India

ਦੇਸ਼ ਵਾਸੀਆਂ ‘ਤੇ ਜ਼ਬਰਦਸਤੀ ਈ20 ਪੈਟਰੋਲ ਥੋਪਿਆ ਜਾ ਰਿਹਾ – ਕੇਜਰੀਵਾਲ

ਅਰਵਿੰਦ ਕੇਜਰੀਵਾਲ, ਆਮ ਆਦਮੀ ਪਾਰਟੀ ਦੇ ਕਨਵੀਨਰ।

ਨਵੀਂ ਦਿੱਲੀ – ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਵੱਲੋਂ ਈ20 ਪੈਟਰੋਲ ਦੇ ਵਿਰੋਧ ਵਿੱਚ ਪ੍ਰਧਾਨ ਮੰਤਰੀ ਨਿਵਾਸ ਵੱਲ ਕੀਤੇ ਜਾ ਰਹੇ ਮਾਰਚ ਨੂੰ ਦਿੱਲੀ ਪੁਲਿਸ ਨੇ ਵਿਚਕਾਰ ਹੀ ਫਿਰੋਜ਼ਸ਼ਾਹ ਰੋਡ ‘ਤੇ ਰੋਕ ਦਿੱਤਾ। ਪੁਲਿਸ ਵੱਲੋਂ ਰੋਕੇ ਜਾਣ ਤੋਂ ਬਾਅਦ ਅਰਵਿੰਦ ਕੇਜਰੀਵਾਲ ਆਪਣੇ ਸਮਰਥਕਾਂ ਅਤੇ ‘ਆਪ’ ਵਰਕਰਾਂ ਸਮੇਤ ਸੜਕ ‘ਤੇ ਹੀ ਧਰਨੇ ‘ਤੇ ਬੈਠ ਗਏ। ‘ਆਪ’ ਵਰਕਰ ਈ20 ਪੈਟਰੋਲ ਵਿਰੁੱਧ ਜਨਤਾ ਤੋਂ ਪ੍ਰਾਪਤ ਹੋਈਆਂ ਪਟੀਸ਼ਨਾਂ ਨੂੰ ਪ੍ਰਧਾਨ ਮੰਤਰੀ ਨੂੰ ਨਿੱਜੀ ਤੌਰ ‘ਤੇ ਸੌਂਪਣਾ ਚਾਹੁੰਦੇ ਸਨ, ਪਰ ਪੁਲਿਸ ਨੇ ਦੋਸ਼ ਲਗਾਇਆ ਹੈ ਕਿ ਇਸ ਮਾਰਚ ਲਈ ਪਹਿਲਾਂ ਤੋਂ ਕੋਈ ਆਧਿਕਾਰਿਕ ਪਰਮਿਸ਼ਨ ਨਹੀਂ ਲਈ ਗਈ ਸੀ।

ਕੇਂਦਰ ਸਰਕਾਰ ‘ਤੇ ਨਿਸ਼ਾਨਾ ਸਾਧਦਿਆਂ ਅਰਵਿੰਦ ਕੇਜਰੀਵਾਲ ਨੇ ਇਲਜ਼ਾਮ ਲਗਾਇਆ ਕਿ ਦੇਸ਼ ਵਾਸੀਆਂ ਅਤੇ ਲੱਖਾਂ ਵਾਹਨ ਮਾਲਕਾਂ ‘ਤੇ ਜ਼ਬਰਦਸਤੀ ਈ20 ਪੈਟਰੋਲ ਥੋਪਿਆ ਜਾ ਰਿਹਾ ਹੈ, ਜਿਸ ਨਾਲ ਲੋਕਾਂ ‘ਤੇ ਵਾਧੂ ਆਰਥਿਕ ਬੋਝ ਪਵੇਗਾ। ਉਨ੍ਹਾਂ ਕਿਹਾ ਕਿ ਸਰਕਾਰ ਨੂੰ ਇਸ ਇਥਾਨੌਲ ਬਲੈਂਡਿਡ ਫਿਊਲ ਦੇ ਫਾਇਦਿਆਂ ਅਤੇ ਨੁਕਸਾਨਾਂ ਬਾਰੇ ਸਾਰੇ ਸਟੇਕਹੋਲਡਰਾਂ ਨਾਲ ਚਰਚਾ ਕਰਨੀ ਚਾਹੀਦੀ ਸੀ, ਪਰ ਸਰਕਾਰ ਨੇ ਸਿਰਫ਼ ਆਪਣੇ ਫਾਇਦੇ ਲਈ ਜਨਤਾ ਦੀਆਂ ਚਿੰਤਾਵਾਂ ਨੂੰ ਅਣਗੌਲਿਆ ਕਰਕੇ ‘ਆਪ’ ਨੂੰ ਇਸ ਵਿਰੁੱਧ ਅੰਦੋਲਨ ਸ਼ੁਰੂ ਕਰਨ ਲਈ ਮਜ਼ਬੂਰ ਕੀਤਾ ਹੈ।

ਇਸ ਵਿਰੋਧ ਪ੍ਰਦਰਸ਼ਨ ਦੌਰਾਨ ਕੇਜਰੀਵਾਲ ਨੇ ਸਰਕਾਰ ਅੱਗੇ ਤਿੰਨ ਪ੍ਰਮੁੱਖ ਮੰਗਾਂ ਰੱਖੀਆਂ ਹਨ। ਉਨ੍ਹਾਂ ਕਿਹਾ ਕਿ ਦੇਸ਼ ਦੇ ਸਾਰੇ ਪੈਟਰੋਲ ਪੰਪਾਂ ‘ਤੇ ਈ20 ਬਾਲਣ ਦੇ ਨਾਲ-ਨਾਲ ਪਿਓਰ ਪੈਟਰੋਲ ਦਾ ਬਦਲ ਵੀ ਉਪਲਬਧ ਹੋਣਾ ਚਾਹੀਦਾ ਹੈ। ਇਸ ਤੋਂ ਇਲਾਵਾ ਉਨ੍ਹਾਂ ਮੰਗ ਕੀਤੀ ਕਿ ਈਥਾਨੌਲ-ਮਿਕਸਡ ਓ20 ਬਾਲਣ ਦੀ ਕੀਮਤ ਸ਼ੁੱਧ ਪੈਟਰੋਲ ਨਾਲੋਂ ਘੱਟ ਹੋਣੀ ਚਾਹੀਦੀ ਹੈ ਅਤੇ ਪੈਟਰੋਲ ਦੀਆਂ ਕੀਮਤਾਂ ਨੂੰ 84 ਰੁਪਏ ਪ੍ਰਤੀ ਲੀਟਰ ਤੋਂ ਘੱਟ ਕੀਤਾ ਜਾਣਾ ਚਾਹੀਦਾ ਹੈ।

Related posts

24 ਘੰਟਿਆਂ ਦੌਰਾਨ ਆਏ 375 ਨਵੇਂ ਮਾਮਲੇ; ਦੋ ਲੋਕਾਂ ਦੀ ਮੌਤ

Bunty

ਕੋਰੋਨਾ ਨਾਲ ਮਰਨ ਵਾਲਿਆਂ ਦੇ ਪਰਿਵਾਰਕ ਮੈਂਬਰਾਂ ਨੂੰ 50-50 ਹਜ਼ਾਰ ਰੁਪਏ ਦੇਣ ਦਾ ਹੁਕਮ

Bunty

ਓਡੀਸ਼ਾ ਨੂੰ ਪਹਿਲੀ ਵਾਰ ਮਿਲੇਗੀ ‘ਡਬਲ ਇੰਜਣ’ ਵਾਲੀ ਸਰਕਾਰ : ਮੋਦੀ

Bunty