India

ਨਰਿੰਦਰ ਮੋਦੀ ਦੇ ਨਾਂ ਇਕ ਹੋਰ ਉਪਲਬਧੀ, ਸਰਵਉੱਚ ਨਾਗਰਿਕ ਐਵਾਰਡ ਨਾਲ ਸਨਮਾਨਿਤ ਕਰੇਗੀ ਭੂਟਾਨ ਸਰਕਾਰ

ਨਵੀਂ ਦਿੱਲੀ – ਪੂਰੀ ਦੁਨੀਆ ‘ਚ ਆਪਣੀ ਪਛਾਣ ਬਣਾਉਣ ਵਾਲੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਨਾਂ ‘ਤੇ ਇਕ ਹੋਰ ਉਪਲੱਬਧੀ ਜੁੜ ਗਈ ਹੈ। ਦਰਅਸਲ ਪੀਐਮ ਮੋਦੀ ਨੂੰ ਇਕ ਹੋਰ ਅੰਤਰਰਾਸ਼ਟਰੀ ਪੁਰਸਕਾਰ ਮਿਲਣ ਜਾ ਰਿਹਾ ਹੈ। ਗੁਆਂਢੀ ਦੇਸ਼ ਭੂਟਾਨ ਦੀ ਸਰਕਾਰ ਨੇ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਆਪਣੇ ਸਰਵਉੱਚ ਨਾਗਰਿਕ ਪੁਰਸਕਾਰ ਨਾਲ ਸਨਮਾਨਿਤ ਕਰਨ ਦਾ ਐਲਾਨ ਕੀਤਾ ਹੈ। ਭੂਟਾਨ ਦੇ ਪ੍ਰਧਾਨ ਮੰਤਰੀ ਲੋਟੇ ਸ਼ੇਰਿੰਗ ਨੇ ਪ੍ਰਧਾਨ ਮੰਤਰੀ ਮੋਦੀ ਨੂੰ ਨਗਦਗ ਪੇਲ ਜੀ ਖੋਰਲੋ ਪੁਰਸਕਾਰ ਦੇਣ ਦਾ ਐਲਾਨ ਕੀਤਾ ਹੈ। ਉਨ੍ਹਾਂ ਕਿਹਾ ਕਿ ਪੀਐਮ ਮੋਦੀ ਨੇ ਪਿਛਲੇ ਕੁਝ ਸਾਲਾਂ ਵਿੱਚ ਬਿਨਾਂ ਸ਼ਰਤ ਦੋਸਤੀ ਨਿਭਾਈ ਹੈ। ਪੀਐਮ ਮੋਦੀ ਨੇ ਕੋਰੋਨਾ ਵਾਇਰਸ ਮਹਾਮਾਰੀ ਦੌਰਾਨ ਭੂਟਾਨ ਦੀ ਮਦਦ ਕੀਤੀ ਹੈ।ਭੂਟਾਨ ਪੀਐਮਓ ਨੇ ਵੀ ਟਵਿੱਟਰ ਹੈਂਡਲ ‘ਤੇ ਇੱਕ ਟਵੀਟ ਕਰਕੇ ਇਸ ਦੀ ਜਾਣਕਾਰੀ ਦਿੱਤੀ ਹੈ। ਟਵੀਟ ‘ਚ ਭੂਟਾਨ ਦੇ ਪੀਐਮ ਅਤੇ ਨਰਿੰਦਰ ਮੋਦੀ ਦੀ ਇੱ ਤਸਵੀਰ ਵੀ ਟਵੀਟ ਕੀਤੀ ਗਈ ਹੈ।

Related posts

2047 ਵਿੱਚ ਆਜ਼ਾਦੀ ਦੇ 100 ਸਾਲ ਪੂਰੇ ਹੋਣਗੇ ਤਾਂ ਇੱਕ ‘ਵਿਕਸਤ ਭਾਰਤ’ ਹੋਵੇਗਾ : ਮੋਦੀ

admin

GST 2.0 ਦਾ ਪ੍ਰਭਾਵ: 41% ਭਾਰਤੀਆਂ ਵਲੋਂ ਜਲਦੀ ਕਾਰ ਖਰੀਦਣ ਦੀ ਯੋਜਨਾ

admin

ਸੰਯੁਕਤ ਰਾਸ਼ਟਰ 2025 ਦੀ ਨਹੀਂ, 1945 ਦੀਆਂ ਹਕੀਕਤਾਂ ਨੂੰ ਦਰਸਾਉਂਦਾ ਹੈ: ਐਸ. ਜੈਸ਼ੰਕਰ

admin