India

ਨੇਜਲ ਕੋਰੋਨਾ ਵੈਕਸੀਨ ਨੂੰ ਲੈ ਕੇ ਭਾਰਤ ਬਾਇਓਟੈੱਕ ਨੇ ਦਿੱਤਾ ਅਪਡੇਟ

ਨਵੀਂ ਦਿੱਲੀ – ਭਾਰਤ ਬਾਇਓਟੈੱਕ ਦੀ ਕੋਰੋਨਾ ਦੀ ਨੇਜ਼ਲ ਵੈਕਸੀਨ ਭਾਵ ਨੱਕ ਤੋਂ ਦਿੱਤੀ ਜਾਣ ਵਾਲੀ ਕੋਰੋਨਾ ਵੈਕਸੀਨ ਨੂੰ ਲੈ ਕੇ ਅਪਡੇਟ ਸਾਹਮਣੇ ਆਈ ਹੈ। ਕੰਪਨੀ ਨੇ ਜਾਣਕਾਰੀ ਦਿੱਤੀ ਹੈ ਕਿ ਇਸ ਵੈਕਸੀਨ ਦੀ ਫੇਜ-2 ਟਰਾਇਲ ਲਗਪਗ ਪੂਰੀ ਹੋ ਗਈ ਹੈ। ਇਸ ਨੇ ਚੰਗੇ ਨਤੀਜੇ ਦਿਖਾਏ ਹਨ। ਇਹ ਟੀਕਾ ਕੋਰੋਨਾ ਇੰਫੈਕਸ਼ਨ ਨੂੰ ਫੈਲਣ ਤੋਂ ਰੋਕਣ ‘ਚ ਮਦਦ ਕਰੇਗਾ। ਇਹ ਜਾਣਕਾਰੀ ਕੰਪਨੀ ਦੇ ਨਿਰਦੇਸ਼ਕ ਤੇ ਚੇਅਰਮੈਨ ਡਾ.ਕ੍ਰਿਸ਼ਨ ਈਲਾ ਨੇ ਦਿੱਤੀ ਹੈ। ਉਨ੍ਹਾਂ ਨੇ ਬੱਚਿਆਂ ਦੀ ਕੋਰੋਨਾ ਵੈਕਸੀਨ ਨੂੰ ਲੈ ਕੇ ਕਿਹਾ ਕਿ ਇਸ ਲਈ ਡਰੱਗਜ਼ ਕੰਟਰੋਲਰ ਜਨਰਲ ਆਫ ਇੰਡੀਆ ਤੋਂ ਮਨਜ਼ੂਰੀ ਦਾ ਇੰਤਜ਼ਾਰ ਹੈ। ਜ਼ਿਕਰਯੋਗ ਹੈ ਕਿ ਦੋ ਸਾਲ ਤੋਂ ਵੱਡੇ ਸਾਰੇ ਬੱਚਿਆਂ ਦੇ ਕੋਰੋਨਾ ਟੀਕਾਕਰਨ ਲਈ ਭਾਰਤ ਬਾਇਓਟੈੱਕ ਦੇ ਟੀਕੇ ਕੋਵੈਕਸੀਨ ਨੂੰ ਸਬਜੈਕਟ ਐਕਸਪਰਟ ਕਮੇਟੀ ਨੇ ਇਸ ਨੂੰ ਮਨਜ਼ੂਰੀ ਦੇਣ ਦੀ ਸਿਫਾਰਿਸ਼ ਕੀਤੀ ਹੈ। ਹੁਣ ਇਸ ‘ਤੇ ਡੀਜੀਸੀਆਈ ਦੇ ਫੈਸਲੇ ਦਾ ਇੰਤਜ਼ਾਰ ਹੈ। ਇਸ ਤੋਂ ਪਹਿਲਾਂ ਜਾਇਡਸ ਕੈਡਿਲਾ ਦੀ ਵੈਕਸੀਨ ਜਾਯਕੋਵ-ਡੀ ਨੂੰ 12 ਤੋਂ 18 ਸਾਲ ਦੇ ਬੱਚਿਆਂ ਲਈ ਮਨਜ਼ੂਰੀ ਮਿਲ ਚੁੱਕੀ ਹੈ। ਅਜਿਹੇ ‘ਚ ਜਲਦ ਹੀ ਬੱਚਿਆਂ ਦਾ ਕੋਰੋਨਾ ਟੀਕਾਕਰਨ ਸ਼ੁਰੂ ਹੋ ਸਕਦਾ ਹੈ।ਕੋਰੋਨਾ ਟੀਕਾਕਰਨ ਮੁਹਿੰਮ ‘ਚ ਵੀਰਵਾਰ ਨੂੰ ਭਾਰਤ ਨੇ 100 ਕਰੋੜ ਡੋਜ਼ ਪਾਰ ਕਰਨ ਨਾਲ ਹੀ ਨਵਾਂ ਇਤਿਹਾਸ ਰਚ ਦਿੱਤਾ। ਇਸ ਨੂੰ ਲੈ ਕੇ ਡਾ. ਕ੍ਰਿਸ਼ਣਾ ਈਲਾ ਨੇ ਕਿਹਾ ਕਿ ਭਾਰਤ ਨੇ ਸਰਕਾਰ ਤੋਂ ਲੈ ਕੇ ਨਾਗਰਿਕਾਂ ਤਕ ਦੇ ਸਮੂਹਿਕ ਯਤਨਾਂ ਨਾਲ 100 ਕਰੋੜ ਟੀਕਾਕਰਨ ਦਾ ਅੰਕੜਾ ਹਾਸਲ ਕਰਨ ‘ਚ ਇਕ ਅਦਭੁੱਤ ਕੰਮ ਕੀਤਾ ਹੈ। ਜ਼ਿਕਰਯੋਗ ਹੈ ਕਿ ਦੇਸ਼ ‘ਚ ਫਿਲਹਾਲ 18 ਸਾਲ ਤੋਂ ਉਪਰ ਦੇ ਲੋਕਾਂ ਦਾ ਕੋਰੋਨਾ ਟੀਕਾਕਰਨ ਹੋ ਰਿਹਾ ਹੈ। ਇਸ ਲਈ ਤਿੰਨ ਟੀਕਿਆਂ ਦਾ ਇਸਤੇਮਾਲ ਹੋ ਰਿਹਾ ਹੈ। ਭਾਰਤ ਬਾਇਓਟੈੱਕ ਦੀ ਕੋਵੈਕਸੀਨ ਤੋਂ ਇਲਾਵਾ ਸੀਰਮ ਇੰਸਟੀਟਿਊਟ ਆਫ ਇੰਡੀਆ ਦੀ ਕੋਵੀਸ਼ੀਲਡ ਤੇ ਰੂਸੀ ਵੈਕਸੀਨ ਸਪੁਤਨਿਕ V ਇਸਤੇਮਾਲ ਹੋ ਰਿਹਾ ਹੈ।

Related posts

ਭਾਰਤ ਦੇ ਮੁਸਲਮਾਨ ਵਕਫ਼ ਬਿੱਲ ਦਾ ਵਿਰੋਧ ਕਿਉਂ ਕਰ ਰਹੇ ਹਨ ?

admin

IML: ਸਚਿਨ ਤੇਂਦੁਲਕਰ ਨੇ ਯੁਵਰਾਜ ਸਿੰਘ ਨਾਲ ਹੋਲੀ ਖੇਡੀ !

admin

ਅਮਰੀਕਾ ਵਿੱਚ ਗੈਰ-ਕਾਨੂੰਨੀ ਰਹਿੰਦੇ ਹੋਰ ਕਿੰਨੇ ਭਾਰਤੀ ਡਿਪੋਰਟ ਕੀਤੇ ਜਾਣਗੇ ?

admin