ਓਸਲੋ – ਦੱਖਣ-ਪੂਰਬੀ ਨਾਰਵੇ ਵਿੱਚ ਇੱਕ ਭਿਆਨਕ ਘਟਨਾ ਦੇਖਣ ਨੂੰ ਮਿਲੀ ਹੈ। ਉੱਥੇ ਹੀ ਨਿਊਮੇਡਲ ਇਲਾਕੇ ‘ਚ ਇਕ ਵਿਅਕਤੀ ਨੇ ਚਾਰ ਲੋਕਾਂ ‘ਤੇ ਚਾਕੂ ਨਾਲ ਹਮਲਾ ਕਰ ਦਿੱਤਾ। ਇਸ ਮਾਮਲੇ ‘ਚ ਇਕ ਵਿਅਕਤੀ ਗੰਭੀਰ ਜ਼ਖਮੀ ਦੱਸਿਆ ਜਾ ਰਿਹਾ ਹੈ। ਅਧਿਕਾਰੀਆਂ ਨੇ ਦੱਸਿਆ ਕਿ ਬਾਅਦ ਵਿੱਚ ਇੱਕ ਸ਼ੱਕੀ ਨੂੰ ਫੜ ਲਿਆ ਗਿਆ। ਪੁਲਸ ਦੇ ਬੁਲਾਰੇ ਨੇ ਦੱਸਿਆ ਕਿ ਇਸ ਮਾਮਲੇ ‘ਚ ਦੋਸ਼ੀ ਨੂੰ ਫੜਨ ਲਈ ਟੀਮ ਗਠਿਤ ਕਰ ਦਿੱਤੀ ਗਈ ਹੈ।
ਪੁਲਿਸ ਅਨੁਸਾਰ ਅਗਲੇਰੀ ਜਾਂਚ ਜਾਰੀ ਹੈ। ਜਾਂਚ ਦੌਰਾਨ ਇਹ ਪਤਾ ਲਗਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਕਿ ਦੋਸ਼ੀ ਨੇ ਇਹ ਹਮਲਾ ਕਿਉਂ ਕੀਤਾ ਹੈ।