ਮੁੰਬਈ – ਐੱਨ.ਡੀ.ਏ. ਗਠਜੋੜ ਨਰਿੰਦਰ ਮੋਦੀ ਦੀ ਅਗਵਾਈ ਵਿੱਚ ਇੱਕ ਵਾਰ ਫਿਰ ਐਨ.ਡੀ.ਏ. ਸਰਕਾਰ ਬਣਨ ਜਾ ਰਹੀ ਹੈ। ਇਸ ਦੌਰਾਨ ਸ਼ਿਵ ਸੈਨਾ (ਊਧਵ ਧੜੇ) ਦੇ ਨੇਤਾ ਸੰਜੇ ਰਾਊਤ ਨੇ ਵੱਡਾ ਬਿਆਨ ਦਿੱਤਾ ਹੈ। ਉਨ੍ਹਾਂ ਦਾਅਵਾ ਕੀਤਾ ਹੈ ਕਿ ਇਹ ਐਨ.ਡੀ.ਏ. ਸਰਕਾਰ ਜ਼ਿਆਦਾ ਦੇਰ ਨਹੀਂ ਚੱਲੇਗੀ। ਵੀਰਵਾਰ ਨੂੰ ਮੀਡੀਆ ਨੂੰ ਸੰਬੋਧਿਤ ਕਰਦੇ ਹੋਏ ਉਨ੍ਹਾਂ ਕਿਹਾ ਕਿ ਮੈਂ ਵਾਰ-ਵਾਰ ਕਹਿ ਰਿਹਾ ਹਾਂ ਕਿ ਮੋਦੀ ਜੀ ਦੀ ਸਰਕਾਰ ਨਹੀਂ ਬਣੇਗੀ ਅਤੇ ਜੇਕਰ ਉਨ੍ਹਾਂ ਦੀ ਸਰਕਾਰ ਬਣ ਵੀ ਗਈ ਤਾਂ ਵੀ ਉਹ ਨਹੀਂ ਬਚ ਸਕੇਗੀ। ਇਸ ਲੋਕ ਸਭਾ ਚੋਣ ਵਿੱਚ ਮਹਾਰਾਸ਼ਟਰ ਵਿੱਚ ਭਾਜਪਾ ਦਾ ਪ੍ਰਦਰਸ਼ਨ ਬਹੁਤ ਮਾੜਾ ਰਿਹਾ। ਬੁੱਧਵਾਰ ਨੂੰ ਮਹਾਰਾਸ਼ਟਰ ਦੇ ਉਪ ਮੁੱਖ ਮੰਤਰੀ ਦੇਵੇਂਦਰ ਫੜਨਵੀਸ ਨੇ ਰਾਜ ਵਿੱਚ ਭਾਜਪਾ ਦੀ ਅਗਵਾਈ ਵਾਲੇ ਗਠਜੋੜ ਨੂੰ ਮਿਲੀ ਕਰਾਰੀ ਹਾਰ ਦੀ ਜ਼ਿੰਮੇਵਾਰੀ ਸਵੀਕਾਰ ਕਰਦੇ ਹੋਏ, ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ। ਦੇਵੇਂਦਰ ਫੜਨਵੀਸ ਦੇ ਇਸ ਬਿਆਨ ’ਤੇ ਪ੍ਰਤੀਕਿਰਿਆ ਦਿੰਦੇ ਹੋਏ ਸੰਜੇ ਰਾਉਤ ਨੇ ਕਿਹਾ, ‘ਰਾਜਨੀਤੀ ’ਚ ਅਜਿਹੀਆਂ ਡਰਾਮੇਬਾਜ਼ੀਆਂ ਆਮ ਹਨ। ਮਹਾਰਾਸ਼ਟਰ ਨੇ ਫੜਨਵੀਸ ਦੀ ਅਗਵਾਈ ਨੂੰ ਰੱਦ ਕਰ ਦਿੱਤਾ। ਦੇਵੇਂਦਰ ਫੜਨਵੀਸ ਮਹਾਰਾਸ਼ਟਰ ਦੀ ਰਾਜਨੀਤੀ ਦਾ ਖਲਨਾਇਕ ਹੈ, ਮਹਾਰਾਸ਼ਟਰ ਵਿੱਚ ਭਾਜਪਾ ਦਾ ਬੁਰਾ ਹਾਲ ਹੋਇਆ।’
next post