Punjab

ਪਾਕਿਸਤਾਨ ‘ਚ ਗੁਰਦੁਆਰੇ ਅੰਦਰ ਸ਼ਰਧਾਲੂ ਜੋੜੇ ਦਾ ਕਤਲ ਅਮਾਨਵੀ ਘਟਨਾ – ਐਡਵੋਕੇਟ ਧਾਮੀ

ਐਡਵੋਕਟ ਹਰਜਿੰਦਰ ਸਿੰਘ ਧਾਮੀ, ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ। (ਫੋਟੋ: ਏ ਐਨ ਆਈ)

ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪਾਕਿਸਤਾਨ ਦੇ ਖੈਬਰ ਪਖਤੂਨਖਵਾ ਸੂਬੇ ਦੇ ਮਰਦਾਨ ਸ਼ਹਿਰ ਵਿਚ ਸਥਿਤ ਗੁਰਦੁਆਰਾ ਸਾਹਿਬ ਅੰਦਰ ਸੇਵਾ ਨਿਭਾਅ ਰਹੇ ਸ਼ਰਧਾਲੂ ਜੋੜੇ ਸ੍ਰੀ ਜਗਨਨਾਥ ਅਤੇ ਬੀਬੀ ਅਸਮਾ ਵੰਤੀ ਦੀ ਕੁੱਝ ਲੋਕਾਂ ਵੱਲੋਂ ਗੋਲੀ ਮਾਰ ਕੇ ਕੀਤੀ ਗਈ ਹੱਤਿਆ ਦੀ ਸਖ਼ਤ ਸ਼ਬਦਾਂ ਵਿੱਚ ਨਿੰਦਾ ਕੀਤੀ ਹੈ।

ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਗੁਰਦੁਆਰਾ ਸਾਹਿਬ ਵਰਗੇ ਪਵਿੱਤਰ ਧਾਰਮਿਕ ਅਸਥਾਨ ਅੰਦਰ ਦਾਖਲ ਹੋ ਕੇ ਨਿਰਦੋਸ਼ ਸਿੱਖ ਜੋੜੇ ਦਾ ਕਤਲ ਕਰਨਾ ਬਹੁਤ ਹੀ ਦੁਖਦਾਈ, ਅਮਾਨਵੀ ਅਤੇ ਘੱਟ ਗਿਣਤੀ ਭਾਈਚਾਰਿਆਂ ਵਿੱਚ ਡਰ ਪੈਦਾ ਕਰਨ ਵਾਲੀ ਘਟਨਾ ਹੈ। ਇਸ ਘਿਨਾਉਣੇ ਹਮਲੇ ਨੇ ਪਾਕਿਸਤਾਨ ਵਿਚ ਵਸਦੇ ਸਿੱਖ ਭਾਈਚਾਰੇ ਦੀ ਸੁਰੱਖਿਆ ਨੂੰ ਲੈ ਕੇ ਗੰਭੀਰ ਸਵਾਲ ਖੜ੍ਹੇ ਕਰ ਦਿੱਤੇ ਹਨ। ਐਡਵੋਕੇਟ ਧਾਮੀ ਨੇ ਪਾਕਿਸਤਾਨ ਸਰਕਾਰ ਨੂੰ ਅਪੀਲ ਕੀਤੀ ਕਿ ਇਸ ਮਾਮਲੇ ਦੇ ਦੋਸ਼ੀਆਂ ਨੂੰ ਜਲਦ ਤੋਂ ਜਲਦ ਗ੍ਰਿਫ਼ਤਾਰ ਕਰਕੇ ਸਖਤ ਸਜ਼ਾ ਦਿੱਤੀ ਜਾਵੇ। ਉਨ੍ਹਾਂ ਕਿਹਾ ਕਿ ਸਿੱਖ ਧਾਰਮਿਕ ਅਸਥਾਨਾਂ ਅਤੇ ਪਾਕਿਸਤਾਨ ਵਿਚ ਵੱਸਦੇ ਸਿੱਖਾਂ ਸਮੇਤ ਘੱਟ ਗਿਣਤੀ ਭਾਈਚਾਰਿਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣਾ ਪਾਕਿਸਤਾਨ ਸਰਕਾਰ ਦੀ ਜ਼ਿੰਮੇਵਾਰੀ ਹੈ, ਜਿਸ ਪ੍ਰਤੀ ਵਿਸ਼ੇਸ਼ ਧਿਆਨ ਦਿੱਤਾ ਜਾਵੇ।

ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਘਟਨਾ ਚ ਮਾਰੇ ਗਏ ਸਿੱਖ ਜੋੜੇ ਦੇ ਪਰਿਵਾਰ ਨਾਲ ਡੂੰਘੀ ਹਮਦਰਦੀ ਪ੍ਰਗਟ ਕਰਦਿਆਂ ਅਕਾਲ ਪੁਰਖ ਅੱਗੇ ਅਰਦਾਸ ਕੀਤੀ ਕਿ ਵਿਛੜੀਆਂ ਰੂਹਾਂ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਬਖ਼ਸ਼ਣ ਅਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖਸ਼ਣ।

Related posts

ਰਿਜ਼ਰਵ ਬੈਂਕ ਆਫ਼ ਇੰਡੀਆ ਵੱਲੋਂ ਪੰਜਾਬ ਲਈ ਹਾੜ੍ਹੀ ਮੰਡੀਕਰਨ ਸੀਜ਼ਨ-2022 ਵਾਸਤੇ 24,773.11 ਕਰੋੜ ਰੁਪਏ ਨਗਦ ਕਰਜ਼ਾ ਹੱਦ ਮਨਜ਼ੂਰ

Bunty

ਅਮਨ ਅਰੋੜਾ ਵੱਲੋਂ ਸੂਬੇ ਵਿੱਚ ਡੋਰ-ਸਟੈੱਪ ਸਰਵਿਸ ਡਿਲੀਵਰੀ ਦੀ ਸ਼ੁਰੂਆਤ ਤੋਂ ਪਹਿਲਾਂ ਤਿਆਰੀਆਂ ਦਾ ਜਾਇਜ਼ਾ

Bunty

ਇਨਸਾਨੀਅਤ ਅਤੇ ਸਰਬ ਧਰਮ ਸਾਂਝ ਦਾ ਤੀਰਥ ਬਣ ਚੁੱਕੈ “ਕਿਸਾਨ ਅੰਦੋਲਨ”

admin