India

ਨੈਸ਼ਨਲ ਹੈਰਾਲਡ ਦੇ ਦਫਤਰ ਸਮੇਤ 12 ਟਿਕਾਣਿਆਂ ‘ਤੇ ਈਡੀ ਨੇ ਛਾਪੇਮਾਰੀ, ਕਾਂਗਰਸ ਨੇ ਕਿਹਾ-ਸਾਨੂੰ ਚੁੱਪ ਨਹੀਂ ਕਰਾ ਸਕਦੇ

ਨਵੀਂ ਦਿੱਲੀ – ਈਡੀ ਨੇ ਨੈਸ਼ਨਲ ਹੈਰਾਲਡ ਮਾਮਲੇ ਨਾਲ ਜੁੜੇ ਮਨੀ ਲਾਂਡਰਿੰਗ ਮਾਮਲੇ ‘ਚ ਇਹ ਕਾਰਵਾਈ ਕੀਤੀ ਹੈ। ਈਡੀ ਦੀ ਟੀਮ ਨੈਸ਼ਨਲ ਹੈਰਾਲਡ ਦੇ ਦਫ਼ਤਰ ‘ਤੇ ਛਾਪੇਮਾਰੀ ਕਰ ਰਹੀ ਹੈ। ਦੱਸ ਦੇਈਏ ਕਿ ਈਡੀ ਦੀ ਟੀਮ ਨੇ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਅਤੇ ਪਾਰਟੀ ਨੇਤਾ ਰਾਹੁਲ ਗਾਂਧੀ ਤੋਂ ਪੁੱਛਗਿੱਛ ਕੀਤੀ ਹੈ।

ਸੂਤਰਾਂ ਦੇ ਹਵਾਲੇ ਨਾਲ ਦੱਸਿਆ ਕਿ ਈਡੀ ਨੇ ਨੈਸ਼ਨਲ ਹੈਰਾਲਡ ਦੇ ਦਫਤਰ ਦੇ ਨਾਲ-ਨਾਲ 12 ਟਿਕਾਣਿਆਂ ‘ਤੇ ਛਾਪੇਮਾਰੀ ਕੀਤੀ ਹੈ। ਇਸ ਤੋਂ ਇਲਾਵਾ ਈਡੀ ਇਸ ਮਾਮਲੇ ਨੂੰ ਲੈ ਕੇ ਮੁੰਬਈ ‘ਚ ਵੀ ਛਾਪੇਮਾਰੀ ਕਰ ਰਹੀ ਹੈ। ਦੂਜੇ ਪਾਸੇ ਈਡੀ ਦੀ ਛਾਪੇਮਾਰੀ ਤੋਂ ਬਾਅਦ ਕਾਂਗਰਸ ਨੇਤਾ ਜੈਰਾਮ ਰਮੇਸ਼ ਨੇ ਟਵੀਟ ਕਰਕੇ ਕੇਂਦਰ ‘ਤੇ ਨਿਸ਼ਾਨਾ ਸਾਧਿਆ ਹੈ। ਜੈਰਾਮ ਨੇ ਕਿਹਾ ਕਿ ਭਾਰਤ ਦੀ ਮੁੱਖ ਵਿਰੋਧੀ ਧਿਰ ਕਾਂਗਰਸ ਵਿਰੁੱਧ ਚੱਲ ਰਹੇ ਹਮਲੇ ਦੇ ਹਿੱਸੇ ਵਜੋਂ ਬਹਾਦਰ ਸ਼ਾਹ ਜ਼ਫਰ ਮਾਰਗ ‘ਤੇ ਸਥਿਤ ਹੇਰਾਲਡ ਹਾਊਸ ‘ਤੇ ਛਾਪੇਮਾਰੀ ਕੀਤੀ ਗਈ। ਅਸੀਂ ਮੋਦੀ ਸਰਕਾਰ ਵਿਰੁੱਧ ਉੱਠੀ ਹਰ ਅਵਾਜ਼ ਵਿਰੁੱਧ ਬਦਲਾਖੋਰੀ ਦੀ ਰਾਜਨੀਤੀ ਦੀ ਸਖ਼ਤ ਨਿਖੇਧੀ ਕਰਦੇ ਹਾਂ। ਤੁਸੀਂ ਸਾਨੂੰ ਚੁੱਪ ਨਹੀਂ ਕਰ ਸਕਦੇ!

ਜ਼ਿਕਰਯੋਗ ਹੈ ਕਿ ਈਡੀ ਨੇ ਹਾਲ ਹੀ ‘ਚ ਸੋਨੀਆ ਗਾਂਧੀ ਤੋਂ ਤਿੰਨ ਦਿਨ ਪੁੱਛਗਿੱਛ ਕੀਤੀ ਸੀ। ਤਿੰਨ ਦਿਨਾਂ ਦੀ ਪੁੱਛਗਿੱਛ ਵਿੱਚ ਈਡੀ ਨੇ ਸੋਨੀਆ ਤੋਂ 100 ਤੋਂ ਵੱਧ ਸਵਾਲ ਪੁੱਛੇ ਸਨ। ਪੁੱਛਗਿੱਛ ਦੌਰਾਨ ਪ੍ਰਿਅੰਕਾ ਗਾਂਧੀ ਵੀ ਉਨ੍ਹਾਂ ਨਾਲ ਮੌਜੂਦ ਸੀ।

ਸੋਨੀਆ ਗਾਂਧੀ ਤੋਂ ਪੁੱਛਗਿੱਛ ਦੀ ਪ੍ਰਕਿਰਿਆ 18 ਅਗਸਤ ਨੂੰ ਸ਼ੁਰੂ ਹੋਈ ਸੀ। ਉਸ ਦਿਨ ਉਸ ਤੋਂ ਕਰੀਬ ਦੋ ਘੰਟੇ ਪੁੱਛਗਿੱਛ ਕੀਤੀ ਗਈ। ਫਿਰ ਉਸ ਨੂੰ 27-28 ਸਵਾਲ ਪੁੱਛੇ ਗਏ। ਇਹ ਸਵਾਲ ਏਜੇਐਲ ਦੀ ਵਿਗੜਦੀ ਵਿੱਤੀ ਹਾਲਤ, ਕਾਂਗਰਸ ਵੱਲੋਂ 90 ਕਰੋੜ ਰੁਪਏ ਦਾ ਲੈਣ-ਦੇਣ ਕਰਨ ਦੇ ਫੈਸਲੇ ਨਾਲ ਸਬੰਧਤ ਸਨ।

Related posts

ਹੈਦਰਾਬਾਦੀ ਬਿਰਿਆਨੀ ਰੈਸਟੋਰੈਂਟਾਂ ਵਲੋਂ 70 ਹਜ਼ਾਰ ਕ੍ਰੋੜ ਦਾ ਘੁਟਾਲਾ

admin

‘ਇੰਡੀਆ AI ਇਮਪੈਕਟ ਸਮਿਟ 2026’ ਦੌਰਾਨ ਨਰਿੰਦਰ ਮੋਦੀ ਦਾ ਭਾਸ਼ਣ !

admin

ਹੁਣ ਵਿੱਤੀ ਘੁਟਾਲਿਆਂ ਦੇ ਦੋਸ਼ੀ ਗੰਭੀਰ ਅਪਰਾਧੀ ਵਜੋਂ ਨਾਮਜ਼ਦ ਹੋਣਗੇ

admin