Punjab

ਪਟਿਆਲਾ ਘੱਟੋ-ਘੱਟ ਸਮਰਥਨ ਮੁੱਲ ਦਾ ਲਾਭ ਲੈਣ ਵਿੱਚ ਮੋਹਰੀ

21 ਅਕਤੂਬਰ ਤੱਕ 432,458 ਕਸਿਾਨਾਂ ਨੂੰ ਘੱਟੋ-ਘੱਟ ਸਮਰਥਨ ਮੁੱਲ (ਐਮ।ਐਸ।ਪੀ।) ਲਾਭ ਪ੍ਰਾਪਤ ਹੋਏ ਹਨ (ਫੋਟੋ: ਏ ਐਨ ਆਈ)

ਚੰਡੀਗੜ੍ਹ – ਝੋਨੇ ਦੀ ਖਰੀਦ ਸੀਜ਼ਨ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਕੋਈ ਕਸਰ ਨਹੀਂ ਛੱਡਦੇ ਹੋਏ, ਪੰਜਾਬ ਸਰਕਾਰ ਨੇ ਮੁੱਖ-ਮੰਤਰੀ ਭਗਵੰਤ ਸਿੰਘ ਮਾਨ ਦੀ ਦੂਰਅੰਦੇਸ਼ੀ ਅਗਵਾਈ ਹੇਠ ਝੋਨੇ ਦੀ ਖਰੀਦ ਸੀਜ਼ਨ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਸਰਗਰਮ ਉਪਾਅ ਲਾਗੂ ਕੀਤੇ ਹਨ ਜਿਸ ਦੇ ਨਤੀਜੇ ਵਜੋਂ 21 ਅਕਤੂਬਰ ਤੱਕ 432,458 ਕਿਸਾਨਾਂ ਨੂੰ ਘੱਟੋ-ਘੱਟ ਸਮਰਥਨ ਮੁੱਲ (ਐਮ.ਐਸ.ਪੀ.) ਲਾਭ ਪ੍ਰਾਪਤ ਹੋਏ ਹਨ।

ਪੰਜਾਬ ਦੇ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲਿਆਂ ਬਾਰੇ ਮੰਤਰੀ ਲਾਲ ਚੰਦ ਕਟਾਰੂਚੱਕ ਦੀ ਅਗਵਾਈ ਹੇਠ ਖਰੀਦ, ਲਿਫਟਿੰਗ ਅਤੇ ਭੁਗਤਾਨ ਪੂਰੀ ਰਫ਼ਤਾਰ ਨਾਲ ਜਾਰੀ ਹਨ। ਹੁਣ ਤੱਕ 57,546 ਕਿਸਾਨਾਂ ਨੂੰ ਘੱਟੋ-ਘੱਟ ਸਮਰਥਨ ਮੁੱਲ ਦਾ ਲਾਭ ਮਿਲਣ ਵਾਲਾ ਪਟਿਆਲਾ ਜ਼ਿਲ੍ਹਾ ਪਹਿਲੇ ਸਥਾਨ ‘ਤੇ ਹੈ। ਹੜ੍ਹ ਪ੍ਰਭਾਵਿਤ ਤਰਨਤਾਰਨ 38,578 ਕਿਸਾਨਾਂ ਨੂੰ ਲਾਭ ਪ੍ਰਾਪਤ ਹੋਣ ਨਾਲ ਦੂਜੇ ਸਥਾਨ ‘ਤੇ ਹੈ ਅਤੇ ਫਿਰੋਜ਼ਪੁਰ 35,501 ਕਿਸਾਨਾਂ ਨੂੰ ਲਾਭ ਪ੍ਰਾਪਤ ਹੋਣ ਨਾਲ ਤੀਜੇ ਸਥਾਨ ‘ਤੇ ਹੈ।

ਜ਼ਿਕਰਯੋਗ ਹੈ ਕਿ 21 ਅਕਤੂਬਰ ਦੀ ਸ਼ਾਮ ਤੱਕ ਸੂਬੇ ਭਰ ਦੀਆਂ ਮੰਡੀਆਂ ਵਿੱਚ ਕੁੱਲ 58,40,618.72 ਮੀਟ੍ਰਿਕ ਟਨ ਝੋਨਾ ਪਹੁੰਚਿਆ ਸੀ। ਇਸ ਵਿੱਚੋਂ 56,04,976.76 ਮੀਟ੍ਰਿਕ ਟਨ ਝੋਨੇ ਦੀ ਖਰੀਦ ਕੀਤੀ ਗਈ ਹੈ, ਜੋ ਕਿ 95 ਪ੍ਰਤੀਸ਼ਤ ਖਰੀਦ ਅੰਕੜਾ ਹੈ। ਮਹੱਤਵਪੂਰਨ ਗੱਲ ਇਹ ਹੈ ਕਿ ਹੁਣ ਤੱਕ 39,85,173.28 ਮੀਟ੍ਰਿਕ ਟਨ ਝੋਨੇ ਦੀ ਚੁਕਾਈ ਕੀਤੀ ਗਈ ਹੈ, ਜੋ ਕਿ ਕੁੱਲ ਖਰੀਦੀ ਗਈ ਫਸਲ ਦਾ ਲਗਭਗ 71 ਪ੍ਰਤੀਸ਼ਤ ਹੈ।

Related posts

ਪੰਜਾਬ ਸਰਕਾਰ ਵਲੋਂ ਵੱਡਾ ਪ੍ਰਸ਼ਾਸਨਿਕ ਫੇਰ ਬਦਲ

admin

ਸ਼ਹਿਨਾਜ਼ ਗਿੱਲ ਵਲੋਂ “ਇੱਕ ਕੁੜੀ” ਨੂੰ ਰਿਲੀਜ਼ ਕਰਨ ਦੀ ਤਿਆਰੀ

admin

ਸਿੱਖ ਕੌਮ ਦੇ ਪ੍ਰਸਿੱਧ ਕਥਾਵਾਚਕ ਭਾਈ ਸਾਹਿਬ ਭਾਈ ਪਿੰਦਰਪਾਲ ਸਿੰਘ ਸਨਮਾਨਿਤ

admin