Punjab

ਨਵਜੋਤ ਸਿੱਧੂ ਪੰਜਾਬ ਦੇ ਮੁੱਦਿਆਂ ਬਾਰੇ ਉਸਾਰੂ ਬਹਿਸ ਤੋਂ ਭੱਜੇ

ਚੰਡੀਗੜ੍ਹ – ਆਮ ਆਦਮੀ ਪਾਰਟੀ ਦੇ ਪ੍ਰਧਾਨ ਭਗਵੰਤ ਮਾਨ ਨੇ ਸੱਤਾਧਾਰੀ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ’ਤੇ ਮੁੱਦਿਆਂ ਬਾਰੇ ਉਸਾਰੂ ਬਹਿਸ ਤੋਂ ਭੱਜਣ ਦਾ ਦੋਸ਼ ਲਾਇਆ ਹੈ। ਮਾਨ ਨੇ ਕਿਹਾ ਕਿ ਪੰਜਾਬ ਦੇ ਸਿੱਖਿਆ ਮੰਤਰੀ ਪਰਗਟ ਸਿੰਘ, ਸਿਹਤ ਮੰਤਰੀ ਓਪੀ ਸੋਨੀ ਵਾਂਗ ਸੂਬੇ ਦੇ ਭਖਵੇਂ ਮਸਲਿਆਂ ਉੱਪਰ ਸਕਾਰਾਤਮਕ ਬਹਿਸ ਕਰਨ ਤੋਂ ਹੁਣ ਨਵਜੋਤ ਸਿੰਘ ਸਿੱਧੂ ਵੀ ਭੱਜ ਰਹੇ ਹਨ। ਮਾਨ ਨੇ ਟਵੀਟ ਕਰਕੇ ਨਵਜੋਤ ਸਿੰਘ ਸਿੱਧੂ ਨੂੰ ਸੂਬੇ ਦੇ ਖ਼ਾਸ ਕਰਕੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਵਿਧਾਨ ਸਭਾ ਹਲਕੇ ਚਮਕੌਰ ਸਾਹਿਬ ’ਚ ਸ਼ਰ੍ਹੇਆਮ ਹੋ ਰਹੀ ਨਜਾਇਜ਼ ਮਾਈਨਿੰਗ ਬਾਰੇ ਵੀ ਘੇਰਿਆ।ਭਗਵੰਤ ਮਾਨ ਨੇ ਨਵਜੋਤ ਸਿੱਧੂ ਨੂੰ ਸੰਬੋਧਿਤ ਹੁੰਦਿਆਂ ਕਿਹਾ, ‘‘ਸਿੱਧੂ ਮੇਰੇ ਨਾਲ ਬਹਿਸ ਕਰਨ ਤੋਂ ਕਿਉਂ ਭੱਜ ਰਹੇ ਹਨ? ਸਿੱਧੂ ਭਾਅ ਜੀ, ਤੁਸੀਂ ਮੇਰੇ ਤੋਂ ਕਿਉਂ ਡਰ ਰਹੇ ਹੋ? ਸਿੱਧੂ ਸਾਬ, ਮੁੱਖ ਮੰਤਰੀ ਚੰਨੀ ਦੇ ਹਲਕੇ ’ਚ ਹੋ ਰਹੀ ਨਜਾਇਜ਼ ਮਾਈਨਿੰਗ ਬਾਰੇ ਕੁੱਝ ਕਿਹੜੀਆਂ ਮਜਬੂਰੀਆਂ ਹਨ ਕਿ ਚਮਕੌਰ ਸਾਹਿਬ ਹਲਕੇ ’ਚ ਹੋ ਰਹੀ ਗੈਰ ਕਾਨੂੰਨੀ ਮਾਈਨਿੰਗ ਬਾਰੇ ਇੱਕ ਸ਼ਬਦ ਤੱਕ ਨਹੀਂ ਬੋਲਿਆ ਗਿਆ? ਮਾਨ ਨੇ ਕਿਹਾ ਕਿ ਨਵਜੋਤ ਸਿੰਘ ਸਿੱਧੂ ਨੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵੱਲੋਂ ਪੰਜਾਬ ਦੀ ਜਨਤਾ ਨੂੰ ਦਿੱਤੀਆਂ ਜਾ ਰਹੀਆਂ ਗਰੰਟੀਆਂ ਤੋਂ ਪਰੇਸ਼ਾਨ ਹੋ ਕੇ ਕੇਜਰੀਵਾਲ ਨੂੰ ਵੱਖ-ਵੱਖ ਮੁੱਦਿਆਂ ’ਤੇ ਬਹਿਸ ਦੀ ਚੁਣੌਤੀ ਦਿੱਤੀ ਸੀ, ਜਿਸ ਨੂੰ ਸਵੀਕਾਰ ਕਰਦਿਆਂ ਅਰਵਿੰਦ ਕੇਜਰੀਵਾਲ ਨੇ ਪੰਜਾਬ ਪ੍ਰਧਾਨ ਹੋਣ ਦੇ ਨਾਤੇ ਮੇਰੇ (ਭਗਵੰਤ ਮਾਨ) ਨਾਲ ਬਹਿਸ ਕਰਨ ਦਾ ਸੱਦਾ ਦਿੱਤਾ ਸੀ, ਕਿਉਂਕਿ ਨਵਜੋਤ ਸਿੱਧੂ ਵੀ ਕਾਂਗਰਸ ਪਾਰਟੀ ਦੇ ਸੂਬਾ ਪ੍ਰਧਾਨ ਹੀ ਹਨ। ਮਾਨ ਨੇ ਦੋਸ਼ ਲਾਇਆ ਕਿ ਕਾਂਗਰਸ ਵਰਗੀ ਭ੍ਰਿਸ਼ਟ ਅਤੇ ਮਾਫ਼ੀਆ ਸਰਕਾਰ ਦਾ ਹਿੱਸਾ ਬਣ ਕੇ ਨਵਜੋਤ ਸਿੰਘ ਸਿੱਧੂ ਨਾ ਕੇਵਲ ਚਮਕੌਰ ਸਾਹਿਬ ’ਚ ਹੁੰਦੀ ਨਜਾਇਜ਼ ਮਾਈਨਿੰਗ ਸਗੋਂ ਹੋਰ ਅਨੇਕਾਂ ਮੁੱਦਿਆਂ ’ਤੇ ਵੀ ਨਹੀਂ ਬੋਲ ਸਕਦੇ।

Related posts

ਬੰਦੀ ਛੋੜ ਦਿਵਸ ਮੌਕੇ ਸ੍ਰੀ ਹਰਿਮੰਦਰ ਸਾਹਿਬ ਦੀ ਦਰਸ਼ਨੀ ਡਿਓੜੀ ਤੋਂ ਸਿੱਖ ਪੰਥ ਦੇ ਨਾਂ ਸੰਦੇਸ਼ !

admin

ਸਪੈਸ਼ਲ ਟਾਸਕ ਫੋਰਸ ਦਾ ਕੰਮ ਹੁਣ ਵਧੇਰੇ ਪਾਰਦਰਸ਼ੀ ਹੋਵੇਗਾ

admin

ਜੂਆਲੋਜਿਕਲ ਸੋਸਾਇਟੀ ਨੇ ‘ਸੇਵਾ ਪਾਰਵ ਅਤੇ ਵਿਸ਼ਵ ਓਜ਼ੋਨ ਦਿਵਸ’ ਮਨਾਇਆ

admin