Punjab

ਪਰਵਾਸੀ ਸਿੱਖ ਦਰਸ਼ਨ ਸਿੰਘ ਧਾਲੀਵਾਲ ਨੂੰ ਹਵਾਈ ਅੱਡੇ ਤੋਂ ਵਾਪਸ ਮੋੜਣਾ ਮੰਦਭਾਗਾ-ਬੀਬੀ ਜਗੀਰ ਕੌਰ

ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਪ੍ਰਵਾਸੀ ਸਿੱਖ ਦਰਸ਼ਨ ਸਿੰਘ ਧਾਲੀਵਾਲ ਰੱਖਡ਼ਾ ਨੂੰ ਦਿੱਲੀ ਦੇ ਹਵਾਈ ਅੱਡੇ ਤੋਂ ਵਾਪਸ ਮੋੜਣ ’ਤੇ ਭਾਰਤ ਸਰਕਾਰ ਦੀ ਸਖ਼ਤ ਸ਼ਬਦਾਂ ਵਿਚ ਨਿਖੇਧੀ ਕੀਤੀ ਹੈ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਭਾਰਤ ਸਰਕਾਰ ਦੇ ਇਸ ਰਵੱਈਏ ਨੂੰ ਤਾਨਾਸ਼ਾਹੀ ਕਰਾਰ ਦਿੰਦਿਆਂ ਕਿਹਾ ਕਿ ਆਪਣੇ ਪਰਿਵਾਰਕ ਮੈਂਬਰ ਦੇ ਵਿਆਹ ਸਮਾਗਮ ਵਿਚ ਸ਼ਾਮਲ ਹੋਣ ਲਈ ਅਮਰੀਕਾ ਤੋਂ ਭਾਰਤ ਆਉਣ ਸਮੇਂ ਦਰਸ਼ਨ ਸਿੰਘ ਧਾਲੀਵਾਲ ਨੂੰ ਬਿਨਾ ਕਾਰਨ ਹਵਾਈ ਅੱਡੇ ਤੋਂ ਵਾਪਸ ਮੋਡ਼ਿਆ ਗਿਆ ਹੈ। ਇਹ ਸਿੱਖਾਂ ਨਾਲ ਵੱਡਾ ਵਿਤਕਰਾ ਹੈ, ਜਿਸ ਨੂੰ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ। ਉਨ੍ਹਾਂ ਕਿਹਾ ਕਿ ਦਰਸ਼ਨ ਸਿੰਘ ਰੱਖਡ਼ਾ ਨੂੰ ਕਿਸਾਨ ਸੰਘਰਸ਼ ਨਾਲ ਜੋੜ ਕੇ ਵਾਪਸ ਮੋਡ਼ਿਆ ਗਿਆ ਹੈ। ਬੀਬੀ ਜਗੀਰ ਕੌਰ ਨੇ ਭਾਰਤ ਸਰਕਾਰ ਨੂੰ ਅਜਿਹੀਆਂ ਹਰਕਤਾਂ ਕਰਨ ਤੋਂ ਬਾਜ਼ ਆਉਣ ਦੀ ਨਸੀਹਤ ਦਿੰਦਿਆਂ ਕਿਹਾ ਕਿ ਜੇਕਰ ਸਰਕਾਰ ਅਜਿਹੇ ਕੋਝੇ ਹੱਥਕੰਡਿਆਂ ਤੋਂ ਨਾ ਰੁਕੀ ਤਾਂ ਇਸ ਨਾਲ ਹਾਲਾਤ ਖਰਾਬ ਹੋਣ ਵੱਲ ਵਧਣਗੇ। ਸਰਕਾਰ ਨੂੰ ਕਿਸਾਨੀ ਸੰਘਰਸ਼ ਨਾਲ ਹਮਦਰਦੀ ਰੱਖਣ ਵਾਲੇ ਲੋਕਾਂ ਨੂੰ ਪ੍ਰੇਸ਼ਾਨ ਨਹੀਂ ਕਰਨਾ ਚਾਹੀਦਾ, ਸਗੋਂ ਕਿਸਾਨ ਮਸਲੇ ਦਾ ਹੱਲ ਕਰਨ ਵੱਲ ਵਧਣਾ ਚਾਹੀਦਾ ਹੈ। ਬੀਬੀ ਜਗੀਰ ਕੌਰ ਨੇ ਕਿਹਾ ਕਿ ਦਰਸ਼ਨ ਸਿੰਘ ਵੱਲੋਂ ਕਿਸਾਨੀ ਹਮਾਇਤ ’ਤੇ ਲੰਮੇ ਸਮੇਂ ਲੰਗਰ ਲਗਾਏ ਗਏ ਹਨ, ਜੋ ਸਿੱਖ ਧਰਮ ਦਾ ਵਿਧਾਨ ਹੈ ਅਤੇ ਅਜਿਹੇ ਭਲਾਈ ਕਾਰਜਾਂ ਨੂੰ ਸ਼ੱਕ ਦੀ ਨਿਗ੍ਹਾ ਨਾਲ ਵੇਖਣਾ ਠੀਕ ਨਹੀਂ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਦਰਸ਼ਨ ਸਿੰਘ ਧਾਲੀਵਾਲ ਨਾਲ ਕੀਤੇ ਗਏ ਸਰਕਾਰ ਵਿਤਕਰੇ ਦੀ ਸਖ਼ਤ ਸ਼ਬਦਾਂ ਵਿਚ ਨਿਖੇਧੀ ਕਰਦੀ ਹੈ ਅਤੇ ਇਸ ਮਾਮਲੇ ਨੂੰ ਹਰ ਪੱਧਰ ’ਤੇ ਉਠਾਇਆ ਜਾਵੇਗਾ।

Related posts

ਸ੍ਰੀ ਹਰਿਮੰਦਰ ਸਾਹਿਬ ਵਿਖੇ ਪ੍ਰਵਾਸੀ ਮਜ਼ਦੂਰ ਵਲੋਂ ਸ਼ਰਧਾਲੂਆਂ ਉਪਰ ਹਮਲਾ: 5 ਜਣੇ ਜ਼ਖਮੀਂ !

admin

ਹੋਲਾ ਮਹੱਲਾ ਸਮੁੱਚੀ ਮਾਨਵਤਾ ਦਾ ਤਿਉਹਾਰ ਹੈ: ਮੁੱਖ-ਮੰਤਰੀ ਭਗਵੰਤ ਸਿੰਘ ਮਾਨ

admin

ਵਿਜੈ ਗਰਗ ਦੀ ਕਿਤਾਬ, “ਸੈਨਿਕ ਸਕੂਲ ਪ੍ਰਵੇਸ਼ ਪ੍ਰੀਖਿਆ”, ਪ੍ਰਿੰਸੀਪਲ ਸੰਧਿਆ ਬਠਲਾ ਦੁਆਰਾ ਲੋਕ ਅਰਪਣ !

admin