India

ਨੀਟ-ਯੂਜੀ ਪ੍ਰੀਖਿਆ ਰੱਦ ਕਰਨ ’ਤੇ ਕੋਰਟ ਦੀ ਨਿਗਰਾਨੀ ’ਚ ਸੀ.ਬੀ.ਆਈ. ਜਾਂਚ ਦੀ ਮੰਗ

ਨਵੀਂ ਦਿੱਲੀ – ਸੁਪਰੀਮ ਕੋਰਟ ਵਿੱਚ ਇੱਕ ਪਟੀਸ਼ਨ ਦਾਇਰ ਕੀਤੀ ਗਈ ਹੈ। ਇਸ ਪਟੀਸ਼ਨ ਮੁਤਾਬਕ ਰਾਸ਼ਟਰੀ ਯੋਗਤਾ ਕਮ ਪ੍ਰਵੇਸ਼ ਪ੍ਰੀਖਿਆ-ਯੂਜੀ 2024 ਨੂੰ ਰੱਦ ਕਰਨ ਅਤੇ 5 ਮਈ ਨੂੰ ਆਯੋਜਿਤ ਪ੍ਰੀਖਿਆ ’ਚ ਕਥਿਤ ਬੇਨਿਯਮੀਆਂ ਦੀ ਕੇਂਦਰੀ ਜਾਂਚ ਬਿਊਰੋ (ਸੀਬੀਆਈ) ਜਾਂ ਸੁਪਰੀਮ ਕੋਰਟ ਦੀ ਨਿਗਰਾਨੀ ਹੇਠ ਕਿਸੇ ਹੋਰ ਸੁਤੰਤਰ ਏਜੰਸੀ ਦੁਆਰਾ ਜਾਂਚ ਦੀ ਮੰਗ ਕੀਤੀ ਗਈ ਹੈ। ਇਸ ਪ੍ਰੀਖਿਆ ਵਿੱਚ ਸ਼ਾਮਲ 20 ਵਿਦਿਆਰਥੀਆਂ ਵੱਲੋਂ ਦਾਇਰ ਪਟੀਸ਼ਨ ’ਚ ਨੈਸ਼ਨਲ ਟੈਸਟਿੰਗ ਏਜੰਸੀ (ਐੱਨ.ਟੀ.ਏ.) ਅਤੇ ਹੋਰਾਂ ਨੂੰ ਦੁਬਾਰਾ ਪ੍ਰੀਖਿਆ ਕਰਵਾਉਣ ਦੇ ਨਿਰਦੇਸ਼ ਦੇਣ ਦੀ ਅਪੀਲ ਕੀਤੀ ਗਈ ਹੈ।
ਯਾਦ ਰਹੇ ਕਿ ਰਾਸ਼ਟਰੀ ਯੋਗਤਾ-ਕਮ-ਪ੍ਰਵੇਸ਼ ਪ੍ਰੀਖਿਆ (ਗ੍ਰੈਜੂਏਟ)-2024 ’ਤੇ ਸਵਾਲ ਉਠਾਉਣ ਵਾਲੀਆਂ ਵੱਖਰੀਆਂ ਪਟੀਸ਼ਨਾਂ ’ਤੇ ਸੁਣਵਾਈ ਕਰਦੇ ਹੋਏ ਸਿਖਰਲੀ ਅਦਾਲਤ ਨੇ ਪ੍ਰੀਖਿਆ ਦੇ ਪ੍ਰਸ਼ਨ ਪੱਤਰ ਲੀਕ ਅਤੇ ਹੋਰ ਬੇਨਿਯਮੀਆਂ ਦੇ ਦੋਸ਼ਾਂ ਦੀ ਸੀਬੀਆਈ ਜਾਂਚ ਦੀ ਬੇਨਤੀ ਕਰਨ ਵਾਲੀ ਪਟੀਸ਼ਨ ’ਤੇ ਕੇਂਦਰ ਅਤੇ ਐਨਟੀਏ ਤੋਂ ਜਵਾਬ ਮੰਗਿਆ ਸੀ। ਨਵੀਂ ਪਟੀਸ਼ਨ ਅਨੁਸਾਰ ‘ਵਿਆਪਕ ਬੇਨਿਯਮੀਆਂ ਅਤੇ ਧਾਂਦਲੀ’ ਦੇ ਮੱਦੇਨਜ਼ਰ, ਮੁੜ ਪ੍ਰੀਖਿਆ ਸਿਰਫ਼ ਯੋਗ ਵਿਦਿਆਰਥੀਆਂ ਨੂੰ ਮੈਡੀਕਲ ਸੰਸਥਾਵਾਂ ਵਿੱਚ ਦਾਖਲਾ ਲੈਣ ਵਿੱਚ ਮਦਦ ਕਰੇਗੀ।
ਐਡਵੋਕੇਟ ਧੀਰਜ ਸਿੰਘ ਦੇ ਜ਼ਰੀਏ ਦਾਇਰ ਪਟੀਸ਼ਨ ’ਚ ਕਿਹਾ ਗਿਆ ਹੈ, ‘‘ਮੀਡੀਆ ਰਿਪੋਰਟਾਂ ਮੁਤਾਬਕ ਪ੍ਰਸ਼ਨ ਪੱਤਰ ਲੀਕ ਹੋਣ ਦੇ ਸਬੰਧ ’ਚ ਐੱਫਆਈਆਰ ਦਰਜ ਕੀਤੀ ਗਈ ਹੈ ਅਤੇ ਕਈ ਲੋਕਾਂ ਨੂੰ ਗਿ੍ਰਫ਼ਤਾਰ ਕੀਤਾ ਗਿਆ। ਅਜਿਹੀ ਸਥਿਤੀ ਵਿਚ ਪ੍ਰੀਖਿਆ ’ਤੇ ਸਵਾਲ ਖੜ੍ਹੇ ਹੁੰਦੇ ਹਨ।’’

Related posts

ਭਾਰਤ ਖੰਡਿਤ ਟ੍ਰਾਂਸਐਟਲਾਂਟਿਕ ਦੁਨੀਆ ਨੂੰ ਇਕੱਠੇ ਰੱਖ ਸਕਦਾ ਹੈ !

admin

ਭਾਰਤ ਸਰਕਾਰ ਵਲੋਂ ਭਾਰਤ ਦੇ ਰਾਸ਼ਟਰੀ ਗੀਤ ਲਈ ਵੱਡੇ ਦਿਸ਼ਾ-ਨਿਰਦੇਸ਼ ਜਾਰੀ

admin

ਅਭਿਸ਼ੇਕ ਸ਼ਰਮਾ ਆਈਸੀਸੀ ਟੀ20 ਬੱਲੇਬਾਜ਼ੀ ਰੈਂਕਿੰਗ ਵਿੱਚ ਟੌਪ ‘ਤੇ

admin