Punjab

ਨਵਜੋਤ ਸਿੱਧੂ ਨੇ ਮੁੜ ਦਿਖਾਈ ਦਰਿਆਦਿਲੀ, ਕਾਫ਼ਲਾ ਰੁਕਵਾ ਕੇ ਕੀਤੀ ਜ਼ਖ਼ਮੀ ਦੀ ਮਦਦ

ਪਟਿਆਲਾ – ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਪ੍ਰਧਾਨ ਦੇ ਦੋ ਸਿੰਘ ਸਿੱਧੂ ਨੇ ਇੱਕ ਵਾਰ ਫੇਰ ਸੜਕ ਹਾਦਸੇ ਵਿੱਚ ਜ਼ਖ਼ਮੀ ਹੋਏ ਵਿਅਕਤੀ ਨੂੰ ਹਸਪਤਾਲ ਪਹੁੰਚਾ ਕੇ ਉਸ ਦਾ ਇਲਾਜ ਵੀ ਕਰਵਾਇਆ। ਸਿੱਧੂ ਵੱਲੋਂ ਜ਼ਖ਼ਮੀਆਂ ਨੂੰ ਇਲਾਜ ਲਈ ਪੈਸੇ ਜੁੱਤੇ ਅਤੇ ਬਾਅਦ ਵਿੱਚ ਹਸਪਤਾਲ ਦੇ ਡਾਕਟਰ ਨਾਲ ਗੱਲ ਕਰ ਕੇ ਹਾਲ ਚਾਲ ਜਾਣਿਆ। ਜਾਣਕਾਰੀ ਅਨੁਸਾਰ ਸੋਮਵਾਰ ਦੀ ਸਵੇਰ ਪਟਿਆਲਾ ਸਰਹਿੰਦ ਰੋਡ ਤੇ ਇਕ ਕਾਰ ਅਤੇ ਰੇਹੜੀ ਦੀ ਟੱਕਰ ਹੋਈ ਜਿਸ ਵਿੱਚ ਰੇਹੜੀ ਚਾਲਕ ਗੰਭੀਰ ਜ਼ਖ਼ਮੀ ਹੋ ਹੋ ਗਿਆ ਇਸੇ ਦੌਰਾਨ ਹੀ ਨਵਜੋਤ ਸਿੰਘ ਸਿੱਧੂ ਦਾ ਕਾਫ਼ਲਾ ਵੀ ਮੌਕੇ ‘ਤੇ ਪੁੱਜ ਗਿਆ ਸਿੱਧੂ ਨੇ ਤੁਰੰਤ ਆਪਣੀ ਗੱਡੀ ਵਿੱਚੋ ਉੱਤਰਦਿਆਂ ਜਖਮੀ ਹੋਏ ਵਿਅਕਤੀ ਨੂੰ ਕਲਾਵੇ ਵਿੱਚ ਲਿਆ ਅਤੇ ਆਪਣੇ ਨਾਲ ਮੌਜੂਦ ਸੁਰੱਖਿਆ ਮੁਲਾਜ਼ਮਾਂ ਦੀ ਗੱਡੀ ਵਿੱਚ ਬਿਠਾ ਕੇ ਉਸ ਨੂੰ ਹਸਪਤਾਲ ਲਈ ਰਵਾਨਾ ਕੀਤਾ। ਇਸ ਦੌਰਾਨ ਨਵਜੋਤ ਸਿੱਧੂ ਨੇ ਆਪਣੀ ਜੇਬ ਵਿੱਚੋਂ ਨਗਦੀ ਜ਼ਖ਼ਮੀ ਵਿਅਕਤੀ ਨੌੰ ਸੌ ਪੰਜਾਹ ਚੰਗੀ ਤਰ੍ਹਾਂ ਇਲਾਜ ਕਰਵਾਉਣ ਲਈ ਕਿਹਾ। ਇਸ ਵਾਰ ਨਵਜੋਤ ਸਿੱਧੂ ਵੱਲੋਂ ਹਸਪਤਾਲ ਦੇ ਡਾਕਟਰਾਂ ਨਾਲ ਫੋਨ ਤੇ ਗੱਲ ਕਰਦਿਆਂ ਜ਼ਖ਼ਮੀ ਦਾ ਪੂਰਾ ਇਲਾਜ ਕਰਨ ਅਤੇ ਪੈਸੇ ਦੀ ਪ੍ਰਵਾਹ ਨਾ ਕਰਨ ਲਈ ਕਿਹਾ।

Related posts

ਪੇਂਡੂ ਮਜ਼ਦੂਰ ਯੂਨੀਅਨ ਪੰਜਾਬ ਦਾ ਵੱਡਾ ਐਲਾਨ, ਕਿਹਾ-ਚੰਨੀ ਦੇ ਘਰ ਅੱਗੇ ਰੋਸ ਮੁਜ਼ਾਹਰੇ ‘ਚ ਕਰਨਗੇ ਸ਼ਮੂਲੀਅਤ

Bunty

 ਡੀਜੀਪੀ ਪੰਜਾਬ ਵੱਲੋਂ ਫੀਲਡ ਅਫਸਰਾਂ ਨੂੰ ਸੂਬੇ ਵਿੱਚੋਂ ਨਸ਼ਿਆਂ ਅਤੇ ਗੈਂਗਸਟਰ ਕਲਚਰ ਨੂੰ ਖ਼ਤਮ ਕਰਨ ਦੇ ਨਿਰਦੇਸ਼

Bunty

ਪਟਿਆਲਾ ਦੇ ਇੱਕ ਲੱਖ ਤੋਂ ਵੱਧ ਲੋਕ ਪ੍ਰਧਾਨਮੰਤਰੀ ਮੋਦੀ ਦੀ ਫ਼ਤਿਹ ਰੈਲੀ ਦੇ ਬਣੇ ਗਵਾਹ -ਪ੍ਰਨੀਤ ਕੌਰ ਨੇ ਸ੍ਰੀ ਹਰਿਮੰਦਰ ਸਾਹਿਬ ਦਾ ਪਾਵਨ ਸਰੂਪ ਭੇਂਟ ਕਰਕੇ ਪ੍ਰਧਾਨ ਮੰਤਰੀ ਦਾ ਕੀਤਾ ਸਵਾਗਤ

Bunty