰ ਕਰਨ ਲਈ ਬਣਾਈ ਜਾਵੇਗੀ ਐੱਸਓਪੀ

Bunty