Punjab

ਪਵਿੱਤਰ ਗੁਰੂ ਨਗਰੀ ਨੂੰ ਪੰਜਾਬ ਸਰਕਾਰ ਨੇ ਫਲਾਈਓਵਰ ਕੀਤਾ ਸਮਰਪਿਤ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਪਵਿੱਤਰ ਗੁਰੂ ਨਗਰੀ ਨੂੰ ਪੰਜਾਬ ਸਰਕਾਰ ਵਲੋਂ ਫਲਾਈਓਵਰ ਸਮਰਪਿਤ ਕਰਦੇ ਹੋਏ।

ਅੰਮ੍ਰਿਤਸਰ – ਪਵਿੱਤਰ ਗੁਰੂ ਨਗਰੀ ਅੰਮ੍ਰਿਤਸਰ ਵਿੱਚ ਸੁਲਤਾਨਵਿੰਡ ਬਾਈਪਾਸ ਅਤੇ ਸੁਲਤਾਨਵਿੰਡ ਲਿੰਕ ਰੋਡ ਦੇ ਜੰਕਸ਼ਨ ‘ਤੇ ਨਵੇਂ ਬਣੇ ਫਲਾਈਓਵਰ ਨੂੰ ਲੋਕਾਂ ਨੂੰ ਸਮਰਪਿਤ ਕੀਤਾ। ਉਨ੍ਹਾਂ ਕਿਹਾ ਕਿ ਇਸ ਪ੍ਰੋਜੈਕਟ ਨਾਲ ਲੰਬੇ ਸਮੇਂ ਤੋਂ ਚੱਲ ਰਹੀ ਟ੍ਰੈਫਿਕ ਸਮੱਸਿਆ ਦਾ ਹੱਲ ਹੋਵੇਗਾ ਅਤੇ ਰੋਜ਼ਾਨਾ ਸ੍ਰੀ ਦਰਬਾਰ ਸਾਹਿਬ ਆਉਣ ਵਾਲੇ ਦੋ ਲੱਖ ਤੋਂ ਵੱਧ ਸ਼ਰਧਾਲੂਆਂ ਨੂੰ ਵੱਡੀ ਸਹੂਲਤ ਮਿਲੇਗੀ।

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਦੱਸਿਆ ਕਿ, “ਇਸ ਪ੍ਰੋਜੈਕਟ ਲਈ 34.20 ਕਰੋੜ ਰੁਪਏ ਦੀ ਪ੍ਰਸ਼ਾਸਕੀ ਮਨਜ਼ੂਰੀ ਦਿੱਤੀ ਗਈ ਸੀ, ਪਰ ਪਾਰਦਰਸ਼ੀ ਪ੍ਰਕਿਰਿਆ ਰਾਹੀਂ ਇਹ ਸਿਰਫ਼ 22.68 ਕਰੋੜ ਰੁਪਏ ਵਿੱਚ ਮੁਕੰਮਲ ਹੋਇਆ, ਜਿਸ ਨਾਲ ਸਰਕਾਰੀ ਖ਼ਜ਼ਾਨੇ ਦੇ 11.52 ਕਰੋੜ ਰੁਪਏ ਦੀ ਬੱਚਤ ਹੋਈ ਹੈ। ਇਸ 985 ਮੀਟਰ ਲੰਬੇ ਪ੍ਰੋਜੈਕਟ ਵਿੱਚ 725 ਮੀਟਰ ਲੰਬਾ ਅਤੇ 14 ਮੀਟਰ ਚੌੜਾ ਫਲਾਈਓਵਰ ਬਣਾਇਆ ਗਿਆ ਹੈ, ਜਿਸ ਦੇ ਦੋਵੇਂ ਪਾਸਿਆਂ 5.5 ਮੀਟਰ ਚੌੜੀਆਂ ਸਰਵਿਸ ਰੋਡਾਂ ਵੀ ਤਿਆਰ ਕੀਤੀਆਂ ਗਈਆਂ ਹਨ। ਸਰਕਾਰ ਕਰਦਾਤਾਵਾਂ ਦਾ ਪੈਸਾ ਬਚਾਉਣ ਲਈ ਆਰਟੀਫੀਸ਼ੀਅਲ ਇੰਟੈਲੀਜੈਂਸ ਦੀ ਵਰਤੋਂ ਕਰ ਰਹੀ ਹੈ ਅਤੇ ਹੁਣ 43,000 ਕਿਲੋਮੀਟਰ ਤੋਂ ਵੱਧ ਸੜਕਾਂ ਦੇ ਨਿਰਮਾਣ ਨਾਲ ਉਨ੍ਹਾਂ ਦੇ ਪੰਜ ਸਾਲਾਂ ਦੇ ਰੱਖ-ਰਖਾਅ ਦੀ ਜ਼ਿੰਮੇਵਾਰੀ ਵੀ ਠੇਕੇਦਾਰਾਂ ਦੀ ਹੋਵੇਗੀ। ਸੂਬੇ ਵਿੱਚ ਹੁਣ 80 ਫੀਸਦੀ ਤੋਂ ਵੱਧ ਸਿੰਚਾਈ ਨਹਿਰੀ ਪਾਣੀ ਰਾਹੀਂ ਹੋ ਰਹੀ ਹੈ, ਜਿਸ ਨਾਲ ਧਰਤੀ ਹੇਠਲੇ ਪਾਣੀ ‘ਤੇ ਨਿਰਭਰਤਾ ਘਟੀ ਹੈ। ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਲਈ 15 ਜੁਲਾਈ ਤੱਕ ਪੰਜਾਬ ਭਰ ਵਿੱਚ 3,100 ਨਵੇਂ ਸਟੇਡੀਅਮ, 3,000 ਜਿੰਮ ਅਤੇ 400 ਨਵੇਂ ਆਮ ਆਦਮੀ ਕਲੀਨਿਕ ਲੋਕਾਂ ਨੂੰ ਸਮਰਪਿਤ ਕੀਤੇ ਜਾਣਗੇ।”

Related posts

ਚੇਅਰਮੈਨ ਗੋਲਡੀ ਨੇ ਮਨਾਲੀ ਵਿਖੇ ਦੂਜੇ ਐਡਵੈਂਚਰ ਅਤੇ ਟ੍ਰੈਕਿੰਗ ਕੈਂਪ ਲਈ 115 ਨੌਜਵਾਨਾਂ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ

Bunty

ਭਗਵੰਤ ਮਾਨ ਨੇ 16 ਸਾਲ ਛੋਟੀ ਡਾਕਟਰ ਨਾਲ ਲਈਆਂ ਲਾਵਾਂ: ਕੇਜਰੀਵਾਲ ਨੇ ਪਿਤਾ ਤੇ ਰਾਘਵ ਚੱਢਾ ਨੇ ਭਰਾ ਦੀਆਂ ਰਸਮਾਂ ਨਿਭਾਈਆਂ !

admin

ਨਵਜੋਤ ਸਿੱਧੂ ਗੁ.ਕਰਤਾਰਪੁਰ ਸਾਹਿਬ ਦੇ ਦਰਸ਼ਨ ਕਰਨ ਲਈ ਪੁੱਜੇ

Bunty