Punjab

ਨਸ਼ਾ ਤਸਕਰੀ ਮਾਮਲੇ ‘ਚ ਵੱਧ ਸਕਦੀਆਂ ਹਨ ਅਕਾਲੀ ਆਗੂ ਮਜੀਠੀਆ ਦੀਆਂ ਮੁਸ਼ਕਲਾਂ, ਮਾਨ ਸਰਕਾਰ ਨੇ ਬਣਾਈ ਨਵੀਂ SIT

ਚੰਡੀਗੜ੍ਹ – ਸੀਨੀਅਰ ਅਕਾਲੀ ਆਗੂ ਤੇ ਸਾਬਕਾ ਮੰਤਰੀ ਪੰਜਾਬ ਬਿਕਰਮ ਸਿੰਘ ਮਜੀਠੀਆ  ਡਰੱਗ ਕੇਸ ‘ਚ ਚੰਨੀ ਸਰਕਾਰ ਵੱਲੋਂ ਗਠਿਤ ਕੀਤੀ ਗਈ ਐੱਸਆਈਟੀ   ਬਦਲ ਦਿੱਤੀ ਗਈ ਹੈ। ਹੁਣ ਇਸ ਕੇਸ ਦੀ ਜਾਂਚ ਏਆਈਜੀ ਐੱਸ ਰਾਹੁਲ ਦੀ ਅਗਵਾਈ ਵਾਲੀ ਐਸਆਈਟੀ ਕਰੇਗੀ। ਇਸ ਟੀਮ ‘ਚ ਏਆਈਜੀ ਗੁਰਸ਼ਰਨ ਸਿੰਘ ਸੰਧੂ, ਏਐਸਆਈ ਰਣਜੀਤ ਸਿੰਘ ਢਿੱਲੋਂ ਤੋਂ ਇਲਾਵਾ ਡੀਐਸਪੀ ਰਘਬੀਰ ਸਿੰਘ ਤੇ ਡੀਐਸਪੀ ਅਮਰਪ੍ਰੀਤ ਸਿੰਘ ਨੂੰ ਸ਼ਾਮਲ ਕੀਤਾ ਗਿਆ ਹੈ। ਇਹ ਬਦਲਾਅ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਪੰਜਾਬ ਪੁਲਿਸ ਨੂੰ ਜਾਰੀ ਹੁਕਮਾਂ ਤੋਂ ਬਾਅਦ ਕੀਤਾ ਗਿਆ ਹੈ। ਇਹ ਜਾਣਕਾਰੀ ਡੀਜੀਪੀ ਪੰਜਾਬ ਵੀਕੇ ਭਾਵੜਾ ਨੇ ਦਿੱਤੀ ਹੈ। ਜ਼ਿਕਰਯੋਗ ਹੈ ਕਿ ਸਾਲ 2013 ‘ਚ ਪੰਜਾਬ ‘ਚ 6000 ਕਰੋੜ ਰੁਪਏ ਦੇ ਡਰੱਗ ਰੈਕੇਟ ਦਾ ਪਰਦਾਫਾਸ਼ ਹੋਇਆ ਸੀ। ਉਸ ਵੇਲੇ ਅਨੂਪ ਸਿੰਘ ਕਾਹਲੋਂ ਨੂੰ ਪੁਲਿਸ ਨੇ ਗ੍ਰਿਫ਼ਤਾਰ ਕਰ ਲਿਆ। ਪੁੱਛਗਿੱਛ ਦੌਰਾਨ ਮੁਲਜ਼ਮਾਂ ਚੋਂ ਇੱਕ ਨੇ ਬਿਕਰਮ ਸਿੰਘ ਮਜੀਠੀਆ ਦਾ ਨਾਂ ਲਿਆ ਸੀ। ਅਕਾਲੀ ਆਗੂ ‘ਤੇ ਡਰੱਗ ਮਾਫੀਆ ਨਾਲ ਸਬੰਧਾਂ ਦਾ ਵੀ ਇਲਜ਼ਾਮ ਲੱਗਾ ਸੀ। ਮਈ 2018 ‘ਚ ਐਸਟੀਐਫ ਨੇ ਇਸ ਸਬੰਧੀ ਹਾਈ ਕੋਰਟ ‘ਚ ਸੀਲਬੰਦ ਰਿਪੋਰਟ ਪੇਸ਼ ਕੀਤੀ ਸੀ। ਉਸ ਦੌਰਾਨ ਮਜੀਠੀਆ ਤੋਂ ਪੁੱਛਗਿੱਛ ਕੀਤੀ ਗਈ ਪਰ ਕੋਈ ਕਾਰਵਾਈ ਨਹੀਂ ਹੋਈ ਸੀ। ਜਿਸ ਤੋਂ ਬਾਅਦ ਚੰਨੀ ਸਰਕਾਰ ਵੇਲੇ ਇਹ ਕੇਸ ਖੁੱਲ੍ਹਿਆ ਤੇ ਮਜੀਠੀਆ ਨੂੰ ਗ੍ਰਿਫ਼ਤਾਰ ਕੀਤਾ ਗਿਆ। ਹਾਲਾਂਕਿ ਸੁਪਰੀਮ ਕੋਰਟ ਨੇ ਵਿਧਾਨ ਸਭਾ ਚੋਣਾਂ ਦੌਰਾਨ ਉਨ੍ਹਾਂ ਨੂੰ ਗ੍ਰਿਫ਼ਤਾਰੀ ਦੀ ਛੋਟ ਦਿੱਤੀ ਸੀ ਜਿਸ ਤੋਂ ਬਾਅਦ ਮਜੀਠੀਆ ਨੇ 23 ਫ਼ਰਵਰੀ ਨੂੰ ਅਦਾਲਤ ‘ਚ ਆਤਮ ਸਮਰਪਣ ਕਰ ਦਿੱਤਾ ਤੇ ਉਹ ਹੁਣ ਪਟਿਆਲਾ ਜੇਲ੍ਹ ‘ਚ ਬੰਦ ਹਨ।

Related posts

HAPPY DIWALI 2025 !

admin

ਡੀਆਈਜੀ ਹਰਚਰਨ ਸਿੰਘ ਭੁੱਲਰ ਦੀ ਗ੍ਰਿਫ਼ਤਾਰੀ ਨਾਲ ਪੰਜਾਬ ਪੁਲਿਸ ‘ਚ ਮਚੀ ਹਥੜਾ-ਦਫ਼ੜੀ !

admin

ਹਾਈਕੋਰਟ ਵਲੋਂ ਨਸ਼ਾ ਐਕਟ ਅਧੀਨ ਘਰਾਂ ਅਤੇ ਦੁਕਾਨਾਂ ਢਾਹੁਣ ‘ਤੇ ਰੋਕ

admin