Punjab

‘ਨਾਰੀ ਸ਼ਸਤੀਕਰਨ ’ਚ ਸਿੱਖਿਆ ਇਕ ਪ੍ਰੇਰਕ ਵਜੋਂ’ ਵਿਸ਼ੇ ’ਤੇ ਸੈਮੀਨਾਰ ਕਰਵਾਇਆ ਗਿਆ

ਖ਼ਾਲਸਾ ਕਾਲਜ ਆਫ਼ ਐਜ਼ੂਕੇਸ਼ਨ, ਜੀ. ਟੀ. ਰੋਡ ਵਿਖੇ ਕਰਵਾਏ ਗਏ ਸੈਮੀਨਾਰ ਮੌਕੇ ਡਾ. ਖੁਸ਼ਵਿੰਦਰ ਕੁਮਾਰ, ਡਾ. ਰਮਿੰਦਰ ਕੌਰ, ਡਾ. ਗੂਨੀਸ਼ਾ ਸਲੂਜਾ ਅਤੇ ਹੋਰ।

ਅੰਮ੍ਰਿਤਸਰ – ਖ਼ਾਲਸਾ ਕਾਲਜ ਆਫ਼ ਐਜੂਕੇਸ਼ਨ, ਜੀ. ਟੀ. ਰੋਡ ਵਿਖੇ ਅੰਤਰਰਾਸ਼ਟਰੀ ਮਹਿਲਾ ਦਿਵਸ ਦੇ ਸਬੰਧ ’ਤੇ ‘ਨਾਰੀ ਸ਼ਸਤੀਕਰਨ ’ਚ ਸਿੱਖਿਆ ਇਕ ਪ੍ਰੇਰਕ ਵਜੋਂ’ ਵਿਸ਼ੇ ’ਤੇ ਸੈਮੀਨਾਰ ਕਰਵਾਇਆ ਗਿਆ। ਖ਼ਾਲਸਾ ਯੂਨੀਵਰਸਿਟੀ ਦੇ ਰਜਿਸਟਰਾਰ ਡਾ. ਖੁਸ਼ਵਿੰਦਰ ਕੁਮਾਰ ਦੇ ਦਿਸ਼ਾ-ਨਿਰਦੇਸ਼ਾਂ ’ਤੇ ਗੁਰੂ ਨਾਨਕ ਦੇਵ ਯੂਨੀਵਰਸਿਟੀ, ਪੰਜਾਬੀ ਵਿਭਾਗ ਤੋਂ ਸੇਵਾਮੁਕਤ ਪ੍ਰੋਫੈਸਰ ਡਾ. ਰਮਿੰਦਰ ਕੌਰ, ਖਾਲਸਾ ਕਾਲਜ ਆਫ ਫਾਰਮੇਸੀ ਪ੍ਰੋ: (ਡਾ.) ਜਸਜੀਤ ਕੌਰ ਨਾਰੰਗ, ਖਾਲਸਾ ਕਾਲਜ ਆਫ਼ ਨਰਸਿੰਗ ਅਸਿਸਟੈਂਟ ਪ੍ਰੋਫੈਸਰ ਡਾ. ਭਾਵਨਾ ਗੁਪਤਾ ਅਤੇ ਖਾਲਸਾ ਕਾਲਜ ਆਫ ਲ਼ਾਅ ਅਸਿਸਟੈਂਟ ਪ੍ਰੋਫੈਸਰ ਡਾ. ਗੁਨੀਸ਼ਾ ਸਲੂਜਾ ਨੇ ਮਹਿਮਾਨ ਵਜੋਂ ਸ਼ਿਰਕਤ ਕੀਤੀ।

ਇਸ ਮੌਕੇ ਡਾ. ਕੁਮਾਰ ਨੇ ਆਏ ਮਹਿਮਾਨਾਂ ਨੂੰ ਫੁੱਲਾਂ ਦਾ ਗੁਲਦਸਤਾ ਭੇਂਟ ਕਰਦਿਆਂ ਸਵਾਗਤ ਕੀਤਾ। ਉਪਰੰਤ ਸਿੱਖ ਇਤਿਹਾਸ ਅਤੇ ਆਜ਼ਾਦੀ ਦੀ ਲਹਿਰ ’ਚ ਔਰਤਾਂ ਦੀ ਭੂਮਿਕਾ ਦਾ ਜ਼ਿਕਰ ਕਰਰਦਿਆਂ ਕਿਹਾ ਕਿ ਸਾਡੇ ਸਮਾਜ ਵਿਚਲੇ ਮਰਦਾਂ ਨੂੰ ਉਸ ਭੂਮਿਕਾ ਨੂੰ ਸਮਝਦਿਆਂ ਹੋਇਆ ਆਪਣੀ ਸੋਚ ਨੂੰ ਬਦਲਣ ਦੀ ਜ਼ਰੂਰਤ ਹੈ, ਤਾਂ ਜੋ ਨਿਰਭੈਯ ਅਤੇ ਮਨੀਪੁਰ ਵਰਗੇ ਕਾਂਡ ਦੁਬਾਰਾ ਨਾ ਦੁਹਰਾਏ ਜਾਣ।

ਇਸ ਮੌਕੇ ਡਾ. ਰਮਿੰਦਰ ਕੌਰ ਨੇ ਕਿਹਾ ਕਿ ਔਰਤ ਨੂੰ ਮਰਦ ਦੇ ਨਾਲ ਬਰਾਬਰੀ ਕਰਨ ਦੀ ਜ਼ਰੂਰਤ ਨਹੀਂ ਹੈ, ਕਿਉਂਕਿ ਉਹ ਆਪਣੇ ਆਪ ’ਚ ਸੰਪੂਰਨ ਹੈ। ਉਨ੍ਹਾਂ ਨੇ ਨਾਰੀ ਸ਼ਸਤੀਕਰਨ ਦੀ ਗੱਲ ਕਰਦੇ ਹੋਏ ਸਮਾਜ ਵਿਚਲੇ ਮਰਦਾਂ ਨੂੰ ਬੇਨਤੀ ਵੀ ਕੀਤੀ ਕਿ ਉਹ ਔਰਤਾਂ ਨਾਲ ਘਰ ਅਤੇ ਸਮਾਜਿਕ ਜਿੰਮੇਵਾਰੀ ’ਚ ਬਰਾਬਰ ਹੱਥ ਵਟਾਉਂਦੇ ਹੋਏ ਸਮਾਜ ਨੂੰ ਨਵੀਂ ਸੇਧ ਪ੍ਰਦਾਨ ਕਰਨ।

ਇਸ ਮੌਕੇ ਡਾ. ਕੁਮਾਰ ਨੇ ਦੱਸਿਆ ਕਿ ਉਕਤ ਪ੍ਰੋਗਰਾਮ ਅਸਿਸਟੈਂਟ ਪ੍ਰੋਫੈਸਰ ਡਾ: ਮਨਪ੍ਰੀਤ ਕੌਰ ਦੀ ਯੋਗ ਅਗਵਾਈ ਹੇਠ ਕਰਵਾਇਆ ਗਿਆ। ਉਨ੍ਹਾਂ ਕਿਹਾ ਕਿ ਇਸ ਸੈਮੀਨਾਰ ਦੌਰਾਨ ਡਾ. ਜਸਜੀਤ ਕੌਰ ਨੇ ਔਰਤਾਂ ਦੀ ਸਿਹਤ ਸੰਭਾਲ ’ਚ ਫਾਰਮਸਿਸਟ ਦੀ ਭੂਮਿਕਾ ਬਾਰੇ ਚਰਚਾ ਕੀਤੀ ਅਤੇ ਡਾ. ਭਾਵਨਾ ਗੁਪਤਾ ਨੇ ਔਰਤਾਂ ਨੂੰ ਮਾਸਿਕ ਧਰਮ ਦੌਰਾਨ ਵਰਤੀਆਂ ਜਾਣ ਵਾਲੀਆਂ ਸਾਵਧਾਨੀਆਂ ਬਾਰੇ ਜਾਗਰੂਕ ਕੀਤਾ। ਜਦਕਿ ਡਾ. ਸਲੂਜਾ ਨੇ ਨਾਰੀ ਸ਼ਸਤੀਕਰਨ ’ਚ ਸਿੱਖਿਆ ਦੀ ਅਹਿਮ ਭੂਮਿਕਾ ਬਾਰੇ ਵਿਸਥਾਰਪੂਰਵਕ ਚਰਚਾ ਕੀਤੀ। ਇਸ ਮੌਕੇ ਡਾ. ਕੁਮਾਰ ਨੇ ਵਾਈਸ ਪਿ੍ਰੰਸੀਪਲ ਡਾ: ਨਿਰਮਲਜੀਤ ਕੌਰ, ਡਾ. ਗੁਰਜੀਤ ਕੌਰ, ਡਾ. ਮਨਪ੍ਰੀਤ ਕੌਰ ਨਾਲ ਮਿਲ ਕੇ ਆਏ ਮਹਿਮਾਨਾਂ ਦਾ ਧੰਨਵਾਦ ਕਰਨ ਉਪਰੰਤ ਯਾਦਗਾਰੀ ਚਿੰਨ੍ਹ ਭੇਂਟ ਕਰਕੇ ਸਨਮਾਨਿਤ ਕੀਤਾ। ਇਸ ਦੌਰਾਨ ਸਮੂਹ ਸਟਾਫ ਤੋਂ ਇਲਾਵਾ ਵੱਡੀ ਗਿਣਤੀ ’ਚ ਵਿਦਿਆਰਥੀ ਹਾਜ਼ਰ ਸਨ।

Related posts

ਪੰਜਾਬ ਭਰ ਵਿੱਚ ਹੜ੍ਹ ਵਰਗੀ ਸੰਭਾਵੀ ਸਥਿਤੀ ਨਾਲ ਨਜਿੱਠਣ ਲਈ ਪੁਖ਼ਤਾ ਪ੍ਰਬੰਧ: ਗੋਇਲ

admin

ਸ਼੍ਰੋਮਣੀ ਅਕਾਲੀ ਦਲ ਵਲੋਂ 33 ਜ਼ਿਲ੍ਹਾ (ਸ਼ਹਿਰੀ ਤੇ ਦਿਹਾਤੀ) ਪ੍ਰਧਾਨ ਨਿਯੁਕਤ !

admin

ਮੁੜ ਉਤਸ਼ਾਹਿਤ ਹੋਣਗੀਆਂ ਬੈਲਗੱਡੀਆਂ ਦੀਆਂ ਦੌੜਾਂ ਤੇ ਪੇਂਡੂ ਰਵਾਇਤੀ ਖੇਡਾਂ: ਚੀਮਾ

admin