India

ਪਸ਼ੂ ਪਾਲਕਾਂ ਤੇ ਮੱਛੀ ਪਾਲਕਾਂ ਨੂੰ ਵੀ ਕਿਸਾਨ ਕਰੈਡਿਟ ਕਾਰਡ ਦਿੱਤੇ ਜਾ ਰਹੇ ਹਨ: ਮੋਦੀ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਵੀਂ ਦਿੱਲੀ ਵਿੱਚ ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ ਯੋਜਨਾ ਦੇ ਹਿੱਸੇ ਵਜੋਂ 18,000 ਕਰੋੜ ਰੁਪਏ ਜਾਰੀ ਕਰਨ ਤੋਂ ਬਾਅਦ ਵੀਡੀਓ ਕਾਨਫਰੰਸਿੰਗ ਰਾਹੀਂ ਕਿਸਾਨਾਂ ਨਾਲ ਗੱਲਬਾਤ ਦੌਰਾਨ ਸੰਬੋਧਨ ਕਰਦੇ ਹੋਏ। (ਫੋਟੋ: ਏ ਐਨ ਆਈ)

ਨਵੀਂ ਦਿੱਲੀ – ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਇੱਥੇ ਭਾਰਤ ਮੰਡਪਮ ਵਿੱਚ ਗ੍ਰਾਮੀਣ ਭਾਰਤ ਮਹੋਤਸਵ ਦਾ ਉਦਘਾਟਨ ਕਰਦੇ ਹੋਏ ਕਿਹਾ ਕਿ ਸਰਕਾਰ ਨੇ ਪਿਛਲੇ ਦਸ ਸਾਲਾਂ ਵਿੱਚ ਕਈ ਫ਼ਸਲਾਂ ਲਈ ਘੱਟੋ ਘੱਟ ਸਮਰਥਨ ਮੁੱਲ (ਐੱਮਐੱਸਪੀ) ਵਿੱਚ ਲਗਾਤਾਰ ਵਾਧਾ ਕੀਤਾ ਹੈ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਸਨਮਾਨ ਨਿਧੀ ਰਾਹੀਂ ਕਿਸਾਨਾਂ ਨੂੰ ਲਗਪਗ ਤਿੰਨ ਲੱਖ ਕਰੋੜ ਰੁਪਏ ਦੀ ਵਿੱਤੀ ਸਹਾਇਤਾ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਪਿਛਲੇ 10 ਸਾਲਾਂ ਵਿੱਚ ਖੇਤੀ ਕਰਜ਼ਿਆਂ ਦੀ ਰਾਸ਼ੀ ਵਿੱਚ 3.5 ਗੁਣਾ ਵਾਧਾ ਹੋਇਆ ਹੈ। ਇਸ ਤੋਂ ਇਲਾਵਾ, ਦੇਸ਼ ਵਿੱਚ 9,000 ਤੋਂ ਵੱਧ ਕਿਸਾਨ ਉਤਪਾਦਕ ਸੰਸਥਾਵਾਂ (ਐੱਫਪੀਓਜ਼) ਵੀ ਵਿੱਤੀ ਸਹਾਇਤਾ ਪ੍ਰਾਪਤ ਕਰ ਰਹੀਆਂ ਹਨ। ਹੁਣ ਪਸ਼ੂ ਪਾਲਕਾਂ ਅਤੇ ਮੱਛੀ ਪਾਲਕਾਂ ਨੂੰ ਵੀ ਕਿਸਾਨ ਕਰੈਡਿਟ ਕਾਰਡ ਦਿੱਤੇ ਜਾ ਰਹੇ ਹਨ।

Related posts

ਤ੍ਰੈ-ਭਾਸ਼ਾਈ ਫਾਰਮੂਲਾ ਅਤੇ ਪਰਸੀਮਨ ਯੁੱਧ ਹੈ ਵਿਸਫੋਟਕ ਮੁੱਦਾ !

admin

ਨੌਜਵਾਨ ਰੁਜ਼ਗਾਰ ਪ੍ਰਾਪਤ ਕਰਨ ਦੀ ਬਜਾਏ ਰੁਜ਼ਗਾਰ ਦੇਣ ਵਾਲੇ ਬਣਨ: ਰਾਸ਼ਟਰਪਤੀ

admin

ਇੰਡੀਆ ਜੈਨਰਿਕ ਦਵਾਈਆਂ ਦਾ ਦੁਨੀਆ ਦਾ ਸਭ ਤੋਂ ਵੱਡਾ ਸਪਲਾਇਰ ਬਣਿਆ !

admin