Punjab

ਨੇਚਰ ਕੈਂਪ ਦਾ ਜਸ਼ਨ ਮਨਾਉਂਦੇ ਹੋਏ ਰੁੱਖ ਲਗਾਉਣ ਦੀ ਮੁਹਿੰਮ ਦਾ ਆਯੋਜਨ !

ਖਾਲਸਾ ਕਾਲਜ ਆਫ ਲਾਅ ਦੇ ਡਾਇਰੈਕਟਰ—ਕਮ—ਪ੍ਰਿੰਸੀਪਲ ਡਾ: ਜਸਪਾਲ ਸਿੰਘ ਪੌਦਾਕਰਨ ਮੁਹਿੰਮ ਦੌਰਾਨ ਬੂਟੇ ਨੂੰ ਪਾਣੀ ਦਿੰਦੇ ਹੋਏ ਨਾਲ ਕਾਲਜ ਸਟਾਫ਼ ਤੇ ਹੋਰ।

ਅੰਮ੍ਰਿਤਸਰ – ਖਾਲਸਾ ਕਾਲਜ ਆਫ਼ ਲਾਅ ਦੇ ਈਕੋ—ਕਲੱਬ ਵੱਲੋਂ ਨੇਚਰ ਕੈਂਪ ਦਾ ਜਸ਼ਨ ਮਨਾਉਂਦੇ ਹੋਏ ਇੱਕ ਰੁੱਖ ਲਗਾਉਣ ਦੀ ਮੁਹਿੰਮ ਦਾ ਆਯੋਜਨ ਕੀਤਾ ਗਿਆ। ਕਾਲਜ ਦੇ ਡਾਇਰੈਕਟਰ—ਕਮ—ਪ੍ਰਿੰਸੀਪਲ ਪ੍ਰੋ: (ਡਾ.) ਜਸਪਾਲ ਸਿੰਘ ਦੇ ਸਹਿਯੋਗ ਉਕਤ ਪੌਦੇ ਲਗਾਉਣ ਦੀ ਮੁਹਿੰਮ ਵਾਤਾਵਰਣ ਸਿੱਖਿਆ ਪ੍ਰੋਗਰਾਮ 2024—25 ਤਹਿਤ ਵਾਤਾਵਰਣ, ਜੰਗਲਾਤ ਅਤੇ ਜਲਵਾਯੂ ਪਰਿਵਰਤਨ ਮੰਤਰਾਲੇ, ਭਾਰਤ ਸਰਕਾਰ, ਨਵੀਂ ਦਿੱਲੀ ਅਤੇ ਸਟੇਟ ਨੋਡਲ ਏਜੰਸੀ ਪੰਜਾਬ ਸਟੇਟ ਕੌਂਸਲ ਫਾਰ ਸਾਇੰਸ ਐਂਡ ਟੈਕਨਾਲੋਜੀ, ਚੰਡੀਗੜ੍ਹ ਦੀ ਸਰਪ੍ਰਸਤੀ ਹੇਠ ਚਲਾਈ ਗਈ।

ਇਸ ਮੌਕੇ ਡਾ. ਜਸਪਾਲ ਸਿੰਘ ਨੇ ਵਿਦਿਆਰਥੀਆਂ ਨੂੰ ਵਾਤਾਵਰਣ ਦੀ ਰੱਖਿਆ ਲਈ Wੱਖ ਲਗਾਉਣ ਦੀ ਮਹੱਤਤਾ ਸਬੰਧੀ ਵਿਸਥਾਰਪੂਰਵਕ ਚਾਨਣਾ ਪਾਇਆ। ਉਨ੍ਹਾਂ ਵਿਦਿਆਰਥੀਆਂ ਨੂੰ ਦੂਜਿਆਂ ਨੂੰ ਸਿੱਖਿਅਤ ਕਰਨ ਅਤੇ Wੱਖ ਲਗਾਉਣ ਨੂੰ ਜੀਵਨ ਭਰ ਦੀ ਆਦਤ ਬਣਾਉਣ ਦੀ ਅਪੀਲ ਕੀਤੀ।ਇਸ ਮੌਕੇ ਡਾ. ਗੁਨੀਸ਼ਾ ਸਲੂਜਾ, ਡਾ. ਪਵਨਦੀਪ ਕੌਰ (ਈਕੋ ਕਲੱਬ ਇੰਚਾਰਜ), ਡਾ. ਪੂਰਨਿਮਾ ਖੰਨਾ, ਡਾ. ਰਸ਼ਿਮਾ ਪ੍ਰਭਾਕਰ, ਡਾ. ਰੇਣੂ ਸੈਣੀ, ਡਾ. ਸ਼ਿਵਨ ਸਰਪਾਲ, ਹੋਰ ਸਟਾਫ਼ ਮੈਂਬਰ ਅਤੇ ਵਿਦਿਆਰਥੀ ਵੀ ਮੌਜੂਦ ਸਨ।

Related posts

HAPPY DIWALI 2025 !

admin

ਰੌਸ਼ਨੀ ਦੇ ਤਿਉਹਾਰ ਦੀਵਾਲੀ ਦੀਆਂ ਆਪ ਸਭ ਨੂੰ ਬਹੁਤ-ਬਹੁਤ ਮੁਬਾਰਕਾਂ !

admin

ਡੀਆਈਜੀ ਹਰਚਰਨ ਸਿੰਘ ਭੁੱਲਰ ਦੀ ਗ੍ਰਿਫ਼ਤਾਰੀ ਨਾਲ ਪੰਜਾਬ ਪੁਲਿਸ ‘ਚ ਮਚੀ ਹਥੜਾ-ਦਫ਼ੜੀ !

admin