ਅੰਮ੍ਰਿਤਸਰ – ਖ਼ਾਲਸਾ ਕਾਲਜ ਆਫ਼ ਨਰਸਿੰਗ ਵਿਖੇ ਨਵੇਂ ਦਾਖਲ ਹੋਏ ਵਿਦਿਆਰਥੀਆਂ ਦੇ ਸਵਾਗਤ ਲਈ ਫ਼ਰੈਸ਼ਰ ਪਾਰਟੀ ਆਯੋਜਿਤ ਕੀਤੀ ਗਈ। ਕਾਲਜ ਪ੍ਰਿੰਸੀਪਲ ਡਾ. ਅਮਨਪ੍ਰੀਤ ਕੌਰ ਦੇ ਸਹਿਯੋਗ ਨਾਲ ਕਰਵਾਏ ਗਏ ਇਸ ਪ੍ਰੋਗਰਾਮ ਦਾ ਆਗਾਜ਼ ਵਿਦਿਆਰਥੀਆਂ ਵੱਲੋਂ ਸ਼ਬਦ ਗਾਇਨ ਕਰਕੇ ਕੀਤਾ ਗਿਆ, ਉਪਰੰਤ ਵਿਦਿਆਰਥੀਆਂ ਦੀ ਕਾਬਲੀਅਤ ਨੂੰ ਪਰਖਣ ਲਈ ਵੱਖ—ਵੱਖ ਮੁਕਾਬਲੇ ਕਰਵਾਏ ਗਏ।
ਇਸ ਮੌਕੇ ਪ੍ਰਿੰ: ਡਾ. ਅਮਨਪ੍ਰੀਤ ਕੌਰ ਨੇ ਨਵੇਂ ਵਿਦਿਆਰਥੀਆਂ ਦਾ ਸਵਾਗਤ ਕਰਦਿਆਂ ਆਉਣ ਵਾਲੇ ਭਵਿੱਖ ਲਈ ਸ਼ੁਭਕਾਮਨਾਵਾਂ ਦਿੱਤੀਆਂ।ਉਨ੍ਹਾਂ ਕਿਹਾ ਕਿ ਇਸ ਦੌਰਾਨ ਨਵੇਂ ਵਿਦਿਆਰਥੀਆਂ ਨੇ ਮਾਡਲਿੰਗ ਪ੍ਰਤੀਯੋਗਤਾ ’ਚ ਭਾਗ ਲਿਆ।
ਪ੍ਰਿੰ: ਅਮਨਪ੍ਰੀਤ ਕੌਰ ਨੇ ਦੱਸਿਆ ਕਿ ਇਸ ਪ੍ਰਤੀਯੋਗਤਾ ’ਚ ਮਿਸ ਫ਼ਰੈਸ਼ਰ ਮਹਿਕਦੀਪ ਕੌਰ, ਮਿਸਟਰ ਫ਼ਰੈਸ਼ਰ ਅਰਸ਼ਦੀਪ ਵਾਲਟਰ, ਮਿਸ ਬੈਸਟ ਸਮਾਈਲ ਮਹਿਕ, ਮਿਸ ਚਾਰਮਿੰਗ ਅਸ਼ਮੀਨ ਕੌਰ, ਮਿਸਟਰ ਕੋਨਫੀਡੈਂਟ ਹਰਮਨਦੀਪ ਸਿੰਘ ਅਤੇ ਮਿਸਟਰ ਹੈਂਡਸਮ ਕੰਵਰਜੀਤ ਸਿੰਘ ਚੁਣੇ ਗਏ।ਇਸ ਮੌਕੇ ਪ੍ਰਿੰ: ਅਮਨਪ੍ਰੀਤ ਕੌਰ ਨੇ ਵੱਲੋਂ ਸਟਾਫ਼ ਨਾਲ ਮਿਲ ਕੇ ਜੇਤੂ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਗਿਆ। ਉਪਰੰਤ ਵਿਦਿਆਰਥੀਆਂ ਵੱਲੋਂ ਗੀਤ—ਸੰਗੀਤ ਨੇ ਪਾਰਟੀ ਦਾ ਖੂਬ ਰੰਗ ਬੰਨਿਆ।ਇਸ ਮੌਕੇ ਸਮੂਹ ਸਟਾਫ ਤੇ ਵਿਦਿਆਰਥੀ ਹਾਜ਼ਰ ਸਨ।