India

ਪਰਮ ਬੀਰ ਸਿੰਘ ਨੂੰ ਵੱਡੀ ਰਾਹਤ, ਸੁਪਰੀਮ ਕੋਰਟ ਨੇ ਗ੍ਰਿਫ਼ਤਾਰੀ ‘ਤੇ ਲਾਈ ਰੋਕ,

ਨਵੀਂ ਦਿੱਲੀ – ਮੁੰਬਈ ਦੇ ਸਾਬਕਾ ਪੁਲਿਸ ਕਮਿਸ਼ਨਰ ਪਰਮ ਬੀਰ ਸਿੰਘ ਨੂੰ ਗ੍ਰਿਫ਼ਤਾਰੀ ਤੋਂ ਮਿਲੀ ਅੰਤ੍ਰਿਮ ਸੁਰੱਖਿਆ ਨੂੰ ਸੁਪਰੀਮ ਕੋਰਟ ਨੇ ਜਾਰੀ ਰੱਖਿਆ ਹੈ। ਸੁਪਰੀਮ ਕੋਰਟ ਨੇ ਮਾਮਲੇ ‘ਚ ਸੁਣੲਾਈ ਕਰਦੇ ਹੋਏ ਕਿਹਾ ਕਿ ਪਰਮ ਬੀਰ ਸਿੰਘ ਨੂੰ ਫਿਲਹਾਲ ਗ੍ਰਿਫ਼ਤਾਰ ਨਹੀਂ ਕੀਤਾ ਜਾਵੇਗਾ। ਹਾਲਾਂਕਿ ਕੋਰਟ ਨੇ ਮਹਾਰਾਸ਼ਟਰ ਪੁਲਿਸ ਨੂੰ ਨਿਰਦੇਸ਼ ਦਿੱਤੇ ਕਿ ਉਹ ਪਰਮ ਬੀਰ ਸਿੰਘ ਖਿਲਾਫ਼ ਦਰਜ ਮਾਮਲਿਆਂ ‘ਚ ਆਪਣੀ ਜਾਂਚ ਜਾਰੀ ਰੱਖ ਸਕਦੇ ਹਨ, ਪਰ ਸੰਬੰਧਤ ਮਾਮਲਿਆਂ ‘ਚ ਕੋਰਟ ‘ਚ ਚਲਾਨ ਦਾਇਰ ਨਹੀਂ ਕੀਤਾ ਜਾ ਸਕੇਗਾ।ਇਸ ਦੇ ਨਾਲ ਹੀ ਸੁਪਰੀਮ ਕੋਰਟ ਨੇ ਸੀਬੀਆਈ ਨੂੰ ਸਿੰਘ ਦੀ ਪਟੀਸ਼ਨ ‘ਤੇ ਆਪਣਾ ਹਲਫ਼ਨਾਮਾ ਦਾਖ਼ਲ ਕਰਨ ਨੂੰ ਕਿਹਾ ਤੇ ਮਾਮਲੇ ਦੀ ਸੁਣਵਾਈ 11 ਜਨਵਰੀ 2022 ਨੂੰ ਤੈਅ ਕੀਤੀ। ਸੀਬੀਆਈ ਨੇ ਸੁਪਰੀਮ ਕੋਰਟ ਨੂੰ ਕਿਹਾ ਕਿ ਉਸ ਨੂੰ ਮਹਾਰਾਸ਼ਟਰ ਪੁਲਿਸ ਵੱਲੋਂ ਸਿੰਘ ਖਿਲਾਫ਼ ਦਰਜ ਅਪਰਾਧਕ ਮਾਮਲਿਆਂ ਦੀ ਜਾਂਚ ਆਪਣੇ ਹੱਥਾਂ ‘ਚ ਲੈਣ ‘ਚ ਕੋਈ ਸਮੱਸਿਆ ਨਹੀਂ ਹੈ।

Related posts

ਬ੍ਰਿਕਸ ਸਮੇਂ ਦੇ ਅਨੁਸਾਰ ਆਪਣੇ ਆਪ ਨੂੰ ਬਦਲ ਸਕਦਾ ਹੈ: ਪ੍ਰਧਾਨ ਮੰਤਰੀ

admin

ਕਾਨੂੰਨ ਤੇ ਸੰਵਿਧਾਨ ਦੀ ਵਿਆਖਿਆ ਸਮਾਜ ਦੀਆਂ ਲੋੜਾਂ ਮੁਤਾਬਕ ਹੋਵੇ: ਗਵਈ

admin

ਲੋਕਾਂ ਦੀ ਸੇਵਾ ਲਈ ਹਾਲੇ ਹੋਰ 30-40 ਸਾਲ ਜਿਉਣ ਦੀ ਉਮੀਦ ਕਰਦਾ ਹਾਂ: ਦਲਾਈਲਾਮਾ

admin