Punjab

ਧਾਰਮਿਕ ਕੁਵਿੱਜ ਤੇ ਪ੍ਰੀਖਿਆ ਮੁਕਾਬਲੇ ’ਚ 92 ਵਿਦਿਆਰਥੀਆਂ ਨੇ ਭਾਗ ਲਿਆ

ਖ਼ਾਲਸਾ ਕਾਲਜ ਆਫ਼ ਲਾਅ ਵਿਖੇ ਕਰਵਾਏ ਗਏ ਧਾਰਮਿਕ ਮੁਕਾਬਲੇ ਦੌਰਾਨ ਡਾਇਰੈਕਟਰ-ਕਮ-ਪ੍ਰਿੰਸੀਪਲ ਡਾ. ਜਸਪਾਲ ਸਿੰਘ ਵਿਦਿਆਰਥੀਆਂ ਅਤੇ ਸਟਾਫ਼ ਦਰਮਿਆਨ ਖੜ੍ਹੇ ਵਿਖਾਈ ਦੇ ਰਹੇ।

ਅੰਮ੍ਰਿਤਸਰ – ਖ਼ਾਲਸਾ ਕਾਲਜ ਆਫ਼ ਲਾਅ ਵਿਖੇ ਲਿਖਤੀ ਰੂਪ ’ਚ ਧਾਰਮਿਕ ਪ੍ਰੀਖਿਆ ਕਰਵਾਈ ਗਈ। ਇਹ ਧਾਰਮਿਕ ਪ੍ਰੋਗਰਾਮ ਖ਼ਾਲਸਾ ਸੰਸਥਾਵਾਂ ਵੱਲੋਂ ਕਰਵਾਈਆਂ ਜਾਂਦੀਆਂ ਧਾਰਮਿਕ ਪ੍ਰੀਖਿਆਵਾਂ ਦੀ ਲੜੀ ਨੂੰ ਜਾਰੀ ਰੱਖਦਿਆਂ ਕਾਲਜ ਡਾਇਰੈਕਟਰ-ਕਮ-ਪ੍ਰਿੰਸੀਪਲ ਡਾ. ਜਸਪਾਲ ਸਿੰਘ ਦੀ ਅਗਵਾਈ ਹੇਠ ਆਯੋਜਿਤ ਕੀਤਾ ਗਿਆ।

ਇਸ ਸਬੰਧੀ ਡਾ. ਜਸਪਾਲ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪ੍ਰੀਖਿਆ ’ਚ ਕਰੀਬ 92 ਵਿਦਿਆਰਥੀਆਂ ਨੇ ਭਾਗ ਲਿਆ। ਉਨ੍ਹਾਂ ਕਿਹਾ ਕਿ ਪ੍ਰੋਗਰਾਮ ਦੌਰਾਨ ਪਹਿਲੇ 16 ਵਿਦਿਆਰਥੀਆਂ ਦੇ ਕਾਲਜ ਗੁਰਬਾਣੀ ’ਤੇ ਕੁਵਿੱਜ ਮੁਕਾਬਲੇ ਕਰਵਾਏ ਗਏ, ਜਿਸ ’ਚ 4 ਟੀਮਾਂ ਨੇ ਹਿੱਸਾ ਲਿਆ, ਜਿਸ ਦੇ 3-3 ਵਿਦਿਆਰਥੀਆਂ ਦੇ ਗਰੁੱਪ ਬਣਾਏ ਗਏ।

ਇਸ ਮੌਕੇ ਡਾ. ਜਸਪਾਲ ਸਿੰਘ ਦੀ ਮੌਜ਼ੂਦਗੀ ’ਚ ਪ੍ਰੀਖਿਆਵਾਂ ਦੇ ਇੰਚਾਰਜ਼ ਪ੍ਰੋ: ਸੁਖਮਨਪ੍ਰੀਤ ਕੌਰ ਨੇ ਕਿਹਾ ਕਿ ਕਾਲਜ ਦੁਆਰਾ ਇਹ ਇਕ ਨਿਵੇਕਲਾ ਉਪਰਾਲਾ ਹੈ, ਜਿਸ ਨਾਲ ਵਿਦਿਆਰਥੀਆਂ ਦੇ ਅੰਦਰ ਗੁਰ ਇਤਿਹਾਸ ਜਾਣਨ ਦੀ ਨਵੀਂ ਦਿਲਚਸਪੀ ਪੈਦਾ ਹੋਈ ਹੈ। ਇਸ ਮੌਕੇ ਡਾ. ਜਸਪਾਲ ਸਿੰਘ ਵੱਲੋਂ ਪ੍ਰੀਖਿਆ ’ਚੋਂ ਪਹਿਲੇ, ਦੂਜੇ ਅਤੇ ਤੀਜੇ ਸਥਾਨ ’ਤੇ ਆਉਣ ਵਾਲੇ ਵਿਦਿਆਰਥੀਆਂ ਨੂੰ ਨਗਦ ਇਨਾਮ ਅਤੇ ਪਹਿਲੇ, ਦੂਜੇ ਅਤੇ ਤੀਜੇ ਸਥਾਨ ’ਚ ਆਉਣ ਵਾਲੀਆਂ ਟੀਮਾਂ ਨੂੰ ਟਰਾਫ਼ੀਆਂ ਅਤੇ ਧਾਰਮਿਕ ਪ੍ਰੀਖਿਆ ’ਚ ਭਾਗ ਲੈਣ ਵਾਲੇ ਸਮੂੰਹ ਵਿਦਿਆਰਥੀਆਂ ਨੂੰ ਸਰਟੀਫ਼ਿਕੇਟ ਦੇ ਕੇ ਸਨਮਾਨਿਤ ਕੀਤਾ ਗਿਆ।

ਇਸ ਮੌਕੇ ਡਾ. ਗੁਨੀਸ਼ਾ ਸਲੂਜਾ, ਪ੍ਰੋ: ਉਤਕਰਸ਼ ਸੇਠ, ਪ੍ਰੋ: ਜਸਦੀਪ ਸਿੰਘ, ਡਾ. ਹਰਪ੍ਰੀਤ ਕੌਰ, ਡਾ. ਮੋਹਿਤ ਸੈਣੀ, ਪ੍ਰੋ: ਸੁਗਮ, ਪ੍ਰੋ: ਰੇਨੂੰ ਸੈਣੀ, ਪ੍ਰੋ: ਮੁਨੀਸ਼ ਕੁਮਾਰ, ਡਾ. ਸ਼ਿਵਨ ਸਰਪਾਲ, ਡਾ. ਪੂਰਨਿਮਾ ਖੰਨਾ, ਡਾ. ਪਵਨਦੀਪ ਕੌਰ, ਡਾ. ਦਿਵਿਆ ਸ਼ਰਮਾ, ਸ: ਰਣਜੀਤ ਸਿੰਘ, ਸ: ਸਵਰਨ ਸਿੰਘ, ਤਰਨਜੀਤ ਕੌਰ, ਸ਼ੈਲੀ ਸ਼ਰਮਾ ਆਦਿ ਹਜਜ਼ਰ ਸਨ।

Related posts

ਅੱਜ ਤੋਂ ਆਦਮਪੁਰ-ਮੁੰਬਈ ਵਿਚਕਾਰ ਹਵਾਈ ਸਫ਼ਰ ਦੀ ਸ਼ੁਰੂਆਤ ਹੋਵੇਗੀ !

admin

ਕੈਨੇਡੀਅਨ ਜੋਬਨ ਕਲੇਰ ਤੇ ਪਾਕਿਸਤਾਨੀ ਤਨਵੀਰ ਸ਼ਾਹ ਵੱਲੋਂ ਚਲਾਏ ਜਾ ਰਹੇ ਇੰਟਰਨੈਸ਼ਨਲ ਡਰੱਗ ਕਾਰਟਿਲ ਦਾ ਪਰਦਾਫਾਸ਼ !

admin

ਸਿੱਖਾਂ ਦੇ ਸਭ ਤੋਂ ਉਚੇ ਤਖਤ ਦੇ ਜਥੇਦਾਰ ਵਲੋਂ ਅਹੁਦਾ ਬਚਾਉਣ ਲਈ ਪੰਜਾਬ ਦੀ ਉੱਚ-ਅਦਾਲਤ ਨੂੰ ਬੇਨਤੀ !

admin