Punjab

ਨੌਵੀਂ ਪਾਤਸ਼ਾਹੀ ਸਾਹਿਬ ਸ੍ਰੀ ਗੁਰੂ ਤੇਗ ਬਹਾਦੁਰ ਜੀ ਦਾ ਪ੍ਰਕਾਸ਼ ਪੁਰਬ ਮਨਾਇਆ ਗਿਆ !

ਖਾਲਸਾ ਕਾਲਜ ਦੇ ਗੁਰਦੁਆਰਾ ਸਾਹਿਬ ਵਿਖੇ ਸਾਹਿਬ ਸ੍ਰੀ ਗੁਰੂ ਤੇਗ ਬਹਾਦਰ ਜੀ ਦਾ ਪ੍ਰਕਾਸ਼ ਪੁਰਬ ਮਨਾਉਣ ਮੌਕੇ ਕੀਰਤਨ ਕਰ ਰਹੇ ਵਿਦਿਆਰਥੀਆਂ ਨੂੰ ਸਿਰੋਪਾਓ ਭੇਂਟ ਕਰਦੇ ਹੋਏ ਸ: ਰਜਿੰਦਰ ਮੋਹਨ ਸਿੰਘ ਛੀਨਾ ਨਾਲ ਹਨ ਡਾ. ਮਹਿਲ ਸਿੰਘ ਅਤੇ ਹੋਰ।

ਅੰਮ੍ਰਿਤਸਰ – ਖਾਲਸਾ ਕਾਲਜ ਗਵਰਨਿੰਗ ਕੌਂਸਲ ਵੱਲੋਂ ਨੌਵੀਂ ਪਾਤਸ਼ਾਹੀ ਸਾਹਿਬ ਸ੍ਰੀ ਗੁਰੂ ਤੇਗ ਬਹਾਦੁਰ ਜੀ ਦਾ ਪ੍ਰਕਾਸ਼ ਪੁਰਬ ਕਾਲਜ ਕੈਂਪਸ ਸਥਿਤ ਗੁਰਦੁਆਰਾ ਸਾਹਿਬ ਵਿਖੇ ਬੜੀ ਸ਼ਰਧਾ-ਭਾਵਨਾ ਸਹਿਤ ਮਨਾਇਆ ਗਿਆ। ਇਸ ਮੌਕੇ ਗੁਰੂ ਚਰਨਾਂ ’ਚ ਨਤਮਸਤਕ ਹੋਣ ਪੁੱਜੇ ਖ਼ਾਲਸਾ ਯੂਨੀਵਰਸਿਟੀ ਦੇ ਪ੍ਰੋ-ਚਾਂਸਲਰ ਅਤੇ ਕੌਂਸਲ ਦੇ ਆਨਰੇਰੀ ਸਕੱਤਰ ਸ: ਰਜਿੰਦਰ ਮੋਹਨ ਸਿੰਘ ਛੀਨਾ ਨੇ ਸਮੂੰਹ ਜਗਤ ਤੇ ਹਾਜ਼ਰ ਸੰਗਤ ਨੂੰ ਗੁਰੂ ਸਾਹਿਬ ਜੀ ਦੇ ਪ੍ਰਕਾਸ਼ ਦਿਹਾੜੇ ’ਤੇ ਵਧਾਈ ਦਿੰਦਿਆਂ ਗੁਰੂ ਸਾਹਿਬ ਦੁਆਰਾ ਵਿਖਾਏ ਮਾਰਗ ’ਤੇ ਚੱਲਣ ਲਈ ਪ੍ਰੇਰਿਤ ਕੀਤਾ।

ਅੱਜ ਦੇ ਪਵਿੱਤਰ ਦਿਹਾੜੇ ’ਤੇ ਗੁਰਦੁਆਰਾ ਸਾਹਿਬ ਵਿਖੇ ਕਰਵਾਏ ਗਏ ਕੀਰਤਨ ਦਰਬਾਰ ਮੌਕੇ ਖਾਲਸਾ ਕਾਲਜ ਆਫ਼ ਐਜ਼ੂਕੇਸ਼ਨ, ਰਣਜੀਤ ਐਵੀਨਿਊ ਦੇ ਵਿਦਿਆਰਥੀਆਂ ਨੇ ਗੁਰ ਜਸ ਗਾਇਨ ਕਰ ਕੇ ਹਾਜ਼ਰ ਸੰਗਤ ਨੂੰ ਨਿਹਾਲ ਕੀਤਾ। ਇਸ ਉਪਰੰਤ ਸਿੱਖ ਇਤਿਹਾਸ ਮਾਹਿਰ ਤੇ ਖ਼ਾਲਸਾ ਕਾਲਜ ਸੀਨੀਅਰ ਸੈਕੰਡਰੀ ਸਕੂਲ ਦੇ ਪ੍ਰਿੰਸੀਪਲ ਡਾ. ਇੰਦਰਜੀਤ ਸਿੰਘ ਗੋਗੋਆਣੀ ਨੇ ਸਮੂੰਹ ਸੰਗਤ ਨੂੰ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਕੌਮ ਖਾਤਿਰ ਦਿੱਤੀ ਲਾਸਾਨੀ ਸ਼ਹਾਦਤ, ਜੀਵਨੀ ਫ਼ਲਸਫ਼ੇ ਬਾਰੇ ਵਿਸਥਾਰ ਪੂਰਵਕ ਜਾਣੂ ਕਰਵਾਇਆ ਅਤੇ ਗੁਰੂ ਸਾਹਿਬਾਨ ਜੀ ਦੇ ਉਪਦੇਸ਼ਾਂ ’ਤੇ ਚਾਨਣਾ ਪਾਇਆ।

ਇਸ ਮੌਕੇ ਸ: ਛੀਨਾ ਨੇ ਗੁਰੂ ਸਾਹਿਬ ਜੀ ਦੇ ਜਗਤ ਨੂੰ ਸ਼ਾਂਤੀ ਅਤੇ ਸੇਵਾ ਦੇ ਉਪਦੇਸ਼ ਸਬੰਧੀ ਚਾਨਣਾ ਪਾਉਂਦਿਆਂ ਹਰੇਕ ਇਨਸਾਨ ਨੂੰ ਸਰਬੱਤ ਦੇ ਭਲੇ ਦੇ ਕਾਰਜ ਕਰਨ ਲਈ ਪ੍ਰੇਰਿਤ ਕੀਤਾ। ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਜੀ ਨੇ ਧਰਮ ਦੀ ਰਾਖੀ ਲਈ ਮਹਾਨ ਕੁਰਬਾਨੀ ਦਿੱਤੀ। ਇਸ ਮੌਕੇ ਸ: ਛੀਨਾ ਨੇ ਖ਼ਾਲਸਾ ਯੂਨੀਵਰਸਿਟੀ ਦੇ ਉੱਪ ਕੁਲਪਤੀ ਡਾ. ਮਹਿਲ ਸਿੰਘ ਨਾਲ ਮਿਲਕੇ ਸ਼ਬਦ ਗਾਇਨ ਕਰਨ ਵਾਲੇ ਵਿਦਿਆਰਥੀਆਂ ਨੂੰ ਸਿਰੋਪਾਓ ਭੇਂਟ ਕਰਕੇ ਸਨਮਾਨਿਤ ਕੀਤਾ।

ਇਸ ਮੌਕੇ ਖ਼ਾਲਸਾ ਯੂਨੀਵਰਸਿਟੀ ਦੇ ਅਕਾਦਮਿਕ ਡੀਨ ਡਾ. ਸੁਰਿੰਦਰ ਕੌਰ, ਐਗਜ਼ੇਮੀਨੇਸ਼ਨ ਕੰਟਰੋਲਰ ਡਾ. ਕੰਵਲਜੀਤ ਸਿੰਘ, ਕੌਂਸਲ ਦੇ ਜੁਆਇੰਟ ਸਕੱਤਰ ਸ: ਗੁਰਪ੍ਰੀਤ ਸਿੰਘ ਗਿੱਲ, ਮੈਂਬਰ ਸ੍ਰੀਮਤੀ ਰਮਿੰਦਰ ਕੌਰ, ਸ: ਸਰਬਜੀਤ ਸਿੰਘ ਹੁਸ਼ਿਆਰ ਨਗਰ, ਖ਼ਾਲਸਾ ਕਾਲਜ ਪ੍ਰਿੰਸੀਪਲ ਡਾ. ਆਤਮ ਸਿੰਘ ਰੰਧਾਵਾ, ਖ਼ਾਲਸਾ ਕਾਲਜ ਆਫ਼ ਐਜ਼ੂਕੇਸ਼ਨ, ਰਣਜੀਤ ਐਵੀਨਿਊ ਪ੍ਰਿੰਸੀਪਲ ਡਾ. ਮਨਦੀਪ ਕੌਰ, ਖ਼ਾਲਸਾ ਕਾਲਜ ਆਫ਼ ਲਾਅ ਪ੍ਰਿੰਸੀਪਲ ਡਾ. ਜਸਪਾਲ ਸਿੰਘ, ਖ਼ਾਲਸਾ ਕਾਲਜ ਚਵਿੰਡਾ ਦੇਵੀ ਪ੍ਰਿੰਸੀਪਲ ਸ: ਗੁਰਦੇਵ ਸਿੰਘ, ਖ਼ਾਲਸਾ ਕਾਲਜ ਆਫ਼ ਨਰਸਿੰਗ ਪ੍ਰਿੰਸੀਪਲ ਡਾ. ਅਮਨਪ੍ਰੀਤ ਕੌਰ, ਖ਼ਾਲਸਾ ਕਾਲਜ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਪ੍ਰਿੰਸੀਪਲ ਪੁਨੀਤ ਕੌਰ ਨਾਗਪਾਲ, ਸ੍ਰੀ ਗੁਰੂ ਤੇਗ ਬਹਾਦਰ ਕਾਲਜ ਫ਼ਾਰ ਵੂਮੈਨ ਪ੍ਰਿੰਸੀਪਲ ਡਾ. ਲਕਸ਼ਮੀ ਮਲਹੋਤਰਾ, ਖ਼ਾਲਸਾ ਕਾਲਜ ਪਬਲਿਕ ਸਕੂਲ ਪ੍ਰਿੰਸੀਪਲ ਏ. ਐਸ. ਗਿੱਲ, ਖ਼ਾਲਸਾ ਕਾਲਜ ਇੰਟਰਨੈਸ਼ਨਲ ਪਬਲਿਕ ਸਕੂਲ ਪ੍ਰਿੰਸੀਪਲ ਨਿਰਮਲਜੀਤ ਕੌਰ ਗਿੱਲ, ਖ਼ਾਲਸਾ ਕਾਲਜ ਪਬਲਿਕ ਸਕੂਲ, ਹੇਰ ਪ੍ਰਿੰਸੀਪਲ ਸ੍ਰੀਮਤੀ ਗੁਰਿੰਦਜੀਤ ਕੰਬੋਜ਼ ਅਧਿਆਪਕ ਸਾਹਿਬਾਨ, ਗੈਰ ਅਧਿਆਪਨ ਸਟਾਫ਼ ਮੈਂਬਰ ਅਤੇ ਵੱਡੀ ਗਿਣਤੀ ’ਚ ਕਾਲਜ, ਸਕੂਲ ਦੇ ਵਿਦਿਆਰਥੀ ਹਾਜ਼ਰ ਸਨ।

Related posts

ਪੰਜਾਬ ਪੁਲਿਸ ਵਲੋਂ ਦੋ ਅੱਤਵਾਦੀ ਮਾਡਿਊਲਾਂ ਦੇ ਪਰਦਾਫਾਸ਼ ਦਾ ਦਾਅਵਾ !

admin

ਸੰਘਰਸ਼ ਤੇਜ਼ ਕਰਨ ਲਈ ਭਾਰਤੀ ਕਿਸਾਨ ਯੂਨੀਅਨ (ਏਕਤਾ-ਉਗਰਾਹਾਂ) ਦੀ ਸੂਬਾਈ ਮੀਟਿੰਗ 23 ਨੂੰ

admin

ਪੰਜਾਬੀ ਤੇ ਪੰਜਾਬੀਅਤ ਨਾਲ ਲਗਾਵ ਰੱਖਣ ਵਾਲੇ ਡਾ. ਰਿਆਜ਼ ਬਾਬਰ ਦਾ ਰੂਬਰੂ ਕਰਵਾਇਆ

admin