Punjab

ਦੇਸ ਵਿਚ ਲੋਕਰਾਜ ਕਾਨੂੰਨ ਨਾਂ ਦੀ ਕੋਈ ਚੀਜ਼ ਨਹੀਂ . ਗਿਆਨੀ ਹਰਪ੍ਰੀਤ ਸਿੰਘ

ਅਮ੍ਰਿਤਸਰ – ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨੇ ਦੇਸ਼ ਦੇ ਕੁਝ ਭਾਗਾਂ ਵਿਚ ਸਿੱਖਾਂ ਤੇ ਨਸਲੀ ਹਮਲੇ ਹੋਣ ਦੀਆਂ ਚਰਚਿਤ ਵੀਡੀਓ ਤੇ ਟਿਪਣੀ ਕਰਦਿਆਂ ਕਿਹਾ ਕਿ ਜਦ ਦੇਸ਼ ਦੀ ਸਤ੍ਹਾ ਤੇ ਕਾਬਜ ਲੋਕ ਸਟੇਜਾਂ ਤੇ ਬੈਠ ਕੇ ਗੁਰਦਵਾਰਾ ਸਾਹਿਬਾਨ ਨੂੰ  ਨਾਸੂਰ ਦਸਣਗੇ ਤਾਂ ਅਜਿਹੀਆਂ ਘਟਨਾਵਾਂ ਵਾਪਰਣੀਆ ਹੀ ਹਨ। ਇਨਾਂ ਘਟਨਾਵਾਂ ਲਈ ਉਹ ਲੋਕ ਹੀ ਜਿੰਮੇਵਾਰ ਹਨ ਜੋ ਗੁਰੂ ਘਰਾਂ ਨੂੰ ਨਾਸੂਰ ਦਸਣ ਦੀ ਹਿਮਾਕਤ ਕਰਦੇ ਹਨ। ਅਜਿਹੇ ਲੋਕਾਂ ਨੂੰ ਨੱਥ ਪੈਣੀ ਚਾਹੀਦੀ ਹੈ।ਜਥੇਦਾਰ ਨੇ ਕਿਹਾ ਕਿ ਜਬਲਪੁਰ ਵਿਚ ਵਾਪਰੀ ਘਟਨਾ ਬੇਹਦ ਦੁਖਦਾਈ ਤੇ ਨਿੰਦਣਯੋਗ ਹੈ।ਸਿਆਸੀ ਲੋਕਾਂ ਵਲੋ ਇਸ ਘਟਨਾਂ ਨੂੰ ਅੰਜਾਮ ਦਿੱਤਾ ਗਿਆ ਹੈ। ਉਨਾਂ ਕਿਹਾ ਕਿ ਅਜਿਹੀਆਂ ਘਟਨਾਵਾਂ ਦਸਦੀਆਂ ਹਨ ਕਿ ਦੇਸ਼ ਵਿਚ ਲੋਕ ਰਾਜ ਤੇ ਕਾਨੂੰਨ ਦੀ ਵਿਵਸਥਾ ਨਹੀ ਰਹਿ ਗਈ। ਅਜਿਹੀਆਂ ਘਟੀਆਂ ਕਰਤੂਤਾਂ ਕਰਨ ਵਾਲਿਆਂ ਦੇ ਖਿਲਾਫ ਸਖਤ ਕਾਰਵਾਈ ਕੀਤੀ ਜਾਣੀ ਚਾਹੀਦੀ ਹੈ ਤਾਂ ਕਿ ਘਟ ਗਿਣਤੀਆਂ ਨੂੰ ਨਿਸ਼ਾਨਾ ਬਣਾਉਦੇ ਹਨ।ਉਨਾਂ ਕਿਹਾ ਕਿ ਜਬਰਦਸਤੀ ਕਿਸੇ ਨੂੰ ਗਲ ਮਨਵਾਉਣੀ ਗਲਤ ਹੈ। ਸਿੱਖ ਲੀਡਰਸ਼ਿਪ ਤੇ ਖਾਸਕਰ ਸ਼ੋ੍ਰਮਣੀ ਅਕਾਲੀ ਦਲ ਨੂੰ ਇਨਾਂ ਘਟਨਾਵਾਂ ਦਾ ਨੋਟਿਸ ਲੈ ਕੇ ਸਰਕਾਰ ਨਾਲ ਗਲ ਕਰਨੀ ਚਾਹੀਦੀ ਹੈ।ਸ੍ਰੀ ਕਰਤਾਰਪੁਰ ਸਾਹਿਬ ਵਿਖੇ ਯਾਤਰਾ ਕਰਨ ਲਈ ਜਾਣ ਵਾਲੇ ਵਿਦੇਸ਼ੀ ਯਾਤਰੀਆਂ ਕੋਲੋ ਪੰਜ ਡਾਲਰ ਵਾਧੂ ਲੈਣ ਬਾਰੇ ਜਥੇਦਾਰ ਨੇ ਕਿਹਾ ਕਿ ਇਹ ੁਿਬਲਕੁਲ ਗਲਤ ਫੈਸਲਾ ਹੈ। ਉਨਾਂ ਕਿਹਾ ਕਿ ਇਹ ਜੰਜੀਆ ਟੈਕਸ ਹੈ ਜੋ ਬਰਦਾਸ਼ਤ ਨਹੀ ਕੀਤਾ ਜਾ ਸਕਦਾ।ਇਹ ਯਾਤਰੀ ਗੋਲਕ ਵਿਚ ਹਜਾਰਾਂ ਡਾਲਰ ਪਾਉਦੇ ਹਨ। ਦਿੱਲੀ ਕਮੇਟੀ ਦੇ ਮੈਂਬਰਾਂ ਦਾ ਭਾਜਪਾ ਦੇ ਸਮਰਥਨ ਵਿਚ ਕੀਤੀਆਂ ਜਾ ਰਹੀਆਂ ਰੈਲੀਆਂ ਵਿਚ ਜਾਣ ਬਾਰੇ ਬੋਲਦਿਆਂ ਜਥੇਦਾਰ ਨੇ ਕਿਹਾ ਕਿ ਧਾਰਮਿਕ ਵਿਅਕਤੀਆਂ ਲੂੰ ਧਾਰਮਿਕ ਕੰਮਾਂ ਵਲ ਹੀ ਧਿਆਨ ਦੇਣਾ ਚਾਹੀਦਾ ਹੈ। ਇਸ ਤੋ ਪਹਿਲਾਂ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਦੀਵਾਨ ਹਾਲ ਮੰਜੀ ਸਾਹਿਬ ਵਿਖੇ ਸ੍ਰੀ ਦਰਬਾਰ ਸਾਹਿਬ ਤੋ ਆਏ ਹੁਕਮਨਾਮੇ ਦੀ ਕਥਾ ਕੀਤੀ।

Related posts

INDIA’S GLOBAL SUPERSTAR BRINGS EPIC NEW TOUR, AURA 2025 TO AUSTRALIA & NEW ZEALAND FIRST EVER INDIAN ARTIST TO HEADLINE AUSTRALIAN STADIUMS

admin

ਸਾਡਾ ਉਦੇਸ਼ ਪੰਜਾਬ ਦੇ ਉਦਯੋਗਾਂ ਨੂੰ ਹਰ ਉਸ ਸਹੂਲਤ ਨਾਲ ਲੈਸ ਕਰਨਾ ਹੈ: ਸੰਜੀਵ ਅਰੋੜਾ

admin

ਅਹਿੰਸਾ ਦਿਵਸ ਵਜੋਂ 27 ਅਗਸਤ ਨੂੰ ਮੀਟ ਦੀਆਂ ਦੁਕਾਨਾਂ ਤੇ ਅਹਾਤੇ ਬੰਦ ਰੱਖਣ ਦੇ ਹੁਕਮ !

admin