International

ਨਾਟੋ ਵਲੋਂ ਰੂਸ ’ਤੇ ਦੁਨੀਆ ਨੂੰ ਗੁੰਮਰਾਹ ਕਰਨ ਦਾ ਦੋਸ਼

ਬ੍ਰਸੇਲਜ਼  – ਨਾਟੋ ਸਹਿਯੋਗੀਆਂ ਨੇ ਰੂਸ ’ਤੇ ਦੁਨੀਆ ਨੂੰ ਗੁੰਮਰਾਹ ਕਰਨ ਦਾ ਦੋਸ਼ ਲਗਾਇਆ ਹੈ। ਨਾਟੋ ਸਹਿਯੋਗੀਆਂ ਦਾ ਕਹਿਣਾ ਹੈ ਕਿ ਰੂਸ ਨੇ ਕੁਝ ਸੈਨਿਕਾਂ ਨੂੰ ਠਿਕਾਣਿਆਂ ’ਤੇ ਵਾਪਸ ਬੁਲਾ ਲਿਆ ਹੈ ਪਰ ਯੂਕਰੇਨ ਦੀ ਸਰਹੱਦ ਦੇ ਨੇੜੇ 7,000 ਤੋਂ ਵੱਧ ਫ਼ੌਜਾਂ ਨੂੰ ਵੀ ਸ਼ਾਮਲ ਕੀਤਾ ਹੈ। ਨਾਟੋ ਮੁਖੀ ਨੇ ਕੂਟਨੀਤਕ ਹੱਲ ਲਈ ਰੂਸ ਦੇ ਕਦਮ ਦਾ ਸੁਆਗਤ ਕੀਤਾ ਹੈ ਪਰ ਨਾਟੋ ਤੇ ਹੋਰ ਅਮਰੀਕੀ ਸਹਿਯੋਗੀਆਂ ਦਾ ਕਹਿਣਾ ਹੈ ਕਿ ਰੂਸ ਦੁਆਰਾ ਫੌਜਾਂ ਨੂੰ ਵਾਪਸ ਲੈਣ ਦਾ ਕੋਈ ਸੰਕੇਤ ਨਹੀਂ ਮਿਲਿਐ ਜਿਸ ਦਾ ਉਸ ਨੇ ਵਾਅਦਾ ਕੀਤਾ ਸੀ।

ਬ੍ਰਸੇਲਜ਼ ’ਚ ਪੱਛਮੀ ਗਠਜੋੜ ਦੀ ਬੈਠਕ ਤੋਂ ਪਹਿਲਾਂ ਬ੍ਰਿਟਿਸ਼ ਰੱਖਿਆ ਸਕੱਤਰ ਬੇਨ ਵੈਲੇਸ ਨੇ ਕਿਹਾ ਕਿ ਅਸੀਂ ਰੂਸ ਨੂੰ ਕੁਝ ਬਿਆਨਾਂ ਦੇ ਉਲਟ ਕਰਦੇ ਦੇਖਿਆ ਹੈ। ਅਸੀਂ ਪਿਛਲੇ 48 ਘੰਟਿਆਂ ’ਚ ਯੂਕਰੇਨ ਦੀ ਸਰਹੱਦ ’ਤੇ ਰੂਸ ਪਾਸਿਓਂ 7,000 ਸੈਨਿਕਾਂ ਦਾ ਵਾਧਾ ਦੇਖਿਆ ਹੈ। ਅਸੀਂ ਇਸ ਮੁੱਦੇ ਨੂੰ ਲੈ ਕੇ ਬਹੁਤ ਗੰਭੀਰ ਹਾਂ। ਅਸੀਂ ਉਸ ਖ਼ਤਰੇ ਦਾ ਸਾਹਮਣਾ ਕਰਨ ਜਾ ਰਹੇ ਹਾਂ ਜੋ ਪੈਦਾ ਕੀਤਾ ਜਾ ਰਿਹਾ ਹੈ। ਯਾਦ ਰਹੇ, ਰੂਸ ਨੇ ਯੂਕਰੇਨ ਨਾਲ ਲੱਗਦੀ ਸਰਹੱਦ ’ਤੇ ਡੇਢ ਲੱਖ ਤੋਂ ਵੱਧ ਸੈਨਿਕ ਤਾਇਨਾਤ ਕੀਤੇ ਹੋਏ ਹਨ। ਅਮਰੀਕਾ ਦੇ ਪੱਖ ਤੋਂ ਵੀ ਇਹ ਕਿਹਾ ਜਾ ਰਿਹਾ ਹੈ ਕਿ ਯੂਕਰੇਨ ’ਤੇ ਰੂਸੀ ਹਮਲੇ ਦਾ ਖ਼ਤਰਾ ਅਜੇ ਖ਼ਤਮ ਨਹੀਂ ਹੋਇਆ ਹੈ।

ਦੂਜੇ ਪਾਸੇ ਯੂਕਰੇਨ ਦੇ ਲੋਕਾਂ ਨੇ ਰੂਸ ਤੋਂ ਕਿਸੇ ਵੀ ਖ਼ਤਰੇ ਦਾ ਸਾਹਮਣਾ ਕਰਨ ਦਾ ਸੰਕਲਪ ਲਿਆ ਹੈ। ਬ੍ਰਿਟੇਨ ਦੇ ਰੱਖਿਆ ਸਕੱਤਰ ਬੇਨ ਵੈਲੇਸ ਨੇ ਕਿਹਾ ਕਿ ਯੂਕਰੇਨ ਦੀ ਸਰਹੱਦ ’ਤੇ ਰੂਸ ਦੇ ਵੱਡੇ ਪੱਧਰ ’ਤੇ ਰਣਨੀਤਕ ਨਿਰਮਾਣ ਤੇ ਉਸ ਦੀਆਂ 60 ਫ਼ੀਸਦੀ ਫ਼ੌਜਾਂ ਦੀ ਤਾਇਨਾਤੀ ਦਾ ਬੁਰਾ ਪ੍ਰਭਾਵ ਪਵੇਗਾ। ਹਾਲਾਂਕਿ ਰੂਸ ਨੇ ਜੰਗ ਦੀ ਸੰਭਾਵਨਾ ਤੋਂ ਇਨਕਾਰ ਕੀਤਾ ਹੈ। ਰੂਸ ਦਾ ਕਹਿਣਾ ਹੈ ਕਿ ਉਸ ਨੂੰ ਆਪਣੇ ਸੁਰੱਖਿਆ ਹਿੱਤਾਂ ਦੀ ਰੱਖਿਆ ਕਰਨ ਦੀ ਇਜਾਜ਼ਤ ਦਿੱਤੀ ਜਾਣੀ ਚਾਹੀਦੀ ਹੈ। ਰੂਸ ਚਾਹੁੰਦਾ ਹੈ ਕਿ ਯੂਕਰੇਨ ਤੇ ਹੋਰ ਸਾਬਕਾ ਸੋਵੀਅਤ ਦੇਸ਼ਾਂ ਨੂੰ ਨਾਟੋ ਤੋਂ ਬਾਹਰ ਰੱਖਿਆ ਜਾਵੇ। ਰੂਸ ਦਾ ਕਹਿਣਾ ਹੈ ਕਿ ਪੱਛਮੀ ਦੇਸ਼ਾਂ ਨੂੰ ਰੂਸੀ ਸਰਹੱਦਾਂ ਨੇੜੇ ਹਥਿਆਰਾਂ ਦੀ ਤਾਇਨਾਤੀ ਬੰਦ ਕਰਨੀ ਚਾਹੀਦੀ ਹੈ।

Related posts

ਸ਼੍ਰੀਲੰਕਾ ਦੇ ਪ੍ਰਧਾਨ ਮੰਤਰੀ ਹਰੀਨੀ ਅਮਰਾਸੂਰੀਆ ਦਾ ਭਾਰਤ ਦਾ ਪਹਿਲਾ ਦੌਰਾ ਅੱਜ ਤੋਂ

admin

ਭਾਰਤ-ਕੈਨੇਡਾ ਆਪਸੀ ਸਾਂਝ ਨੂੰ ਅੱਗੇ ਵਧਾਉਣ ਲਈ ‘ਰੀਸੈਟ ਅਤੇ ਪੁਨਰ ਸੁਰਜੀਤ’ ਪ੍ਰੋਸੈਸ ਲਈ ਸਹਿਮਤ !

admin

ਪੈਂਟਾਗਨ ਦੁਆਰਾ ਦਾੜ੍ਹੀ ‘ਤੇ ਪਾਬੰਦੀ ਧਾਰਮਿਕ ਆਜ਼ਾਦੀ ਦੀ ਉਲੰਘਣਾ : ਸਤਨਾਮ ਸਿੰਘ ਚਾਹਲ

admin