India

ਨਰੇਲਾ ’ਚ ਫੂਡ ਪ੍ਰੋਸੈਸਿੰਗ ਯੂਨਿਟ ਨੂੰ ਅੱਗ ਲੱਗਣ ਕਾਰਨ 3 ਮਜ਼ਦੂਰਾਂ ਦੀ ਮੌਤ ਤੇ 6 ਜ਼ਖ਼ਮੀ

ਨਵੀਂ ਦਿੱਲੀ –  ਰਾਸ਼ਟਰੀ ਰਾਜਧਾਨੀ ਦੇ ਨਰੇਲਾ ਉਦਯੋਗਿਕ ਖੇਤਰ ਵਿਚ ਅੱਜ ਤੜਕੇ ਫੂਡ ਪ੍ਰੋਸੈਸਿੰਗ ਯੂਨਿਟ ਵਿਚ ਧਮਾਕੇ ਤੋਂ ਬਾਅਦ ਅੱਗ ਲੱਗਣ ਕਾਰਨ ਤਿੰਨ ਮਜ਼ਦੂਰਾਂ ਦੀ ਮੌਤ ਹੋ ਗਈ ਅਤੇ ਛੇ ਜ਼ਖ਼ਮੀ ਹੋ ਗਏ। ਤੜਕੇ 3.35 ਵਜੇ ਫਾਇਰ ਬਿ੍ਰਗੇਡ ਵਿਭਾਗ ਨੂੰ ਸੂਚਨਾ ਮਿਲੀ ਕਿ ਸੁੱਕੀ ਮੂੰਗੀ ਦੀ ਦਾਲ ਪ੍ਰੋਸੈਸਿੰਗ ਵਾਲੀ ਸ਼ਿਆਮ ਕ੍ਰਿਪਾ ਫੂਡਜ਼ ਪ੍ਰਾਈਵੇਟ ਲਿਮਟਿਡ ਫੈਕਟਰੀ ਵਿੱਚ ਅੱਗ ਲੱਗ ਗਈ ਹੈ। ਅੱਗ ਨੇ ਫੈਕਟਰੀ ਨੂੰ ਆਪਣੀ ਲਪੇਟ ਵਿੱਚ ਲੈ ਲਿਆ ਅਤੇ ਕੁਝ ਮਜ਼ਦੂਰ ਇਸ ਵਿੱਚ ਫਸ ਗਏ। ਫਾਇਰ ਬਿ੍ਰਗੇਡ ਦੀਆਂ 14 ਗੱਡੀਆਂ ਨੂੰ ਮੌਕੇ ’ਤੇ ਭੇਜਿਆ ਗਿਆ ਅਤੇ ਇਮਾਰਤ ’ਚੋਂ 9 ਲੋਕਾਂ ਨੂੰ ਬਚਾਇਆ ਗਿਆ।
ਮਨੀਪੁਰ: ਅੱਤਵਾਦੀਆਂ ਨੇ ਪੁਲਿਸ ਚੌਕੀ ਤੇ ਕਈ ਘਰ ਫੂਕੇ, ਕਮਾਂਡੋ ਟੁਕੜੀ ਹਵਾਈ ਜਹਾਜ਼ ਰਾਹੀਂ ਭੇਜੀ
ਇੰਫਾਲ, 8 ਜੂਨ (ਪ੍ਰਤੀਨਿਧੀ) : ਮਨੀਪੁਰ ਦੇ ਜਿਰੀਬਾਮ ਜ਼ਿਲ੍ਹੇ ’ਚ ਅੱਜ ਮਸ਼ਕੂਕ ਅੱਤਵਾਦੀਆਂ ਨੇ ਪੁਲਿਸ ਚੌਕੀ ਤੇ ਕਈ ਘਰਾਂ ਨੂੰ ਅੱਗ ਲਗਾ ਦਿੱਤੀ।
ਅੱਤਵਾਦੀਆਂ ਨੇ ਰਾਤ ਕਰੀਬ 12.30 ਵਜੇ ਬਰਾਕ ਨਦੀ ਦੇ ਕੰਢੇ ’ਤੇ ਚੋਟੋਬੇਕਰਾ ਖੇਤਰ ’ਚ ਸਥਿਤ ਜੀਰੀ ਪੁਲਿਸ ਚੌਕੀ ਨੂੰ ਅੱਗ ਲਗਾ ਦਿੱਤੀ। ਜਿਰੀਬਾਮ ਵਿੱਚ ਸਥਿਤ ਜ਼ਿਲ੍ਹਾ ਅਧਿਕਾਰੀ ਨੇ ਦੱਸਿਆ ਕਿ ਕਈ ਘਰਾਂ ਨੂੰ ਸਾੜ ਦਿੱਤਾ ਗਿਆ ਹੈ। ਸਾੜੇ ਘਰਾਂ ਦੀ ਗਿਣਤੀ ਪਤਾ ਨਹੀਂ ਲੱਗੀ। ਅੱਤਵਾਦੀਆਂ ਖ਼ਿਲਾਫ਼ ਮਨੀਪੁਰ ਪੁਲਿਸ ਦੀ ਕਮਾਂਡੋ ਟੁਕੜੀ ਨੂੰ ਅੱਜ ਸਵੇਰੇ ਇੰਫਾਲ ਤੋਂ ਜਿਰੀਬਾਮ ਲਈ ਹਵਾਈ ਜਹਾਜ਼ ਰਾਹੀਂ ਭੇਜਿਆ ਗਿਆ ਹੈ।

Related posts

ਵਿਰਾਟ ਕੋਹਲੀ ਨੇ ਆਈਸੀਸੀ ਵਨਡੇ ਬੱਲੇਬਾਜ਼ੀ ਰੈਂਕਿੰਗ ਵਿੱਚ ਨੰਬਰ-1 ਸਥਾਨ ਹਾਸਲ ਕੀਤਾ

admin

ਯੂਪੀ ਦੇ ਮੁੱਖ-ਮੰਤਰੀ ਨੂੰ ਸ਼ਾਂਤ, ਸਹਿਜ ਅਤੇ ਹਮਦਰਦ ਸ਼ਖਸੀਅਤ : ਬਾਦਸ਼ਾਹ

admin

ਭਾਰਤ ਵਲੋਂ ‘ਬ੍ਰਿਕਸ 2026’ ਦੀ ਅਗਵਾਈ ਲਈ ਲੋਗੋ, ਥੀਮ ਤੇ ਵੈੱਬਸਾਈਟ ਦਾ ਉਦਘਾਟਨ

admin