ਅੰਮ੍ਰਿਤਸਰ – ਜਦੋਂ ਦਾ ਖਾਲਸਾ ਕਾਲਜ ਪਬਲਿਕ ਸਕੂਲ, ਜੀ. ਟੀ. ਰੋਡ ਬਣਿਆ ਹੈ, ਉਦੋਂ ਤੋਂ ਇੱਥੇ ਹਜ਼ਾਰਾਂ ਬੱਚੇ ਪੜ੍ਹ-ਲਿਖ ਕੇ ਗਏ ਅਤੇ ਇੰਨ੍ਹੀਆਂ ਵਧੀਆ ਥਾਵਾਂ ’ਤੇ ਪਲੇਸਮੈਂਟਾਂ ਹੋਈਆਂ ਹਨ ਕਿ ਅੱਜ ਉਹ ਬੱਚੇ ਉਚ ਅਹੁੱਦਿਆਂ ’ਤੇ ਬਿਰਾਜਮਾਨ ਹਨ, ਉਹ ਭਾਵੇਂ ਦੇਸ਼ ਹੋਵੇ ਜਾਂ ਫ਼ਿਰ ਵਿਦੇਸ਼।
ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਅੱਜ ਖ਼ਾਲਸਾ ਯੂਨੀਵਰਸਿਟੀ ਦੇ ਪ੍ਰੋ-ਚਾਂਸਲਰ ਅਤੇ ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਦੇ ਆਨਰੇਰੀ ਸਕੱਤਰ ਸ: ਰਜਿੰਦਰ ਮੋਹਨ ਸਿੰਘ ਛੀਨਾ ਨੇ ਉਕਤ ਸਕੂਲ ਵਿਖੇ ਵਿਦਿਆਰਥੀਆਂ ਦੇ ਸਾਲਾਨਾ ਇਮਤਿਹਾਨਾਂ ’ਚ ਚੰਗੀ ਕਾਰਗੁਜ਼ਾਰੀ ਲੲਂੀ ਅਸ਼ੀਰਵਾਦ ਲੈਣ ਸਬੰਧੀ ਪ੍ਰਮਾਤਮਾ ਦਾ ਓਟ ਆਸਰਾ ਲੈਣ ਲਈ ਕੌਂਸਲ ਦੀ ਪ੍ਰੰਪਰਾ ਅਨੁਸਾਰ ਕਰਵਾਏ ਜਾਂਦੇ ਧਾਰਮਿਕ ਸਮਾਗਮ ਅਰਦਾਸ ਦਿਵਸ ਮੌਕੇ ਕੀਤਾ।
ਇਸ ਮੌਕੇ ਸਕੂਲ ਪ੍ਰਿੰਸੀਪਲ ਅਮਰਜੀਤ ਸਿੰਘ ਗਿੱਲ ਨੇ ਆਏ ਮਹਿਮਾਨਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਸ: ਛੀਨਾ ਦੀ ਰਹਿਨੁਮਾਈ ਹੇਠ ਸਕੂਲ ਦਿਨ ਦੁਗਣੀ ਰਾਤ ਚੌਗਣੀ ਤਰੱਕੀ ਕਰ ਰਿਹਾ ਹੈ। ਇਸ ਮੌਕੇ ਸ: ਗਿੱਲ ਨੇ ਸਕੂਲ ਵਿਦਿਆਰਥੀਆਂ ਦੇ ਸ਼ਾਨਦਾਰ ਨਤੀਜਿਆਂ ਅਤੇ ਖੇਡਾਂ ਦੇ ਖੇਤਰ ’ਚ ਮਾਰੀਆ ਮੱਲ੍ਹਾਂ ਬਾਰੇ ਚਾਨਣਾ ਪਾਇਆ। ਇਸ ਮੌਕੇ ਪ੍ਰਿੰ: ਸ: ਗਿੱਲ ਨੇ ਸ: ਛੀਨਾ ਨੂੰ ਸਨਮਾਨਿਤ ਵੀ ਕੀਤਾ।
ਇਸ ਮੌਕੇ ਖਾਲਸਾ ਯੂਨੀਵਰਸਿਟੀ ਅਕਾਦਮਿਕ ਡੀਨ ਡਾ. ਸੁਰਿੰਦਰ ਕੌਰ, ਕੌਂਸਲ ਦੇ ਜੁਆਇੰਟ ਸਕੱਤਰ ਸ: ਅਜ਼ਮੇਰ ਸਿੰਘ ਹੇਰ, ਸ: ਸੰਤੋਖ ਸਿੰਘ ਸੇਠੀ, ਸ: ਲਖਵਿੰਦਰ ਸਿੰਘ ਢਿੱਲੋਂ, ਮੈਂਬਰ ਸ: ਸਰਬਜੀਤ ਸਿੰਘ ਹੁਸ਼ਿਆਰ ਨਗਰ, ਸ: ਤਜਿੰਦਰਪਾਲ ਸਿੰਘ ਸੰਧੂ, ਖ਼ਾਲਸਾ ਕਾਲਜ ਸੀਨੀਅਰ ਸੈਕੰਡਰੀ ਸਕੂਲ ਪ੍ਰਿੰਸੀਪਲ ਡਾ. ਇੰਦਰਜੀਤ ਸਿੰਘ ਗੋਗੋਆਣੀ, ਖ਼ਾਲਸਾ ਕਾਲਜ ਇੰਟਰਨੈਸ਼ਨਲ ਪਬਲਿਕ ਸਕੂਲ, ਰਣਜੀਤ ਐਵੀਨਿਊ ਪ੍ਰਿੰਸੀਪਲ ਸ੍ਰੀਮਤੀ ਨਿਰਮਲਜੀਤ ਕੌਰ ਗਿੱਲ, ਸ: ਨਰਵਿੰਦਰ ਸਿੰਘ, ਨਵਜੋਤ ਕੌਰ, ਅਵਨੀਤ ਕੌਰ, ਪਰਮਿੰਦਰ ਕੌਰ, ਪਵਨਦੀਪ, ਪਲਵਿੰਦਰ ਸਿੰਘ, ਵਿਸ਼ਾਲ, ਗੁਰਪ੍ਰੀਤ ਸਿੰਘ ਤੋਂ ਇਲਾਵਾ ਹੋਰ ਸਟਾਫ਼, ਵਿਦਿਆਰਥੀਆਂ ਅਤੇ ਉਨ੍ਹਾਂ ਦੇ ਮਾਪੇ ਹਾਜ਼ਰ ਸਨ।