Breaking NewsLatest NewsPunjab

ਪਰਵਿੰਦਰ ਝੋਟਾ ਦੇ ਕਤਲ ਨੇ ਸਰਕਾਰ ਦੇ ‘ਯੁੱਧ ਨਸ਼ਿਆਂ ਵਿਰੁੱਧ’ ਵਾਲੇ ਝੂਠ ਦਾ ਪਰਦਾਫਾਸ਼ ਕੀਤਾ – ਗਿਆਨੀ ਹਰਪ੍ਰੀਤ ਸਿੰਘ

ਗਿਆਨੀ ਹਰਪ੍ਰੀਤ ਸਿੰਘ, ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ।

ਚੰਡੀਗੜ੍ਹ – ਸ਼੍ਰੋਮਣੀ ਅਕਾਲੀ ਦਲ ਪੁਨਰ-ਸੁਰਜੀਤ ਦੇ ਪ੍ਰਧਾਨ ਗਿਆਨੀ ਹਰਪ੍ਰੀਤ ਸਿੰਘ ਨੇ ਇਕ ਲਿਖਤੀ ਪ੍ਰੈੱਸ ਬਿਆਨ ਰਾਹੀਂ ਨੌਜਵਾਨ ਐਕਟੀਵਿਸਟ ਸ ਪਰਵਿੰਦਰ ਸਿੰਘ ਝੋਟਾ ਦੀ ਮੌਤ ‘ਤੇ ਗਹਿਰਾ ਦੁੱਖ ਪ੍ਰਗਟ ਕਰਦਿਆਂ ਦੋਸ਼ ਲਗਾਇਆ ਹੈ ਕਿ ਇਸ ਕਤਲ ਨਾਲ ਸਾਬਤ ਹੋ ਗਿਆ ਹੈ ਕਿ ਪੰਜਾਬ ਸਰਕਾਰ ਦੇ ‘ਯੁੱਧ ਨਸ਼ਿਆਂ ਵਿਰੁੱਧ’ ਵਾਲੇ ਦਾਅਵੇ ਕਿੰਨੇ ਖੋਖਲੇ ਹਨ। ਜਿੱਥੇ ਕਿ ਇਕ ਨੌਜਵਾਨ ਨੂੰ ਇਸ ਲਈ ਕਤਲ ਕਰ ਦਿੱਤਾ ਜਾਂਦਾ ਹੈ, ਕਿਉਂਕਿ ਉਹ ਨਸ਼ਾ ਵੇਚਣ ਦੇ ਖਿਲਾਫ ਅਵਾਜ ਉਠਾ ਰਿਹਾ ਸੀ।

ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਜੇਕਰ ਸਰਕਾਰ ਦੇ ਨਸ਼ਿਆਂ ਖਿਲਾਫ ਯੁੱਧ ਵਾਲੇ ਦਾਅਵੇ ਵਿੱਚ ਜਰਾ ਵੀ ਦਮ ਹੁੰਦਾ ਤਾਂ ਇਕ ਨਸ਼ਾ ਵੇਚਣ ਵਾਲਾ ਸ਼ਰੇਆਮ ਕੈਮਰੇ ਦੇ ਸਾਹਮਣੇ ਨਸ਼ਾ ਵੇਚਣ ਤੋਂ ਰੋਕਣ ਵਾਲੇ ਦਾ ਕਤਲ ਨਾ ਕਰ ਦਿੰਦਾ। ਉਹਨਾਂ ਕਿਹਾ ਕਿ ਵੀਡੀਓ ਵਿੱਚ ਸਾਫ ਪਤਾ ਚਲਦਾ ਹੈ ਕਿ ਸ ਪਰਵਿੰਦਰ ਸਿੰਘ ਪੁਲਿਸ ਅਧਿਕਾਰੀਆਂ ਨੂੰ ਫੋਨ ਕਰ ਰਿਹਾ ਸੀ ਪਰ ਕੋਈ ਉਸਦਾ ਫੋਨ ਨਹੀਂ ਚੁੱਕਦਾ। ਇਹ ਅਮਨ ਕਾਨੂੰਨ ਦੀ ਵਿਵਸਥਾ ‘ਤੇ ਵੀ ਇਕ ਗੰਭੀਰ ਸਵਾਲ ਹੈ। ਜੇ ਪੁਲਿਸ ਮੌਕੇ ‘ਤੇ ਪਹੁੰਚ ਕੇ ਢੁਕਵੀਂ ਕਾਰਵਾਈ ਕਰਦੀ ਤਾਂ ਇਕ ਦਲੇਰ ਨੌਜਵਾਨ ਨੂੰ ਆਪਣੀ ਜਾਨ ਨਾ ਗਵਾਉਣੀ ਪੈਂਦੀ। ਗਿਆਨੀ ਹਰਪ੍ਰੀਤ ਸਿੰਘ ਨੇ ਕਾਤਲ ਦੇ ਨਾਲ-ਨਾਲ ਉਹਨਾਂ ਸਾਰੇ ਅਧਿਕਾਰੀਆਂ ‘ਤੇ ਵੀ ਕਾਰਵਾਈ ਕਰਨ ਦੀ ਮੰਗ ਕੀਤੀ ਜਿੰਨਾ ਨੇ ਮੌਕੇ ‘ਤੇ ਪਹੁੰਚ ਕੇ ਹਾਲਾਤ ਨੂੰ ਨਹੀਂ ਸੰਭਾਲਿਆ। ਪ੍ਰੈੱਸ ਨੂੰ ਇਹ ਬਿਆਨ ਮੀਡੀਆ ਇੰਚਾਰਜ ਸ ਤੇਜਿੰਦਰ ਸਿੰਘ ਪੰਨੂੰ ਵੱਲੋਂ ਜਾਰੀ ਕੀਤਾ ਗਿਆ।

Related posts

ਨੰਗਲ ਸ਼ਹਿਰ ਦੀ ਪੁਰਾਣੀ ਦਿੱਖ ਹੋਵੇਗੀ ਮੁੜ ਬਹਾਲ: ਹਰਜੋਤ ਸਿੰਘ ਬੈਂਸ

Bunty

ਮੱਕੜ ਦੇ ਹਮਾਇਤੀਆਂ ਸੁਖਬੀਰ ਦਾ ਫ਼ੈਸਲਾ ਨਕਾਰਿਆ

Bunty

ਕਾਕਰੋਚ ਜਨਤਾ ਪਾਰਟੀ ਦੇ ਕਨਵੀਨਰ ਸਮੇਤ ਅਣਪਛਾਤੇ ਲੋਕਾਂ ਖ਼ਿਲਾਫ਼ ਮਾਮਲਾ ਦਰਜ

admin