NewsBreaking NewsLatest NewsPunjab

ਨਵਜੋਤ ਸਿੰਘ ਸਿੱਧੂ ’ਤੇ ਕੈਪਟਨ ਦਾ ਸਭ ਤੋਂ ਵੱਡਾ ਹਮਲਾ

ਚੰਡੀਗੜ੍ਹ – ਮੁੱਖ ਮੰਤਰੀ ਦੀ ਕੁਰਸੀ ਖੁੰਝਣ ਤੋਂ ਬਾਅਦ ਕੈਪਟਨ ਅਮਰਿੰਦਰ ਸਿੰਘ ਹਮਲਾਵਰ ਹੋ ਗਏ ਹਨ। ਉਨ੍ਹਾਂ ਨੇ ਨਵਜੋਤ ਸਿੰਘ ਸਿੱਧੂ ਬਾਰੇ ਕਿਹਾ ਹੈ ਕਿ ਉਹ ਕਿਸੇ ਵੀ ਕੀਮਤ ’ਤੇ ਸਿੱਧੂ ਨੂੰ ਪੰਜਾਬ ਦਾ ਮੁੱਖ ਮੰਤਰੀ ਨਹੀਂ ਬਣਨ ਦੇਣਗੇ। ਕੈਪਟਨ ਨੇ ਕਿਹਾ ਕਿ ਸਿੱਧੂ ਦੀ ਅਗਵਾਈ ਵਿਚ ਚੋਣ ਲੜੀ ਗਈ ਤਾਂ ਪੰਜਾਬ ਵਿਚ ਕਾਂਗਰਸ ਡਬਲ ਡਿਜਿਟ ਵੀ ਨਹੀਂ ਛੂਹ ਪਾਏਗੀ। ਉਨ੍ਹਾਂ ਕਿਹਾ ਕਿ ਉਹ ਸਿੱਧੂ ਨੂੰ ਹਰਾਉਣ ਲਈ ਮਜ਼ਬੂਤ ਉਮੀਦਵਾਰ ਉਤਾਰਨਗੇ। ਉਨ੍ਹਾਂ ਕਿਹਾ ਕਿ ਨਵਜੋਤ ਸਿੰਘ ਸਿੱਧੂ ਪੰਜਾਬ ਲਈ ਖਤਰਨਾਕ ਹਨ ਤੇ ਜੇਕਰ ਉਹ ਮੁੱਖ ਮੰਤਰੀ ਬਣੇ ਤਾਂ ਪਾਰਟੀ ਕੰਮ ਨਹੀਂ ਕਰ ਪਾਏਗੀ। ਕੈਪਟਨ ਨੇ ਕਿਹਾ ਕਿ ਉਹ ਸਿੱਧੂ ਨੂੰ ਰੋਕਣ ਲਈ ਹਰ ਕੁਰਬਾਨੀ ਕਰਨ ਲਈ ਤਿਆਰ ਹਨ।

ਕੈਪਟਨ ਨੇ ਸਿੱਧੂ ’ਤੇ ਹਮਲਾ ਕਰਨ ਦੇ ਨਾਲ-ਨਾਲ ਰਾਹੁਲ ਗਾਂਧੀ ਤੇ ਪ੍ਰਿਅੰਕਾ ਗਾਂਧੀ ’ਤੇ ਵੀ ਹਮਲਾ ਬੋਲਦਿਆਂ ਕਿਹਾ ਕਿ ਰਾਹੁਲ ਤੇ ਪ੍ਰਿਅੰਕਾ ਅਨੁਭਵਹੀਣ ਹਨ।

Related posts

‘ਵਿਸ਼ਵ ਪੱਧਰ ’ਤੇ ਪਲਾਸਟਿਕ ਪ੍ਰਦੂਸ਼ਣ ਦਾ ਅੰਤ’ ਵਿਸ਼ੇ ’ਤੇ ਸੈਮੀਨਾਰ-ਕਮ-ਵਰਕਸ਼ਾਪ ਆਯੋਜਿਤ !

admin

ਪੰਜਾਬ ਅਪਰਾਧ ਦਰ ਵਿੱਚ 21 ਰਾਜਾਂ ਨਾਲੋਂ ਬਿਹਤਰ, 2021 ਨਾਲੋਂ 2022 ਬਿਹਤਰ: ਐਮਪੀ ਅਰੋੜਾ

Bunty

ਅਨੁਸ਼ਾਸਨੀ ਕਮੇਟੀ ਨੇ ਪਾਰਟੀ ਵਿਰੋਧੀ ਗਤੀਵਿਧੀਆਂ ਦੀਆਂ ਸ਼ਿਕਾਇਤਾਂ ਦੀ ਗੰਭੀਰਤਾ ਨਾਲ ਪੜਚੋਲ ਕੀਤੀ। ਅਨੁਸ਼ਾਸ਼ਨਹੀਣਤਾ ਕਿਸੇ ਵੀ ਕੀਮਤ ਤੇ ਬਰਦਾਸ਼ਤ ਨਹੀਂ ਕੀਤੀ ਜਾਵੇਗੀ : ਮਲੂਕਾ

Bunty