Punjab

ਪਰਾਲੀ ਪ੍ਰਬੰਧਨ ਸਬੰਧੀ ਜਾਗਰੂਕਤਾ ਕੈਂਪ ਲਗਾਇਆ

ਡੇਹਲੋਂ/ਲੁਧਿਆਣਾ – ਅੱਜ ਡਾ. ਪ੍ਰਕਾਸ਼ ਸਿੰਘ, ਮੁੱਖ ਖੇਤੀਬਾੜੀ ਅਫ਼ਸਰ, ਲੁਧਿਆਣਾ ਜੀ ਦੇ ਦਿਸ਼ਾ ਨਿਰਦੇਸ਼ਾ ਅਤੇ ਡਾ. ਨਿਰਮਲ ਸਿੰਘ, ਬਲਾਕ ਖੇਤੀਬਾੜੀ ਅਫਸਰ, ਡੇਹਲੋਂ ਜੀ ਦੀ ਅਗਵਾਈ ਹੇਠ ਸਰਕਲ ਟਿੱਬਾ ਦੇ ਪਿੰਡ ਖ਼ਾਨਪੁਰ ਵਿਖ਼ੇ ਸੀ ਆਰ ਐਮ ਸਕੀਮ ਦੀ ਆਈ ਈ ਸੀ ਮਦ ਅਧੀਨ  ਕਿਸਾਨ ਸਿਖਲਾਈ ਕੈਂਪ ਲਗਾਇਆ ਗਿਆ।
ਇਸ ਮੌਕੇ ਕੈਂਪ ਵਿੱਚ ਆਏ ਕਿਸਾਨਾਂ ਨੂੰ ਸੰਬੋਧਨ ਕਰਦਿਆਂ ਡਾ. ਗੁਰਮੀਤ ਧਾਲੀਵਾਲ ਖੇਤੀਬਾੜੀ ਵਿਸਥਾਰ ਅਫ਼ਸਰ  ਟਿੱਬਾ ਨੇ ਕਿਹਾ ਕਿ ਵਾਤਾਵਰਨ ਅਤੇ ਮਨੁੱਖੀ ਸਿਹਤ ਬਚਾਉਣ ਲਈ ਝੋਨੇ ਦੀ ਪਰਾਲ਼ੀ ਨੂੰ ਅੱਗ ਨਾ ਲਗਾਈ ਜਾਵੇ। ਪਰਾਲੀ ਸਾੜਨ ਨਾਲ ਮਹਿੰਗੇ ਤੱਤ ਵਿਅਰਥ ਜਾਣ ਦੇ ਨਾਲ ਨਾਲ ਧਰਤੀ ਵਿੱਚ ਮੌਜੂਦ ਸੂਖਮ ਜੀਵਾਂ ਦਾ ਘਾਣ ਹੁੰਦਾ ਹੈ। ਜਿਹੜੇ ਕੁਦਰਤੀ ਤੌਰ ਤੇ ਪਰਾਲੀ ਨੂੰ ਗਲਣ ਵਿੱਚ ਸਹਾਇਤਾ ਕਰਦੇ ਹਨ ਅਤੇ ਮਿੱਟੀ ਦੇ ਵਿੱਚ ਰਹਿੰਦੇ ਹੋਏ ਅਨੇਕਾਂ ਜੈਵਿਕ ਕ੍ਰਿਆਵਾਂ ਰਾਹੀਂ ਮਿੱਟੀ ਦੀ ਉਪਜਾਊ ਸ਼ਕਤੀ ਬਰਕਰਾਰ ਰੱਖਦੇ ਹਨ। ਉਹਨਾਂ ਨੇ ਕਿਸਾਨਾਂ ਨੂੰ ਸਬਸਿਡੀ ਤੇ ਮੁਹਈਆ ਕਰਵਾਈਆਂ ਮਸ਼ੀਨਾਂ ਦੀ ਵਰਤੋਂ ਸਾਂਝੇ ਤੌਰ ਕਰਨ ਦੀ ਅਪੀਲ ਕੀਤੀ ਤਾਂ ਕਿ ਖੇਤੀ ਖਰਚੇ ਘਟਾਏ ਜਾ ਸਕਣ।
ਕੈਂਪ ਦੌਰਾਨ ਪੀ ਏ ਯੂ ਦੇ ਪਸਾਰ ਸਿੱਖਿਆ ਵਿਭਾਗ ਦੇ ਡਾ. ਦਵੀ ਦਵਿੰਦਰ ਤਿਵਾੜੀ ਨੇ ਕਿਸਾਨਾਂ ਨੂੰ ਯੂਨੀਵਰਸਿਟੀ ਦੀਆਂ ਸਿਫਾਰਸ਼ ਸ਼ੁਦਾ ਕਿਸਮਾਂ ਦੀ ਬਿਜਾਈ ਕਰਨ ਦੀ ਸਲਾਹ ਦਿੱਤੀ। ਡਾ. ਲਵਲੀਸ਼ ਗਰਗ ਨੇ ਨੌਜਵਾਨਾਂ ਨੂੰ ਖੇਤੀਬਾੜੀ ਯੂਨੀਵਰਸਿਟੀ ਦੇ ਕਿੱਤਾ ਮੁਖੀ ਕੋਰਸਾਂ ਬਾਰੇ ਜਾਣਕਾਰੀ ਦਿੱਤੀ। ਇਸ ਮੌਕੇ ਖੇਤੀਬਾੜੀ ਯੂਨੀਵਰਸਿਟੀ ਦੇ ਪੈਂਡੂ ਖੇਤੀਬਾੜੀ ਕੰਮ ਦੇ ਤਰਜਰਬੇ ਵਾਲੇ ਵਿਦਿਆਰਥੀ ਵੀ ਹਾਜਰ ਸਨ ਜ਼ੋ ਕਿ ਪਿੰਡ ਵਿੱਚ ਕਿਸਾਨਾਂ ਨਾਲ ਰਹਿ ਕੇ ਕੰਮ ਰਹੇ ਹਨ।
ਇਸ ਮੌਕੇ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਵਿਦਿਆਰਥੀ ਸੁਖਮਨਦੀਪ ਕੌਰ ਵੱਲੋਂ ਕੀੜੇ ਮਕੌੜਿਆਂ ਦੀ ਰੋਕਥਾਮ, ਗੁਰਦੀਸ਼ ਸਿੰਘ ਵੱਲੋਂ ਮਿੱਟੀ ਅਤੇ ਪਾਣੀ ਦੀ ਟੈਸਟਿੰਗ, ਗਗਨਦੀਪ ਸਿੰਘ ਵੱਲੋਂ ਜੈਵਿਕ ਖੇਤੀ, ਹੀਰਾ ਸਿੰਘ ਵਲੋ ਘਰੇਲੂ ਬਗੀਚੀ ਬਾਰੇ ਜਾਣਕਾਰੀ ਦਿੱਤੀ ਗਈ। ਇਸ ਮੌਕੇ ਸ੍ਰੀਮਤੀ ਜਸਵਿੰਦਰ ਕੌਰ ਖੇਤੀਬਾੜੀ ਸਬ ਇੰਸਪੈਕਟਰ, ਬੇਲਦਾਰ ਮਨਿੰਦਰ ਸਿੰਘ ਟਿੱਬਾ, ਸੈਕਟਰੀ ਹਰਮਨਪ੍ਰੀਤ ਸਿੰਘ, ਗੁਰਪ੍ਰੀਤ ਸਿੰਘ ਅਤੇ ਹੋਰ ਕਿਸਾਨ ਹਾਜ਼ਰ ਸਨ।

Related posts

ਭਾਜਪਾ ਪੰਜਾਬ ਵਿੱਚ ਚੋਣ ਮੁਹਿੰਮ ਸ਼ੁਰੂ ਕਰਨ ਲਈ ਕੇਂਦਰੀ ਏਜੰਸੀਆਂ ਦੀ ਵਰਤੋਂ ਕਰ ਰਹੀ ਹੈ – ਮੁੱਖ-ਮੰਤਰੀ ਮਾਨ

admin

ਮਹਿਲਾ ਰਾਖਵਾਂਕਰਨ ਨੂੰ ਚੋਣਾਂ ਦੀ ਆੜ ‘ਚ ਮੁੜ ਕਿਉਂ ਲਿਆਂਦਾ ਜਾ ਰਿਹਾ – ਹਰਸਿਮਰਤ ਕੌਰ ਬਾਦਲ

admin

ਭਾਰਤ ਸਰਕਾਰ ਵੱਲੋਂ ਪੰਜਾਬ ਲਈ ਖਰੀਦ ਨਿਯਮਾਂ ਵਿੱਚ ਢਿੱਲ ਨੂੰ ਮਨਜ਼ੂਰੀ

admin