India

ਨਿੱਝਰ ਮਾਮਲਾ: ਕੈਨੇਡਾ ਦੇ ਇੰਟੈਲੀਜੈਂਸ ਮੁਖੀ ਨੇ ਇਸ ਸਾਲ ਦੋ ਵਾਰ ਚੁੱਪ-ਚੁਪੀਤੇ ਲਾਇਆ ਭਾਰਤ ਦਾ ਗੇੜਾ

ਨਵੀਂ ਦਿੱਲੀ –  ਕੈਨੇਡਾ ਦੀ ਇੰਟੈਲੀਜੈਂਸ ਏਜੰਸੀ ਦੇ ਮੁਖੀ ਡੇਵਿਡ ਵਿਗਨੇਓਲਟ ਨੇ ਇਸ ਸਾਲ ਫਰਵਰੀ ਤੇ ਮਾਰਚ ਵਿਚ ਚੁੱਪ ਚੁਪੀਤੇ ਦੋ ਵਾਰ ਭਾਰਤ ਦੀ ਫੇਰੀ ਦੌਰਾਨ ਭਾਰਤੀ ਅਧਿਕਾਰੀਆਂ ਨਾਲ ਖਾਲਿਸਤਾਨੀ ਵੱਖਵਾਦੀ ਹਰਦੀਪ ਸਿੰਘ ਨਿੱਝਰ ਦੀ ਹੱਤਿਆ ਨਾਲ ਜੁੜੇ ਕੇਸ ਬਾਰੇ ਜਾਣਕਾਰੀ ਸਾਂਝੀ ਕੀਤੀ ਸੀ।
ਇਸ ਪੂਰੇ ਮਾਮਲੇ ਤੋਂ ਜਾਣੂ ਵਿਅਕਤੀਆਂ ਨੇ ਕਿਹਾ ਕਿ ਕੈਨੇਡੀਅਨ ਸਕਿਓਰਿਟੀ ਇੰਟੈਲੀਜੈਂਸ ਸੇਵਾ (ਸੀਐੱਸਆਈਐੱਸ) ਦੇ ਨਿਰਦੇਸ਼ਕ ਵਿਗਨੇਓਲਟ ਨੇ ਨਿੱਝਰ ਦੀ ਹੱਤਿਆ ਨੂੰ ਲੈ ਕੇ ਓਟਵਾ ਵੱਲੋਂ ਹੁਣ ਤੱਕ ਕੀਤੀ ਜਾਂਚ ਦੇ ਵੇਰਵੇ ਭਾਰਤ ਨਾਲ ਸਾਂਝੇ ਕੀਤੇ ਹਨ। ਰੌਇਲ ਕੈਨੇਡੀਅਨ ਮਾਊਂਟਿਡ ਪੁਲੀਸ ਵੱਲੋਂ ਨਿੱਝਰ ਹੱਤਿਆ ਮਾਮਲੇ ਵਿਚ ਤਿੰਨ ਭਾਰਤੀ ਨਾਗਰਿਕਾਂ- ਕਰਨਪ੍ਰੀਤ ਸਿੰਘ (28), ਕਮਲਪ੍ਰੀਤ ਸਿੰਘ (22) ਤੇ ਕਰਨ ਬਰਾੜ (22) ਨੂੰ ਗਿ੍ਰਫ਼ਤਾਰ ਕੀਤੇ ਜਾਣ ਤੋਂ ਪਹਿਲਾਂ ਵਿਗਨੇਓਲਟ ਨੇ ਭਾਰਤ ਦਾ ਦੌਰਾ ਕੀਤਾ ਸੀ। ਇਕ ਹੋਰ ਮੁਲਜ਼ਮ ਅਮਨਦੀਪ ਸਿੰਘ ਨੂੰ ਕੈਨੇਡੀਅਨ ਅਥਾਰਿਟੀਜ਼ ਨੇ ਬਾਅਦ ਵਿਚ ਕਾਬੂ ਕੀਤਾ ਸੀ। ਕਾਬਿਲੇਗੌਰ ਹੈ ਕਿ ਨਿੱਝਰ ਦੀ ਹੱਤਿਆ ਵਿਚ ਕਥਿਤ ਭਾਰਤੀ ਏਜੰਟਾਂ ਦੀ ਸ਼ਮੂਲੀਅਤ ਸਬੰਧੀ ਕੈਨੇਡੀਅਨ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਦੇ ਦਾਅਵਿਆਂ ਮਗਰੋਂ ਭਾਰਤ ਤੇ ਕੈਨੇਡਾ ਦੇ ਰਿਸ਼ਤਿਆਂ ਵਿਚ ਖਟਾਸ ਵਧ ਗਈ ਸੀ।

Related posts

HAPPY DIWALI 2025 !

admin

2047 ਵਿੱਚ ਆਜ਼ਾਦੀ ਦੇ 100 ਸਾਲ ਪੂਰੇ ਹੋਣਗੇ ਤਾਂ ਇੱਕ ‘ਵਿਕਸਤ ਭਾਰਤ’ ਹੋਵੇਗਾ : ਮੋਦੀ

admin

GST 2.0 ਦਾ ਪ੍ਰਭਾਵ: 41% ਭਾਰਤੀਆਂ ਵਲੋਂ ਜਲਦੀ ਕਾਰ ਖਰੀਦਣ ਦੀ ਯੋਜਨਾ

admin