India

ਦੱਖਣੀ ਕਸ਼ਮੀਰ ਦੇ ਵਾਂਡਾਕਪੋਰਾ ਮੁਕਾਬਲੇ ‘ਚ ਜੈਸ਼ ਦਾ ਚੋਟੀ ਦਾ ਅੱਤਵਾਦੀ ਕੈਸਰ ਕੋਕਾ ਸਾਥੀ ਸਮੇਤ ਢੇਰ

ਸ਼੍ਰੀਨਗਰ – ਕਸ਼ਮੀਰ ਘਾਟੀ ‘ਚ ਅੱਤਵਾਦ ਵਿਰੁੱਧ ਲੜ ਰਹੇ ਸੁਰੱਖਿਆ ਬਲਾਂ ਨੂੰ ਇਕ ਵਾਰ ਫਿਰ ਵੱਡੀ ਸਫਲਤਾ ਮਿਲੀ ਹੈ। ਦੱਖਣੀ ਕਸ਼ਮੀਰ ਦੇ ਜ਼ਿਲ੍ਹਾ ਪੁਲਵਾਮਾ ਦੇ ਵਾਂਡਾਕਪੋਰਾ ਅਵੰਤੀਪੋਰਾ ਖੇਤਰ ਵਿੱਚ ਸੁਰੱਖਿਆ ਬਲਾਂ ਨੇ ਜੈਸ਼-ਏ-ਮੁਹੰਮਦ ਦੇ ਚੋਟੀ ਦੇ ਅੱਤਵਾਦੀ ਕੈਸਰ ਕੋਕਾ ਨੂੰ ਉਸ ਦੇ ਸਾਥੀ ਸਮੇਤ ਮਾਰ ਦਿੱਤਾ ਹੈ। ਇਸ ਦੀ ਪੁਸ਼ਟੀ ਕਰਦਿਆਂ ਏਡੀਜੀਪੀ ਕਸ਼ਮੀਰ ਵਿਜੇ ਕੁਮਾਰ ਨੇ ਦੱਸਿਆ ਕਿ ਕੈਸਰ 2018 ਤੋਂ ਕਸ਼ਮੀਰ ਵਿੱਚ ਸਰਗਰਮ ਸੀ। ਉਹ ਕਸ਼ਮੀਰ ਵਿੱਚ ਅੱਤਵਾਦੀ ਹਮਲਿਆਂ, ਨਾਗਰਿਕਾਂ ਦੀ ਹੱਤਿਆ ਵਿੱਚ ਲੋੜੀਂਦਾ ਸੀ। ਉਸ ਦੀ ਮੌਤ ਜੈਸ਼-ਏ-ਮੁਹੰਮਦ ਲਈ ਵੱਡਾ ਘਾਟਾ ਅਤੇ ਸੁਰੱਖਿਆ ਬਲਾਂ ਲਈ ਵੱਡੀ ਸਫਲਤਾ ਹੈ।

ਪ੍ਰਾਪਤ ਜਾਣਕਾਰੀ ਅਨੁਸਾਰ ਪੁਲਿਸ ਨੂੰ ਭਰੋਸੇਯੋਗ ਸੂਤਰਾਂ ਤੋਂ ਵਾਂਡਾਕਪੋਰਾ ‘ਚ ਅੱਤਵਾਦੀਆਂ ਦੀ ਮੌਜੂਦਗੀ ਦੀ ਸੂਚਨਾ ਮਿਲੀ ਸੀ। ਸੂਚਨਾ ਦੇ ਆਧਾਰ ‘ਤੇ ਜੰਮੂ-ਕਸ਼ਮੀਰ ਪੁਲਸ ਦੇ ਐੱਸਓਜੀ ਦੇ ਜਵਾਨ ਫੌਜ ਦੇ ਨਾਲ ਇਲਾਕੇ ‘ਚ ਪਹੁੰਚ ਗਏ ਅਤੇ ਅੱਤਵਾਦੀਆਂ ਦੀ ਭਾਲ ਸ਼ੁਰੂ ਕਰ ਦਿੱਤੀ। ਸੁਰੱਖਿਆ ਬਲਾਂ ਨੂੰ ਨੇੜੇ ਆਉਂਦੇ ਦੇਖ ਕੇ ਅੱਤਵਾਦੀਆਂ ਨੇ ਅਚਾਨਕ ਸੁਰੱਖਿਆ ਬਲਾਂ ‘ਤੇ ਗੋਲੀਬਾਰੀ ਸ਼ੁਰੂ ਕਰ ਦਿੱਤੀ। ਖੁਸ਼ਕਿਸਮਤੀ ਹੈ ਕਿ ਅੱਤਵਾਦੀਆਂ ਦੀ ਗੋਲੀਬਾਰੀ ‘ਚ ਕੋਈ ਜਵਾਨ ਜ਼ਖਮੀ ਨਹੀਂ ਹੋਇਆ। ਜਵਾਨਾਂ ਨੇ ਵੀ ਤੁਰੰਤ ਆਪਣੀ ਸਥਿਤੀ ਸੰਭਾਲ ਲਈ ਅਤੇ ਅੱਤਵਾਦੀਆਂ ‘ਤੇ ਜਵਾਬੀ ਗੋਲੀਬਾਰੀ ਸ਼ੁਰੂ ਕਰ ਦਿੱਤੀ। ਇਲਾਕੇ ‘ਚ ਦੋ ਤੋਂ ਤਿੰਨ ਅੱਤਵਾਦੀਆਂ ਦੇ ਮੌਜੂਦ ਹੋਣ ਦੀ ਸੰਭਾਵਨਾ ਹੈ।

ਏਡੀਜੀਪੀ ਵਿਜੇ ਕੁਮਾਰ ਨੇ ਦੱਸਿਆ ਕਿ ਵਾਦਕਪੋਰਾ ਵਿੱਚ ਜੈਸ਼-ਏ-ਮੁਹੰਮਦ ਦੇ ਦੋ ਅੱਤਵਾਦੀਆਂ ਵਿੱਚ ਕੈਸਰ ਕੋਕਾ ਵੀ ਸ਼ਾਮਲ ਸੀ। ਸਾਲ 2018 ਤੋਂ ਕਸ਼ਮੀਰ ਘਾਟੀ ‘ਚ ਸਰਗਰਮ ਕੈਸਰ ਕਈ ਅੱਤਵਾਦੀ ਹਮਲਿਆਂ ‘ਚ ਸ਼ਾਮਲ ਸੀ। ਸੁਰੱਖਿਆ ਬਲਾਂ ਨੇ ਉਸ ਨੂੰ ਆਤਮ ਸਮਰਪਣ ਕਰਨ ਦਾ ਮੌਕਾ ਵੀ ਦਿੱਤਾ ਪਰ ਦੋਵੇਂ ਅੱਤਵਾਦੀ ਹਥਿਆਰ ਸੁੱਟੇ ਬਿਨਾਂ ਸੁਰੱਖਿਆ ਕਰਮੀਆਂ ‘ਤੇ ਲਗਾਤਾਰ ਗੋਲੀਬਾਰੀ ਕਰ ਰਹੇ ਹਨ। ਜਵਾਬੀ ਗੋਲੀਬਾਰੀ ‘ਚ ਸੁਰੱਖਿਆ ਬਲਾਂ ਨੇ ਦੋਵੇਂ ਅੱਤਵਾਦੀਆਂ ਨੂੰ ਮਾਰ ਦਿੱਤਾ।

ਪੁਲਿਸ ਨੇ ਕਿਹਾ ਕਿ ਕੈਸਰ ਕੋਕਾ ਦੀ ਹੱਤਿਆ ਸੁਰੱਖਿਆ ਬਲਾਂ ਲਈ ਵੱਡੀ ਕਾਮਯਾਬੀ ਹੈ। ਕੈਸਰ ਦੇ ਮਾਰੇ ਜਾਣ ਨਾਲ ਜੈਸ਼-ਏ-ਮੁਹੰਮਦ ਨੂੰ ਕਾਫੀ ਨੁਕਸਾਨ ਹੋਇਆ ਹੈ। ਇਸ ਦੇ ਨਾਲ ਹੀ ਏਡੀਜੀਪੀ ਵਿਜੇ ਕੁਮਾਰ ਨੇ ਕਿਹਾ ਕਿ ਅੱਤਵਾਦੀਆਂ ਖਿਲਾਫ ਸੁਰੱਖਿਆ ਬਲਾਂ ਦਾ ਆਪਰੇਸ਼ਨ ਇਸੇ ਤਰ੍ਹਾਂ ਜਾਰੀ ਰਹੇਗਾ। ਕਸ਼ਮੀਰ ਵਿੱਚ ਅਸ਼ਾਂਤੀ ਫੈਲਾਉਣ ਵਾਲੇ ਕਿਸੇ ਵੀ ਅੱਤਵਾਦੀ ਨੂੰ ਬਖਸ਼ਿਆ ਨਹੀਂ ਜਾਵੇਗਾ।

Related posts

ਇਜ਼ਰਾਈਲ-ਈਰਾਨ ਜੰਗ ਦੌਰਾਨ ਭਾਰਤ ਨੂੰ ਤੇਲ ਸਪਲਾਈ ‘ਚ ਵਿਘਨ ਨਹੀਂ ਪਵੇਗਾ: ਪੁਰੀ

admin

ਭਾਰਤ ਸਰਕਾਰ ਨੇ ਛੇ ਸੂਚਿਤ ਘੱਟ ਗਿਣਤੀ ਭਾਈਚਾਰਿਆਂ ਦਾ ਕਈ ਖੇਤਰਾਂ ‘ਚ ਸੁਧਾਰ ਕੀਤਾ !

admin

31 ਮਾਰਚ, 2026 ਤੱਕ ਭਾਰਤ ਨਕਸਲਵਾਦ ਤੋਂ ਮੁਕਤ ਹੋ ਜਾਵੇਗਾ: ਅਮਿਤ ਸ਼ਾਹ

admin