Punjab

ਨਿਗਮ ਚੋਣਾਂ ਵਿੱਚ ਹਿੰਸਾ ਸਰਕਾਰ ਦੀ ਨਾਕਾਮੀ ਦਾ ਸਬੂਤ – ਗਿਆਨੀ ਹਰਪ੍ਰੀਤ ਸਿੰਘ

ਗਿਆਨੀ ਹਰਪ੍ਰੀਤ ਸਿੰਘ, ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ।

ਚੰਡੀਗੜ੍ਹ – ਸ਼੍ਰੋਮਣੀ ਅਕਾਲੀ ਦਲ ਪੁਨਰ-ਸੁਰਜੀਤ ਦੇ ਪ੍ਰਧਾਨ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਹੈ ਕਿ ਨਿਗਮ ਚੋਣਾਂ ਦੌਰਾਨ ਹੋ ਰਹੀ ਹਿੰਸਾ ਸਾਬਤ ਕਰਦੀ ਹੈ ਕਿ ਅਮਨ ਕਾਨੂੰਨ ਦੀ ਰਾਖੀ ਕਰਨ ਵਾਲੀ ਸਰਕਾਰ ਖੁਦ ਹੀ ਗੁੰਡਾ ਗਰਦੀ ‘ਤੇ ਉਤਰ ਆਈ ਹੈ।  ਯੂਪੀ-ਬਿਹਾਰ ਵਾਂਗ ਗੋਲੀਆਂ, ਲਾਠੀਆਂ ਨਾਲ ਬੂਥ ਕੈਪਚਰਿੰਗ ਹੋ ਰਹੀ ਹੈ ਅਤੇ ਅਮਨ ਕਾਨੂੰਨ ਲਈ ਜਿੰਮੇਵਾਰ ਪੁਲਿਸ ਮੂਕ ਦਰਸ਼ਕ ਬਣੀ ਹੋਈ ਹੈ।

ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਸਮਾਣਾ ਵਿਖੇ ਪੁਲਿਸ ਅਤੇ ਲੋਕਾਂ ਵਿਚਾਲੇ ਹੋਈ ਝੜਪ ਦੇ ਦ੍ਰਿਸ਼ ਬੇਹੱਦ ਚਿੰਤਾਜਨਕ ਹਨ। ਇਹ ਘਟਨਾਵਾਂ ਪੰਜਾਬ ਵਿੱਚ ਚੋਣਾਂ ਦੌਰਾਨ ਬਣ ਰਹੇ ਡਰ ਅਤੇ ਧੱਕੇਸ਼ਾਹੀ ਦੇ ਮਾਹੌਲ ਨੂੰ ਬੇਨਕਾਬ ਕਰਦੀਆਂ ਹਨ। ਚੋਣਾਂ ਵਿੱਚ ਭਗਵੰਤ ਮਾਨ ਸਰਕਾਰ ਦੀ ਸ਼ਹਿ ‘ਤੇ ਗੁੰਡਾਗਰਦੀ ਦੀਆਂ ਤਸਵੀਰਾਂ ਲਗਾਤਾਰ ਸਾਹਮਣੇ ਆ ਰਹੀਆਂ ਹਨ। ਸਵਾਲ ਇਹ ਹੈ ਕਿ ਪੁਲਿਸ ਲੋਕਾਂ ਦੀ ਸੁਰੱਖਿਆ ਅਤੇ ਸ਼ਾਂਤਮਈ ਚੋਣਾਂ ਕਰਵਾਉਣ ਲਈ ਹੈ ਜਾਂ ਲੋਕਾਂ ‘ਤੇ ਤਸ਼ੱਦਦ ਕਰਕੇ ਦਹਿਸ਼ਤ ਦਾ ਮਾਹੌਲ ਬਣਾਉਣ ਲਈ? ਜੇ ਚੋਣਾਂ ਦੌਰਾਨ ਪੁਲਿਸ ਵੱਲੋਂ ਏਕੇ-47 ਰਾਈਫਲ ਵਰਗੇ ਹਥਿਆਰਾਂ ਨਾਲ ਫਾਇਰਿੰਗ, ਲਾਠੀਚਾਰਜ ਅਤੇ ਰੋੜੇਬਾਜ਼ੀ ਦੀਆਂ ਤਸਵੀਰਾਂ ਸਾਹਮਣੇ ਆ ਰਹੀਆਂ ਹਨ ਤਾਂ ਇਹ ਲੋਕਤੰਤਰ ਲਈ ਬਹੁਤ ਗੰਭੀਰ ਖਤਰੇ ਦੇ ਸੰਕੇਤ ਹਨ। ਉਹਨਾਂ ਕਿਹਾ ਕਿ ਵੋਟ ਪਾਉਣ ਆ ਰਹੇ ਲੋਕਾਂ ਨੂੰ ਸੁਰੱਖਿਆ ਅਤੇ ਭਰੋਸਾ ਮਿਲਣਾ ਚਾਹੀਦਾ ਹੈ, ਨਾ ਕਿ ਡਰ, ਗੋਲੀਆਂ ਅਤੇ ਡੰਡੇ। ਮਲੋਟ ਤੋਂ ਵੀ ਅਜਿਹੀਆਂ ਖਬਰਾਂ ਆ ਰਹੀਆਂ ਹਨ। ਇਹ ਜਿੰਮੇਵਾਰੀ ਸਰਕਾਰ ਦੀ ਹੁੰਦੀ ਹੈ ਕਿ ਉਹ ਡਰ ਦਾ ਮਾਹੌਲ ਖਤਮ ਕਰੇ। ਇਹ ਬਿਆਨ ਮੀਡੀਆ ਇੰਚਾਰਜ ਸ ਤੇਜਿੰਦਰ ਸਿੰਘ ਪੰਨੂੰ ਵੱਲੋਂ ਪ੍ਰੈੱਸ ਦੇ ਨਾਂ ਜਾਰੀ ਕੀਤਾ ਗਿਆ।

Related posts

ਸੂਬਾ ਸਰਕਾਰ ਛੇਤੀ ਹੀ 100 ਹੋਰ ਆਮ ਆਦਮੀ ਕਲੀਨਿਕ ਲੋਕਾਂ ਨੂੰ ਸਮਰਪਿਤ ਕਰੇਗੀ-ਮੁੱਖ ਮੰਤਰੀ

Bunty

ਵਿੱਤੀ ਸਾਲ 2023-24 ਵਿੱਚ ਲੋਕ ਨਿਰਮਾਣ ਵਿਭਾਗ 2280 ਕਰੋੜ ਰੁਪਏ ਦੇ 206 ਜਨਤਕ ਇਮਾਰਤੀ ਪ੍ਰੋਜੈਕਟਾਂ ‘ਤੇ ਕੰਮ ਕਰ ਰਿਹੈ – ਹਰਭਜਨ ਸਿੰਘ ਈ.ਟੀ.ਓ.

Bunty

ਪ੍ਰੈੱਸ ਕਾਨਫਰੰਸ ’ਚ ਨਵਜੋਤ ਸਿੱਧੂ ਨੇ ਗਵਾਇਆ ਆਪਾ, ਇਕ ਸਵਾਲ ਦੇ ਜਵਾਬ ’ਚ ਬੋਲੇ ਅਪਸ਼ਬਦ

Bunty