India

ਨੈਸ਼ਨਲ ਹੈਰਾਲਡ ਕੇਸ ‘ਚ ਸੋਨੀਆ ਤੇ ਰਾਹੁਲ ਗਾਂਧੀ ਨੂੰ ED ਦਾ ਨੋਟਿਸ, ਪੁੱਛਗਿੱਛ ਲਈ ਬੁਲਾਇਆ

ਨਵੀਂ ਦਿੱਲੀ – ਐਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਨੈਸ਼ਨਲ ਹੈਰਾਲਡ ਕੇਸ ਦੇ ਸਬੰਧ ਵਿੱਚ ਕਾਂਗਰਸ ਦੀ ਅੰਤਰਿਮ ਪ੍ਰਧਾਨ ਸੋਨੀਆ ਗਾਂਧੀ ਅਤੇ ਪਾਰਟੀ ਦੇ ਸੰਸਦ ਮੈਂਬਰ ਰਾਹੁਲ ਗਾਂਧੀ ਨੂੰ 8 ਜੂਨ ਨੂੰ ਤਲਬ ਕੀਤਾ ਹੈ। ਇਸ ਕੇਸ ਨੂੰ ਜਾਂਚ ਏਜੰਸੀ ਨੇ 2015 ਵਿੱਚ ਬੰਦ ਕਰ ਦਿੱਤਾ ਸੀ। ਅਧਿਕਾਰਤ ਸੂਤਰਾਂ ਦੇ ਹਵਾਲੇ ਨਾਲ ਇਹ ਜਾਣਕਾਰੀ ਸਾਹਮਣੇ ਆਈ ਹੈ।

ਇਸ ਨੂੰ ਲੈ ਕੇ ਕਾਂਗਰਸ ਨੇਤਾ ਰਣਦੀਪ ਸੁਰਜੇਵਾਲਾ ਨੇ ਭਾਜਪਾ ‘ਤੇ ਨਿਸ਼ਾਨਾ ਸਾਧਿਆ ਹੈ। ਉਨ੍ਹਾਂ ਕਿਹਾ ਕਿ ਨੈਸ਼ਨਲ ਹੈਰਾਲਡ ਅਖ਼ਬਾਰ 1942 ਵਿੱਚ ਸ਼ੁਰੂ ਹੋਇਆ ਸੀ। ਉਸ ਸਮੇਂ ਅੰਗਰੇਜ਼ਾਂ ਨੇ ਇਸ ਨੂੰ ਦਬਾਉਣ ਦੀ ਕੋਸ਼ਿਸ਼ ਕੀਤੀ। ਅੱਜ ਮੋਦੀ ਸਰਕਾਰ ਵੀ ਅਜਿਹਾ ਹੀ ਕਰ ਰਹੀ ਹੈ ਅਤੇ ਇਸ ਲਈ ਈ.ਡੀ. ਈਡੀ ਨੇ ਸਾਡੀ ਪ੍ਰਧਾਨ ਸੋਨੀਆ ਗਾਂਧੀ ਅਤੇ ਰਾਹੁਲ ਗਾਂਧੀ ਨੂੰ ਨੋਟਿਸ ਦਿੱਤਾ ਹੈ।

Related posts

IML: ਸਚਿਨ ਤੇਂਦੁਲਕਰ ਨੇ ਯੁਵਰਾਜ ਸਿੰਘ ਨਾਲ ਹੋਲੀ ਖੇਡੀ !

admin

ਪੰਜਾਬ ਦੇ ਸਾਰੇ ਸ਼ਹਿਰਾਂ ਨੂੰ ਚੰਡੀਗੜ੍ਹ ਨਾਲ ਜੋੜਨ ਲਈ ਰੇਲਵੇ ਪ੍ਰੋਜੈਕਟ ਸ਼ੁਰੂ ਕੀਤਾ ਜਾ ਰਿਹਾ: ਰਵਨੀਤ ਬਿੱਟੂ

admin

ਅਮਰੀਕਾ ਵਿੱਚ ਗੈਰ-ਕਾਨੂੰਨੀ ਰਹਿੰਦੇ ਹੋਰ ਕਿੰਨੇ ਭਾਰਤੀ ਡਿਪੋਰਟ ਕੀਤੇ ਜਾਣਗੇ ?

admin