International

ਦੱਖਣੀ ਬ੍ਰਾਜ਼ੀਲ ’ਚ ਮੀਂਹ ਨੇ ਮਚਾਈ ਤਬਾਹੀ, 29 ਲੋਕਾਂ ਦੀ ਹੋਈ ਮੌਤ

ਰੀਓ – ਦੱਖਣੀ ਬ੍ਰਾਜ਼ੀਲ ’ਚ ਮੀਂਹ ਨੇ ਤਬਾਹੀ ਮਚਾਈ ਹੋਈ ਹੈ। ਬ੍ਰਾਜ਼ੀਲ ਦੇ ਦੱਖਣੀ ਰਾਜ ਰੀਓ ਗ੍ਰਾਂਡੇ ਡੋ ਸੁਲ ਵਿਚ ਭਾਰੀ ਮੀਂਹ ਕਾਰਨ 29 ਲੋਕਾਂ ਦੀ ਮੌਤ ਹੋ ਗਈ ਅਤੇ 60 ਲਾਪਤਾ ਹਨ। ਸਥਾਨਕ ਸਰਕਾਰ ਨੇ ਚੇਤਾਵਨੀ ਦਿੱਤੀ ਹੈ ਕਿ ਸਥਿਤੀ ਗੰਭੀਰ ਹੈ ਅਤੇ ਇਹ ਕੁਝ ਦਿਨਾਂ ਵਿੱਚ ਹੋਰ ਵਿਗੜ ਸਕਦੀ ਹੈ।
ਸੁਰੱਖਿਆ ਅਧਿਕਾਰੀਆਂ ਨੇ ਦੱਸਿਆ ਕਿ ਤੂਫਾਨ ਕਾਰਨ ਹੋਏ ਨੁਕਸਾਨ ਕਾਰਨ 3,300 ਤੋਂ ਜ਼ਿਆਦਾ ਲੋਕ ਆਪਣੇ ਘਰ ਛੱਡ ਕੇ ਸੁਰੱਖਿਅਤ ਥਾਵਾਂ ’ਤੇ ਚਲੇ ਗਏ ਹਨ।
ਇੱਕ ਪ੍ਰੈਸ ਕਾਨਫਰੰਸ ਦੌਰਾਨ, ਰਾਜ ਦੇ ਗਵਰਨਰ ਐਡੁਆਰਡੋ ਲੀਤੇ ਨੇ ਕਿਹਾ ਕਿ ਉਸ ਨੇ ਰਾਸ਼ਟਰਪਤੀ ਲੁਈਜ਼ ਇਨਾਸੀਓ ਲੂਲਾ ਦਾ ਸਿਲਵਾ ਨਾਲ ਗੱਲ ਕੀਤੀ ਹੈ ਅਤੇ ਹਰ ਸੰਭਵ ਸੰਘੀ ਸਹਾਇਤਾ ਦੀ ਮੰਗ ਕੀਤੀ ਹੈ। ਲੂਲਾ ਰਾਜ ਦਾ ਦੌਰਾ ਕਰਨ ਵਾਲੇ ਹਨ।

Related posts

15 ਸਾਲਾਂ ਬਾਅਦ ਬ੍ਰਾਜ਼ੀਲ ਨੂੰ ਪਛਾੜ ਕੇ ਭਾਰਤ ਬਣਿਆ ਅਰਬ ਦੇਸ਼ਾਂ ਨੂੰ ਭੋਜਨ ਸਪਲਾਈ ਕਰਨ ਵਾਲਾ ਨੰਬਰ ਵਨ ਦੇਸ਼

Bunty

48.2 ਫ਼ੀਸਦੀ ਫਲਸਤੀਨੀਆਂ ਨੇ ਬਿਨਾਂ ਹਿਚਕਿਚਾਹਟ ਦੇ ਹਮਾਸ ਦੇ ਹਮਲੇ ਨੂੰ ਸਹੀ ਠਹਿਰਾਇਆ

Bunty

ਚੀਨ ਨਾਲ ਭਾਰਤ ਦੇ ਰਿਸ਼ਤੇ ਇਸ ਸਮੇਂ ਬਹੁਤ ਮੁਸ਼ਕਲ ਦੌਰ ‘ਚੋਂ ਲੰਘ ਰਹੇ – ਐੱਸ. ਜੈਸ਼ੰਕਰ

admin