International

ਪਾਕਿਸਤਾਨ: ਕਰਾਚੀ ਦੇ ਸ਼ਾਪਿੰਗ ਮਾਲ ’ਚ ਅੱਗ ਲੱਗਣ ਕਾਰਨ 10 ਲੋਕਾਂ ਦੀ ਮੌਤ, 22 ਜ਼ਖਮੀ

ਕਰਾਚੀ – ਪਾਕਿਸਤਾਨ ਦੇ ਕਰਾਚੀ ’ਚ ਰਾਸ਼ਿਦ ਮਿਨਹਾਸ ਰੋਡ ’ਤੇ ਸਥਿਤ ਆਰਜੇ ਮਾਲ ’ਚ ਅੱਗ ਲੱਗਣ ਕਾਰਨ 11 ਲੋਕਾਂ ਦੀ ਮੌਤ ਹੋ ਗਈ ਅਤੇ 22 ਵਿਅਕਤੀਆਂ ਦੇ ਜ਼ਖਮੀ ਹੋਣ ਦੀ ਖ਼ਬਰ ਹੈ। ਇਸ ਦੇ ਨਾਲ ਹੀ ਮਾਲ ਦੇ ਅੰਦਰ ਹੋਰ ਵੀ ਕਈ ਲੋਕਾਂ ਦੇ ਫਸੇ ਹੋਣ ਦੀ ਖਬਰ ਹੈ।
ਕਰਾਚੀ ਦੇ ਮੇਅਰ ਬੈਰਿਸਟਰ ਮੁਰਤਜ਼ਾ ਵਹਾਬ ਨੇ ਇਸ ਖਬਰ ਦੀ ਪੁਸ਼ਟੀ ਕਰਦੇ ਹੋਏ ਕਿਹਾ, ‘ਹੁਣ ਤੱਕ 10 ਦੇ ਮਾਰੇ ਜਾਣ ਅਤੇ 22 ਲੋਕਾਂ ਦੇ ਜ਼ਖਮੀ ਹੋਣ ਦੀ ਪੁਸ਼ਟੀ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਅੱਗ ਬੁਝਾਈ ਜਾ ਚੁੱਕੀ ਹੈ ਅਤੇ ਕੂਲਿੰਗ ਪ੍ਰਕਿਰਿਆ ਜਾਰੀ ਹੈ।
ਪੁਲਸ ਸਰਜਨ ਸੁਮੱਈਆ ਸਈਦ ਨੇ ਕਿਹਾ ਕਿ ਨੌਂ ਲਾਸ਼ਾਂ ਹਸਪਤਾਲਾਂ ਵਿੱਚ ਲਿਆਂਦੀਆਂ ਗਈਆਂ ਹਨ, ਜਿਨ੍ਹਾਂ ਵਿੱਚ ਅੱਠ ਜਿਨਾਹ ਪੋਸਟ ਗ੍ਰੈਜੂਏਟ ਮੈਡੀਕਲ ਸੈਂਟਰ (ਜੇਪੀਐਮਸੀ) ਅਤੇ ਇੱਕ ਸਿਵਲ ਹਸਪਤਾਲ ਕਰਾਚੀ (ਸੀਐਚਕੇ) ਵਿੱਚ ਹੈ। ਵਹਾਬ ਨੇ ਦੱਸਿਆ ਕਿ ਇਕ ਹੋਰ ਜ਼ਖਮੀ ਨੂੰ ਅੱਬਾਸੀ ਸ਼ਹੀਦ ਹਸਪਤਾਲ ਲਿਜਾਇਆ ਗਿਆ। ਡਾਨ ਦੀ ਰਿਪੋਰਟ ਅਨੁਸਾਰ, ਇੱਕ 18 ਸਾਲ ਦਾ ਨੌਜਵਾਨ ਵਰਤਮਾਨ ਵਿੱਚ ਸੀਐਚਕੇ ਵਿੱਚ ਦਾਖਲ ਹੈ। ਜ਼ਿਲ੍ਹਾ ਪੂਰਬੀ ਦੇ ਡਿਪਟੀ ਕਮਿਸ਼ਨਰ (ਡੀਸੀ) ਅਲਤਾਫ਼ ਸ਼ੇਖ ਨੇ ਬਚਾਅ ਕਾਰਜ ਦੀ ਨਿਗਰਾਨੀ ਕਰਦੇ ਹੋਏ ਦੱਸਿਆ ਕਿ ਜ਼ਖ਼ਮੀਆਂ ਸਮੇਤ 30 ਲੋਕਾਂ ਨੂੰ ਬਚਾਇਆ ਗਿਆ ਹੈ। ਇਮਾਰਤ ਨੂੰ ਚੌਥੀ ਮੰਜ਼ਿਲ ਤੱਕ ਸਾਫ਼ ਕਰ ਦਿੱਤਾ ਗਿਆ ਸੀ, ਪੰਜਵੀਂ ਮੰਜ਼ਿਲ ਦੀ ਕਲੀਅਰੈਂਸ ਚੱਲ ਰਹੀ ਹੈ।

Related posts

ਯੋਰਪ ਵਿੱਚ ਹੋਵੇਗਾ ਅਮਰੀਕਾ ਅਤੇ ਈਰਾਨ ਵਿਚਕਾਰ ਸਮਝੌਤਾ !

admin

ਹੈਲੀਕਾਪਟਰ ਸੁੱਟਣ ‘ਤੇ ਅਮਰੀਕਾ ਵਲੋਂ ਇਰਾਨੀ ਟਿਕਾਣਿਆਂ ਉਪਰ ਹਵਾਈ ਹਮਲਿਆਂ ਦੀ ਬਾਛੜ !

admin

ਅਮਰੀਕਨ ਕੋਰਟ ਵਲੋਂ ਨਵੇਂ ਐੱਚ-1ਬੀ ਵੀਜ਼ਾ ‘ਤੇ 1 ਲੱਖ ਡਾਲਰ ਫੀਸ ਗੈਰ-ਕਾਨੂੰਨੀ ਕਰਾਰ !

admin