Punjab

ਨਹੀਂ ਰਹੇ ਬਲਵੰਤ ਸਿੰਘ ਨੰਦਗੜ੍ਹ

ਤਲਵੰਡੀ ਸਾਬੋ – ਤਖ਼ਤ ਦਮਦਮਾ ਸਾਹਿਬ ਤਲਵੰਡੀ ਸਾਬੋ ਦੇ ਸਾਬਕਾ ਜਥੇਦਾਰ ਗਿਆਨੀ ਬਲਵੰਤ ਸਿੰਘ ਨੰਦਗੜ੍ਹ ਦਾ ਅੱਜ ਸਵੇਜੇ ਦੇਹਾਂਤ ਹੋ ਗਿਆ। ਉਹ 80 ਸਾਲ ਦੇ ਸਨ। ਜਥੇਦਾਰ ਨੰਦਗੜ੍ਹ ਮਾਰਚ 2003 ਤੋਂ ਜਨਵਰੀ 2015 ਤੱਕ ਤਖ਼ਤ ਦਮਦਮਾ ਸਾਹਿਬ ਦੇ ਜਥੇਦਾਰ ਰਹੇ। ਉਹ ਆਪਣੇ ਪੁੱਤਰ ਕੋਲ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ’ਚ ਰਹਿ ਰਹੇ ਸਨ। ਉਹ ਲੰਮੇ ਸਮੇਂ ਤੋਂ ਬਿਮਾਰ ਰਹੇ ਸਨ। ਜਥੇਦਾਰ ਦੀ ਦੇਖਭਾਲ ਉਨ੍ਹਾਂ ਦੇ ਪੁੱਤਰ ਸ਼ਿਵਰਾਜ ਸਿੰਘ ਜੇਲ੍ਹ ਸੁਪਰਡੈਂਟ ਵੱਲੋਂ ਕੀਤੀ ਜਾ ਰਹੀ ਸੀ। ਸਾਬਕਾ ਜਥੇਦਾਰ ਨੇ ਆਖਰੀ ਸਾਹ ਨਿੱਜੀ ਹਸਪਤਾਲ ਵਿਖ਼ੇ ਲਿਆ।
ਉਨ੍ਹਾਂ ਦਾ ਅੰਤਿਮ ਸੰਸਕਾਰ ਉਨ੍ਹਾਂ ਦੇ ਫਾਰਮ ਹਾਊਸ ਜੇਲ੍ਹ ਰੋਡ ਸ੍ਰੀ ਮੁਕਤਸਰ ਸਾਹਿਬ ਵਿਖੇ ਅੱਜ ਬਾਅਦ ਦੁਪਹਿਰ ਕੀਤਾ ਜਾਵੇਗਾ।

Related posts

ਜੀਨਸ ਅਤੇ ਟੀ-ਸ਼ਰਟਾਂ ਪਾਉਣ ‘ਤੇ ਪਾਬੰਦੀ : ਪੰਜਾਬ ਦੇ ਗੁਆਂਢੀ ਸੂਬੇ ਵਲੋਂ ਮੁਲਾਜ਼ਮ ਨੂੰ ਹੁਕਮ

admin

ਟਰੰਪ ਇਕੱਲਾ ਫਸਿਆ : ਆਸਟ੍ਰੇਲੀਆ ਸਮੇਤ ‘ਨਾਟੋ’ ਵਲੋਂ ਇਰਾਨ ਵਿਰੁੱਧ ਅਮਰੀਕਾ ਦਾ ਸਾਥ ਦੇਣ ਤੋਂ ਨਾਂਹ !

admin

‘ਜੇ ਦੁਨੀਆਂ ਚੁੱਪ ਰਹੀ ਤਾਂ ਈਰਾਨ ਅਜਿਹੇ ਹਮਲਿਆਂ ਦਾ ਸ੍ਹਾਮਣਾ ਕਰਨ ਵਾਲਾ ਆਖਰੀ ਦੇਸ਼ ਨਹੀਂ ਹੋਵੇਗਾ’

admin