ਅੰਮ੍ਰਿਤਸਰ – ਖ਼ਾਲਸਾ ਕਾਲਜ ਆਫ਼ ਨਰਸਿੰਗ ਦੇ ਵਿਦਿਆਰਥੀਆਂ ਨੇ ਖ਼ਾਲਸਾ ਕਾਲਜ ਦੇ ਬੋਟਨੀ ਵਿਭਾਗ ਵੱਲੋਂ ਕਰਵਾਏ ਗਏ ਫ਼ਲਾਵਰ ਸ਼ੋਅ ਦੌਰਾਨ ਵੱਖ-ਵੱਖ ਮੁਕਾਬਲਿਆਂ ’ਚ ਸ਼ਾਨਦਾਰ ਸਥਾਨ ਹਾਸਲ ਕੀਤੇ ਹਨ। ਕਾਲਜ ਪ੍ਰਿੰਸੀਪਲ ਡਾ. ਅਮਨਪ੍ਰੀਤ ਕੌਰ ਦੀ ਅਗਵਾਈ ਸਦਕਾ ਵਿਦਿਆਰਥੀਆਂ ਨੇ ਉਕਤ ਮੁਕਾਬਲਿਆਂ ’ਚ ਵੱਧ ਚੜ੍ਹ ਕੇ ਹਿੱਸਾ ਲੈ ਕੇ ਅਣਗਣਿਤ ਇਨਾਮ ਵੀ ਹਾਸਲ ਕੀਤੇ।
ਇਸ ਮੌਕੇ ਪ੍ਰਿੰ: ਡਾ. ਅਮਨਪ੍ਰੀਤ ਕੌਰ ਨੇ ਜੇਤੂਆਂ ਨੂੰ ਵਧਾਈ ਦਿੰਦਿਆਂ ਦੱਸਿਆ ਕਿ ਉਕਤ ਸ਼ੋਅ ਲਈ ਅਸਿਸਟੈਂਟ ਪ੍ਰੋਫ਼ੈਸਰ ਕਵਲਜੀਤ ਕੌਰ ਅਤੇ ਨਰਸਿੰਗ ਟਿਊਟਰ ਲਵਪ੍ਰੀਤ ਕੌਰ ਨੇ ਵਿਦਿਆਰਥੀਆਂ ਨੂੰ ਹਿੱਸਾ ਲੈਣ ਲਈ ਪ੍ਰੇਰਿਤ ਕੀਤਾ। ਉਨ੍ਹਾਂ ਕਿਹਾ ਕਿ ਉਕਤ ਕੰਪਟੀਸ਼ਨ ਦੌਰਾਨ ਇੰਸਟੀਟਿਊਸ਼ਨਲ ਕੈਟੇਗਰੀ ’ਚ ਕਾਲਜ ਤੀਜੇ ਸਥਾਨ ’ਤੇ ਰਿਹਾ। ਜਦਕਿ ਹੋਰਨਾਂ ’ਚ ਸਕੂਲੈਂਟ, ਕੈਕਟਸ ਅਤੇ ਬੋਨਸਾਈ ਕੈਟੇਗਰੀ ਮੁਕਾਬਲੇ ’ਚ ਦੂਜੇ, ਪਹਿਲੇ ਅਤੇ ਤੀਜੇ ਸਥਾਨ ’ਤੇ ਰਹੇ।
ਉਨ੍ਹਾਂ ਕਿਹਾ ਕਿ ਉਕਤ ਤੋਂ ਇਲਾਵਾ ਪੋਸਟਰ ਮੁਕਾਬਲੇ ’ਚ ਇਸ਼ਮੀਤ ਕੌਰ, ਮਨਪ੍ਰੀਤ ਕੌਰ ਅਤੇ ਆਈਮਨਪ੍ਰੀਤ ਕੌਰ ਨੇ ਦੂਜਾ ਸਥਾਨ ਹਾਸਲ ਕਰਕੇ ਕਾਲਜ ਦਾ ਮਾਣ ਵਧਾਇਆ ਹੈ। ਇਸ ਮੌਕੇ ਪ੍ਰਿੰ: ਡਾ. ਅਮਨਪ੍ਰੀਤ ਕੌਰ ਨੇ ਜੇਤੂ ਵਿਦਿਆਰਥੀਆਂ ਨੂੰ ਭਵਿੱਖ ’ਚ ਹੋਰ ਮੱਲ੍ਹਾਂ ਮਾਰਨ ਲਈ ਪ੍ਰੇਰਿਤ ਕੀਤਾ ।