Punjab

ਪਠਾਨਕੋਟ ‘ਚ ਵਾਪਰੀ ਵੱਡੀ ਵਾਰਦਾਤ ਦੋ ਭਰਾਵਾਂ ਦਾ ਗਲ਼ ਵੱਢ ਕੇ ਕੀਤਾ ਕਤਲ

ਪਠਾਨਕੋਟ – ਪਿੰਡ ਡਾਹਕੁਲਾਡਾ ਵਿਚ ਦੋ ਭਰਾਵਾਂ ਦਾ ਗਲ਼ਾ ਵੱਢ ਕੇ ਕਤਲ ਕਰ ਦਿੱਤਾ ਗਿਆ। ਦੋਵੇਂ ਭਰਾ ਮੱਧ ਪ੍ਰਦੇਸ਼ ਦੇ ਪੰਨਾ ਜ਼ਿਲ੍ਹੇ ਦੇ ਪਿੰਡ ਸੰਗਰਾ ਦੇ ਵਸਨੀਕ ਸਨ ਅਤੇ ਇੱਥੇ ਮਜ਼ਦੂਰੀ ਕਰਦੇ ਸਨ। ਦੋਵਾਂ ਭਰਾਵਾਂ ਨਾਲ ਇਕ ਹੋਰ ਵਿਅਕਤੀ ਵੀ ਰਹਿੰਦਾ ਸੀ। ਪੁਲਿਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲਿਸ ਮੁਤਾਬਕ ਅਨਿਲ ਕੁਮਾਰ ਤੇ ਵਿਨੋਦ ਕੁਮਾਰ ਕਿਰਾਏ ਦੇ ਮਕਾਨ ‘ਚ ਰਹਿੰਦੇ ਸਨ। ਉਸ ਦੇ ਨਾਲ ਗਣੇਸ਼ ਨਾਂ ਦਾ ਵਿਅਕਤੀ ਵੀ ਰਹਿੰਦਾ ਸੀ।

ਪਿੰਡ ਦੇ ਮੁਖੀ ਨੇ ਥਾਣਾ ਇੰਦੌਰਾ ਨੂੰ ਸੂਚਨਾ ਦਿੱਤੀ ਕਿ ਉਨ੍ਹਾਂ ਦੇ ਗੁਆਂਢ ਵਿਚ ਰਹਿੰਦੇ ਦੋ ਮਜ਼ਦੂਰਾਂ ਦਾ ਕਤਲ ਕਰ ਦਿੱਤਾ ਗਿਆ ਹੈ। ਡੀਐੱਸਪੀ ਨੂਰਪੁਰ ਸੁਰਿੰਦਰ ਸ਼ਰਮਾ ਟੀਮ ਸਮੇਤ ਮੌਕੇ ‘ਤੇ ਪੁੱਜੇ ਅਤੇ ਲਾਸ਼ਾਂ ਨੂੰ ਕਬਜ਼ੇ ਵਿਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ। ਡੀਐੱਸਪੀ ਸੁਰਿੰਦਰ ਸ਼ਰਮਾ ਨੇ ਦੱਸਿਆ ਕਿ ਸ਼ੱਕ ਦੇ ਆਧਾਰ ‘ਤੇ ਮਿ੍ਤਕਾਂ ਦੇ ਸਾਥੀ ਗਣੇਸ਼ੇ ਨੂੰ ਹਿਰਾਸਤ ਵਿੱਚ ਲੈ ਲਿਆ ਹੈ ਤੇ ਕਤਲ ਦੇ ਕਾਰਨਾਂ ਦਾ ਪਤਾ ਲਗਾਉਣ ਲਈ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।

Related posts

‘ਟੁੱਟੀ ਗੰਢੀ’ ਦੇ ਪਵਿੱਤਰ ਦਿਹਾੜੇ ਮੌਕੇ ਆਓ ਇਕੱਠੇ ਹੋਕੇ ‘ਰੰਗਲੇ ਪੰਜਾਬ’ ਦੀ ਸਿਰਜਣਾ ਕਰੀਏ – ਬੀਬੀ ਮਾਣੂੰਕੇ

admin

ਅਕਾਲ ਤਖ਼ਤ ਸਰਵ-ਉੱਚ ਹੈ, ਮੈਂ ਨਿਮਾਣੇ ਸ਼ਰਧਾਲੂ ਸਿੱਖ ਵਜੋਂ ਪੇਸ਼ ਹੋਵਾਂਗਾ : ਮੁੱਖ-ਮੰਤਰੀ ਭਗਵੰਤ ਸਿੰਘ ਮਾਨ

admin

‘ਆਪ ਸਰਕਾਰ ‘ਸਾਮ, ਦਾਮ, ਦੰਡ, ਭੇਦ’ ਨੀਤੀ ਅਧੀਨ ਸੁਖਬੀਰ ਬਾਦਲ ਨੂੰ ਕਿਸੇ ਵੀ ਝੂਠੇ ਮਾਮਲੇ ਵਿੱਚ ਫਸਾਉਣ ਚਾਹੁੰਦੀ : ਸ਼੍ਰੋਮਣੀ ਅਕਾਲੀ ਦਲ

admin