India

ਪਰਾਲੀ ਦੇ ਪ੍ਰਬੰਧਨ ਵਿੱਚ ਪੰਜਾਬ ਤੇ ਦਿੱਲੀ ਸਰਕਾਰ ਦੀ ਸਾਂਝੀ ਵੱਡੀ ਪਹਿਲ

ਨਵੀਂ ਦਿੱਲੀ – ਝੋਨੇ ਦੀ ਪਰਾਲੀ ਦੇ ਪ੍ਰਬੰਧਨ ਅਤੇ ਕਿਸਾਨਾਂ ਨੂੰ ਹਰ ਸੰਭਵ ਮੱਦਦ ਦੇਣ ਲਈ ਨਿਰੰਤਰ ਯਤਨ ਕਰ ਰਹੀ ਪੰਜਾਬ ਸਰਕਾਰ ਦੇ ਯਤਨਾਂ ਨੂੰ ਉਸ ਵੇਲੇ ਵੱਡਾ ਬੂਰ ਮਿਲਿਆ ਜਦੋਂ ਪਰਾਲੀ ਦੇ ਪ੍ਰਬੰਧਨ ਵਿੱਚ ਪੰਜਾਬ ਤੇ ਦਿੱਲੀ ਸਰਕਾਰ ਦੀ ਸਾਂਝੀ ਵੱਡੀ ਪਹਿਲ ਸਦਕਾ ਪੰਜਾਬ ਵਿੱਚ ਪੂਸਾ ਬਾਇਓ ਡੀ ਕੰਪੋਜ਼ਰ ਦਾ 5000 ਏਕੜ ਵਿੱਚ ਪਾਇਲਟ ਪ੍ਰਾਜੈਕਟ ਕਰਨ ਦਾ ਫੈਸਲਾ ਕੀਤਾ ਗਿਆ।
ਪੰਜਾਬ ਦੇ ਖੇਤੀਬਾੜੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਪ੍ਰੈਸ ਬਿਆਨ ਰਾਹੀਂ ਜਾਣਕਾਰੀ ਸਾਂਝੀ ਕਰਦਿਆਂ ਦਸਿਆ ਕਿ ਇਸ ਸਬੰਧੀ ਕੱਲ ਦੇਰ ਰਾਤ ਨਵੀਂ ਦਿੱਲੀ ਵਿਖੇ ਉਚ ਪੱਧਰੀ ਮੀਟਿੰਗਾਂ ਕੀਤੀਆਂ ਗਈਆਂ।
ਪਹਿਲਾਂ ਉਹ ਨਵੀਂ ਦਿੱਲੀ ਵਿਖੇ ਪਰਾਲੀ ਤੋਂ ਹੋਣ ਵਾਲੇ ਪ੍ਰਦੂਸ਼ਣ ਲਈ ਰੋਕਣ ਲਈ ਇਸ ਦੇ ਪ੍ਰਬੰਧਨ ਸਬੰਧੀ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਵੀ ਮਿਲੇ ਅਤੇ ਇਸ ਸਬੰਧੀ ਦਿੱਲੀ ਦੇ ਮੁੱਖ ਮੰਤਰੀ ਵੱਲੋਂ ਪੂਰਨ ਮੱਦਦ ਦਾ ਭਰੋਸਾ ਦਿੱਤਾ ਗਿਆ ਹੈ। ਇਸ ਉਪਰੰਤ ਇਸ ਸੰਬੰਧੀ ਦਿੱਲੀ ਦੇ ਖੇਤੀਬਾੜੀ ਮੰਤਰੀ ਗੋਪਾਲ ਰਾਏ ਨਾਲ ਵੀ ਮੁਲਾਕਾਤ ਕੀਤੀ। ਇਹ ਪ੍ਰਾਜੈਕਟ ਦੋਵੇਂ ਸੂਬਿਆਂ ਦੀਆਂ ਸਰਕਾਰਾਂ ਵੱਲੋਂ ਮਿਲ ਕੇ ਪੰਜਾਬ ਵਿੱਚ ਕੀਤਾ ਜਾਵੇਗਾ।
ਖੇਤੀਬਾੜੀ ਮੰਤਰੀ ਨੇ ਕਿਹਾ ਕਿ ਡੀ ਕੰਪੋਜ਼ਰ ਉਹ ਵਿਧੀ ਹੈ, ਜਿਸ ਰਾਹੀਂ ਪਰਾਲੀ ਛਿੜਕਾਅ ਤੋਂ ਬਾਅਦ ਬਿਨਾਂ ਜਲਾਏ ਖੇਤ ਵਿੱਚ ਮਿੱਟੀ ਵਿੱਚ ਰਲਾ ਦਿੱਤੀ ਜਾਂਦੀ ਹੈ। ਕੁਲਦੀਪ ਧਾਲੀਵਾਲ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਝੋਨੇ ਦੀ ਪਰਾਲੀ ਤੋਂ ਹੋਣ ਵਾਲੇ ਪ੍ਰਦੂਸ਼ਣ ਨੂੰ ਰੋਕਣ ਲਈ ਪੂਰੀਆਂ ਤਿਆਰੀਆਂ ਕਰ ਲਈਆਂ ਗਈਆਂ ਹਨ ਜਿਸ ਦੇ ਤਹਿਤ ਜਾਗਰੂਕ ਟੀਮਾਂ, ਚੌਕਸੀ ਟੀਮਾਂ ਦੀ ਪ੍ਰਚਾਰ ਮੁਹਿੰਮ ਅਤੇ ਖੇਤੀਬਾੜੀ ਸੰਦਾਂ ਉਤੇ ਸਬਸਿਡੀ ਮੁਹੱਈਆ ਕਰਵਾਉਣਾ ਸ਼ਾਮਲ ਹੈ।

Related posts

ਇੱਕ ਵਾਰ ਮੁੜ ਵਜਿਆ ਚੋਣ ਬਿਗੁਲ, ਚੋਣ ਕਮਿਸ਼ਨ ਵੱਲੋਂ ਚੋਣਾਂ ਦੀਆਂ ਤਾਰੀਖਾਂ ਦਾ ਐਲਾਨ

Bunty

ਗ੍ਰਹਿ ਮੰਤਰੀ ਨੇ ਕਿਹਾ – 2 ਤੋਂ 5 ਅਗਸਤ ਤਕ ਰਾਸ਼ਟਰੀ ਝੰਡੇ ਨੂੰ ਆਪਣੀ ਪ੍ਰੋਫਾਈਲ ਤਸਵੀਰ ਬਣਾਉਣ ਲਈ ਲੋਕਾਂ ਨੂੰ ਕਰੋ ਪ੍ਰੇਰਿਤ

Bunty

ਲੱਤਾਂ ਨਹੀਂ ਸੀ ਪਰ ਹੌਂਸਲੇ ਨਾਲ 15 ਹਜ਼ਾਰ ਫੁੱਟ ਦੀ ਉਚਾਈ ‘ਤੇ ਚੜ੍ਹਿਆ ਪੰਜਾਬ ਦਾ ਇਹ ਸ਼ਰਧਾਲੂ

Bunty