International

ਪਰਥ ਦੇ ਕੈਨਿੰਗ ਵੇਲ ਦੇ ਸਿੱਖ ਗੁਰੂਦੁਆਰਾ ਸਾਹਿਬ ’ਚ ਬੇਅਦਬੀ ਕਰਨ ਵਾਲਾ ਗਿ੍ਰਫ਼ਤਾਰ

ਪਰਥ – ਆਸਟਰੇਲੀਆ ਦੇ ਪਰਥ ਸ਼ਹਿਰ ਸਥਿਤ ਗੁਰੂ ਘਰ ਅੱਗੇ ਬੇਅਦਬੀ ਦੇ ਮਾਮਲੇ ਵਿੱਚ ਪੁਲਿਸ ਨੇ ਇੱਕ ਵਿਅਕਤੀ ਨੂੰ ਗਿ੍ਰਫ਼ਤਾਰ ਕੀਤਾ ਹੈ। ਕੁੱਝ ਦਿਨ ਪਹਿਲਾਂ ਸੋਸ਼ਲ ਮੀਡੀਆ ‘ਤੇ ਪਰਥ ਦੇ ਕੈਨਿੰਗ ਵੇਲ ਸਿੱਖ ਗੁਰੂਦੁਆਰਾ ਸਾਹਮਣੇ ਇੱਕ ਵਿਅਕਤੀ ਵੱਲੋਂ ਗੁਟਕਾ ਸਾਹਿਬ ਦੀ ਬੇਅਦਬੀ ਕਰਨ ਦੀ ਵੀਡੀਓ ਸਾਹਮਣੇ ਆਈ ਸੀ।ਇਸ ਵਾਇਰਲ ਵੀਡੀਓ ਕਾਰਨ ਭਾਈਚਾਰੇ ਵਿੱਚ ਭਾਰੀ ਰੋਸ ਦੇਖਣ ਨੂੰ ਮਿਲਿਆ ਅਤੇ ਭਾਈਚਾਰੇ ਦੇ ਮੈਂਬਰਾਂ ਵੱਲੋਂ ਗੁਰਦੁਆਰਾ ਸਾਹਿਬ ਵਿੱਚ ਇਕੱਠ ਕਰ ਕੇ ਇਸ ਘਟਨਾ ‘ਤੇ ਨਿਰਾਸ਼ਾ ਵੀ ਜ਼ਾਹਰ ਕੀਤੀ ਗਈ।ਜਿੱਥੇ ਭਾਈਚਾਰਕ ਮੈਂਬਰਾਂ ਵਿੱਚ ਰੋਸ ਦੇਖਿਆ ਗਿਆ ਉੱਥੇ ਹੀ ਰਾਜਨੀਤਿਕ ਆਗੂਆਂ ਵੱਲੋਂ ਵੀ ਇਸ ਘਟਨਾ ਦੀ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕੀਤੀ ਗਈ ਹੈ।ਇਸ ਤੋਂ ਇਲਾਵਾ ਐਮ ਪੀ ਜੇਸਨ ਵੁੱਡ ਅਤੇ ਹਿੰਦੂ ਸੰਸਥਾਵਾਂ ਤੇ ਭਾਰਤੀ ਸੰਸਥਾਵਾਂ ਵੱਲੋਂ ਵੀ ਇਸ ਘਟਨਾ ਦੀ ਨਿਖੇਧੀ ਕੀਤੀ ਗਈ ਹੈ।ਮਾਮਲੇ ਦੀ ਜਾਂਚ ਦੌਰਾਨ ਪੱਛਮੀ ਆਸਟ੍ਰੇਲੀਆ ਦੀ ਪੁਲਿਸ ਵੱਲੋਂ ਇੱਕ ਪੱਤਰ ਜਾਰੀ ਕਰ ਭਾਈਚਾਰੇ ਨੂੰ ਜਾਂਚ ਅਤੇ ਸੁਰੱਖਿਆ ਦਾ ਭਰੋਸਾ ਦਿੱਤਾ ਗਿਆ ਹੈ।ਇਸ ਘਟਨਾ ਦੀ ਜਾਂਚ ਕਰ ਰਹੀ ਸੂਬਾ ਪੁਲਿਸ ਦੀ ਉੱਚ ਪੱਧਰੀ ਟੀਮ ਨੇ ਬਿਆਨ ਕਿਹਾ ਕਿ ਬੇਅਦਬੀ ਦੀ ਘਟਨਾ ਦੇ ਮਾਮਲੇ ਵਿਚ 20 ਸਾਲਾ ਮੁਲਜ਼ਮ ਨੂੰ ਗਿ੍ਰਫ਼ਤਾਰ ਕੀਤਾ ਗਿਆ ਹੈ ਤੇ ਮਾਮਲੇ ਦੀ ਡੂੰਘਾਈ ਨਾਲ ਜਾਂਚ ਚੱਲ ਰਹੀ ਹੈ। ਹਾਲਾਂਕਿ ਪੁਲਿਸ ਨੇ ਮੁਲਜ਼ਮ ਦੀ ਪਛਾਣ ਜਨਤਕ ਕਰਨ ਤੋਂ ਇਨਕਾਰ ਕਰ ਦਿੱਤਾ।ਪੁਲਿਸ ਨੇ ਮੁਲਜ਼ਮ ਖ਼ਿਲਾਫ਼ ਨਸਲੀ ਤੌਰ ’ਤੇ ਪ੍ਰੇਸ਼ਾਨ ਕਰਨ ਦੇ ਇਰਾਦੇ ਦੇ ਤਹਿਤ ਕੇਸ ਦਰਜ ਕੀਤਾ ਹੈ। ਮੁੱਢਲੀ ਜਾਂਚ ਦੌਰਾਨ ਬੇਅਦਬੀ ਮਾਮਲੇ ਵਿੱਚ ਗਿ੍ਰਫ਼ਤਾਰ ਮੁਲਜ਼ਮ ਦੀ ਸ਼ਮੂਲੀਅਤ ਸਾਹਮਣੇ ਨਹੀਂ ਆਈ ਹੈ।

Related posts

ਇੰਡੋਨੇਸ਼ੀਆ ਦੇ ਪੂਰਬੀ ਜਾਵਾ ‘ਚ ਸਮੁੰਦਰੀ ਲਹਿਰਾਂ ਕਾਰਨ 11 ਲੋਕਾਂ ਦੀ ਮੌਤ

admin

ਰਾਸ਼ਟਰਮੰਡਲ ਖੇਡ ਫੈਡਰੇਸ਼ਨ ਨੇ ਆਪਣਾ ਨਾਮ ਬਦਲਕੇ ‘ਰਾਸ਼ਟਰਮੰਡਲ ਖੇਡ’ ਰੱਖਿਆ !

admin

ਨਡਾਲਾ ਵਾਸੀ ਦਾ ਅਮਰੀਕਾ ’ਚ ਗੋਲੀਆਂ ਮਾਰ ਕੇ ਕਤਲ, 35 ਸਾਲਾਂ ਤੋਂ ਰਹਿ ਰਿਹਾ ਸੀ ਵਿਦੇਸ਼

Bunty