India

ਦੋ ਸਾਲ ਬਾਅਦ ਮੁੜ 27 ਮਾਰਚ ਤੋਂ ਸ਼ੁਰੂ ਹੋਣਗੀਆਂ ਅੰਤਰਰਾਸ਼ਟਰੀ ਉਡਾਣਾਂ

ਨਵੀਂ ਦਿੱਲੀ – ਕੇਂਦਰ ਨੇ ਕੋਰੋਨਾ ਮਹਾਮਾਰੀ ਕਾਰਨ ਢਾਈ ਸਾਲਾਂ ਤੋਂ ਬੰਦ ਕੌਮਾਂਤਰੀ ਉਡਾਣਾਂ 27 ਮਾਰਚ ਤੋਂ ਮੁੜ ਸ਼ੁਰੂ ਕਰਨ ਦਾ ਫ਼ੈਸਲਾ ਕੀਤਾ ਹੈ। ਇਹ ਜਾਣਕਾਰੀ ਮੰਗਲਵਾਰ ਨੂੰ ਕੇਂਦਰੀ ਸ਼ਹਿਰੀ ਹਵਾਬਾਜ਼ੀ ਮੰਤਰਾਲੇ ਨੇ ਦਿੱਤੀ। ਇਹ ਉਡਾਣਾਂ 23 ਮਾਰਚ 2020 ਤੋਂ ਬੰਦ ਸਨ। ਏਅਰ ਬਬਲ ਪ੍ਰਬੰਧਾਂ ਹੇਠ ਜੁਲਾਈ 2020 ਤੋਂ ਭਾਰਤ ਤੇ 37 ਮੁਲਕਾਂ ਵਿਚਾਲੇ ਵਿਸ਼ੇਸ਼ ਉਡਾਣਾਂ ਚੱਲ ਰਹੀਆਂ ਹਨ। ਸ਼ਹਿਰੀ ਹਵਾਬਾਜ਼ੀ ਮੰਤਰੀ ਜਯੋਤਿਰਾਦਿੱਤਿਆ ਸਿੰਧੀਆ ਨੇ ਕਿਹਾ ਕਿ ਕੋਵਿਡ-19 ਦੇ ਕੇਸਾਂ ’ਚ ਕਮੀ ਨੂੰ ਧਿਆਨ ’ਚ ਰੱਖਦੇ ਹੋਏ ਇਹ ਫ਼ੈਸਲਾ ਕੀਤਾ ਗਿਆ ਹੈ। ਉਨ੍ਹਾਂ ਨੂੰ ਪੂਰਾ ਭਰੋਸਾ ਹੈ ਕਿ ਇਹ ਖੇਤਰ ਨਵੀਆਂ ਉੱਚਾਈਆਂ ਛੂਹੇਗਾ। ਉਡਾਣਾਂ ਸ਼ੁਰੂ ਹੋਣ ਤੋਂ ਬਾਅਦ ਏਅਰ ਬਬਲ ਪ੍ਰਬੰਧ ਖ਼ਤਮ ਹੋ ਜਾਵੇਗਾ।

ਏਅਰ ਬਬਲ ਪ੍ਰਬੰਧਾਂ ਹੇਠ ਦੋ ਮੁਲਕਾਂ ਦਰਮਿਆਨ ਪਾਬੰਦੀਆਂ ਨਾਲ ਸੀਮਤ ਗਿਣਤੀ ’ਚ ਕੌਮਾਂਤਰੀ ਉਡਾਣਾਂ ਨੂੰ ਚਲਾਇਆ ਜਾਂਦਾ ਹੈ। ਪਿਛਲੇ 662 ਦਿਨਾਂ ’ਚ ਮੰਗਲਵਾਰ ਨੂੰ ਕੋਰੋਨਾ ਦੇ ਸਭ ਤੋਂ ਘੱਟ ਕੇਸ ਸਾਹਮਣੇ ਆਏ ਹਨ। ਸ਼ਹਿਰੀ ਹਵਾਬਾਜ਼ੀ ਮੰਤਰਾਲੇ ਵਲੋਂ ਜਾਰੀ ਬਿਆਨ ’ਚ ਕਿਹਾ ਗਿਆ ਹੈ ਕਿ 27 ਮਾਰਚ ਤੋਂ ਸ਼ੁਰੂ ਹੋ ਰਹੀਆਂ ਕੌਮਾਂਤਰੀ ਉਡਾਣਾਂ ਦੌਰਾਨ ਸਿਹਤ ਮੰਤਰਾਲੇ ਵਲੋਂ ਜਾਰੀ ਗਾਈਡਲਾਈਨਾਂ ਦੀ ਪੂਰੀ ਤਰ੍ਹਾਂ ਪਾਲਣਾ ਕੀਤੀ ਜਾਵੇਗੀ।

Related posts

ਵਿਰਾਟ ਕੋਹਲੀ ਨੇ ਆਈਸੀਸੀ ਵਨਡੇ ਬੱਲੇਬਾਜ਼ੀ ਰੈਂਕਿੰਗ ਵਿੱਚ ਨੰਬਰ-1 ਸਥਾਨ ਹਾਸਲ ਕੀਤਾ

admin

ਯੂਪੀ ਦੇ ਮੁੱਖ-ਮੰਤਰੀ ਨੂੰ ਸ਼ਾਂਤ, ਸਹਿਜ ਅਤੇ ਹਮਦਰਦ ਸ਼ਖਸੀਅਤ : ਬਾਦਸ਼ਾਹ

admin

ਭਾਰਤ ਵਲੋਂ ‘ਬ੍ਰਿਕਸ 2026’ ਦੀ ਅਗਵਾਈ ਲਈ ਲੋਗੋ, ਥੀਮ ਤੇ ਵੈੱਬਸਾਈਟ ਦਾ ਉਦਘਾਟਨ

admin