Sport

ਨਹੀਂ ਰਹੇ ਧਿਆਨਚੰਦ ਐਵਾਰਡੀ ਹਾਕੀ ਓਲੰਪੀਅਨ ਵਰਿੰਦਰ ਸਿੰਘ

ਜਲੰਧਰ – 1972 ਦੀਆਂ ਮਿਊਨਿਖ ਓਲੰਪਿਕ ਖੇਡਾਂ ਦੌਰਾਨ ਕਾਂਸੇ ਦਾ ਮੈਡਲ ਜਿੱਤਣ ਵਾਲੀ ਭਾਰਤੀ ਹਾਕੀ ਟੀਮ ਦੇ ਮੈਂਬਰ ਰਹੇ ਓਲੰਪੀਅਨ ਵਰਿੰਦਰ ਸਿੰਘ ਅੱਜ ਅਕਾਲ ਚਲਾਣਾ ਕਰ ਗਏ। ਓਲੰਪੀਅਨ ਵਰਿੰਦਰ ਸਿੰਘ ਦਾ ਜਨਮ 16 ਮਈ 1947 ਵਿਚ ਹੋਇਆ ਸੀ। ਵਰਿੰਦਰ ਸਿੰਘ ਨੇ ਆਪਣੀ ਪ੍ਰਤਿਭਾ ਸਦਕਾ ਭਾਰਤੀ ਹਾਕੀ ਟੀਮ ਵਿਚ ਜਗ੍ਹਾ ਬਣਾਈ ਸੀ। 1972 ਦੀਆਂ ਮਿਊਨਿਖ ਵਿਚ ਹੋਈਆਂ ਓਲੰਪਿਕ ਖੇਡਾਂ ਦੌਰਾਨ ਕਾਂਸੇ ਦਾ ਮੈਡਲ ਜਿੱਤਣ ਵਾਲੀ ਭਾਰਤੀ ਹਾਕੀ ਟੀਮ ਦੇ ਮੈਂਬਰ ਰਹੇ ਸਨ। ਉਨ੍ਹਾਂ ਨੇ 1976 ਦੀਆਂ ਓਲੰਪਿਕ ਖੇਡਾਂ ਵਿਚ ਭਾਰਤੀ ਹਾਕੀ ਟੀਮ ਵੱਲੋਂ ਹਿੱਸਾ ਲਿਆ ਸੀ। ਉਨ੍ਹਾਂ ਨੂੰ ਧਿਆਨ ਚੰਦ ਐਵਾਰਡ ਨਾਲ ਸਨਮਾਨਿਤ ਕੀਤਾ ਗਿਆ ਸੀ। ਸੁਰਜੀਤ ਹਾਕੀ ਸੁਸਾਇਟੀ ਦੇ ਸਮੂਹ ਮੈਂਬਰਾਂ ਨੇ ਓਲੰਪੀਅਨ ਵਰਿੰਦਰ ਸਿੰਘ ਦੇ ਦੇਹਾਂਤ ਉਤੇ ਪਰਿਵਾਰ ਨਾਲ ਦੁੱਖ ਦਾ ਪ੍ਰਗਟਾਵਾ ਕੀਤਾ ਹੈ।

Related posts

ਮਾਲੋਮਾਲ ਹੋ ਜਾਣਗੀਆਂ ਆਈਸੀਸੀ ਮਹਿਲਾ ਟੀ-20 ਵਿਸ਼ਵ ਕੱਪ 2026 ਦੀਆਂ ਜੇਤੂ ਟੀਮਾਂ

admin

ਆਰ. ਵੈਸ਼ਾਲੀ ਨੇ FIDE ਮਹਿਲਾ ਕੈਂਡੀਡੇਟਸ ਚੈਂਪੀਅਨ ਬਣਕੇ ਨਵਾਂ ਇਤਿਹਾਸ ਰਚਿਆ

admin

KKR ਦੇ ਕਪਤਾਨ ਅਜਿੰਕਿਆ ਰਹਾਣੇ ਨੂੰ ਅਜੀਬੋ-ਗਰੀਬ ਜੁਰਮਾਨਾ !

admin