International

ਪਾਕਿਸਤਾਨ ‘ਚ ਨਾਬਾਲਗ ਨਾਲ ਹੈਵਾਨੀਅਤ, ਜਬਰ ਜਨਾਹ ਤੋਂ ਬਾਅਦ ਜ਼ਿੰਦਾ ਸਾੜਿਆ; ਲੜਕੀ ਸਮੇਤ ਚਾਰ ਮੁਲਜ਼ਮ ਗ੍ਰਿਫ਼ਤਾਰ

ਇਸਲਾਮਾਬਾਦ – ਪਾਕਿਸਤਾਨ ‘ਚ ਲੜਕੀਆਂ ਦੇ ਖਿਲਾਫ ਅਪਰਾਧ ਦੀਆਂ ਘਟਨਾਵਾਂ ਰੁਕਣ ਦਾ ਨਾਂ ਨਹੀਂ ਲੈ ਰਹੀਆਂ ਹਨ। ਗੁਆਂਢੀ ਦੇਸ਼ ‘ਚ ਨਾਬਾਲਗਾਂ ਨਾਲ ਜ਼ੁਲਮ ਦਾ ਇੱਕ ਹੋਰ ਮਾਮਲਾ ਸਾਹਮਣੇ ਆਇਆ ਹੈ। ਇਲਜ਼ਾਮ ਹੈ ਕਿ ਇੱਕ ਬੱਚੀ ਨੂੰ ਅਗਵਾ ਕੀਤਾ ਗਿਆ, ਜਬਰ ਜਨਾਹ ਕੀਤਾ ਗਿਆ ਅਤੇ ਫਿਰ ਜ਼ਿੰਦਾ ਸਾੜ ਦਿੱਤਾ ਗਿਆ ਅਤੇ ਮੌਤ ਦੇ ਘਾਟ ਉਤਾਰ ਦਿੱਤਾ ਗਿਆ।
ਇਹ ਦਿਲ ਦਹਿਲਾ ਦੇਣ ਵਾਲਾ ਮਾਮਲਾ ਕੋਹਸਰ ਸ਼ਹਿਰ ਦਾ ਹੈ। ਪੁਰਾਣਾ ਕ੍ਰਿਪਾ ਰੋਡ ‘ਤੇ ਬਣੇ ਮਕਾਨ ਦੀ ਪਾਣੀ ਵਾਲੀ ਟੈਂਕੀ ‘ਚੋਂ ਨਾਬਾਲਗ ਦੀ ਲਾਸ਼ ਬਰਾਮਦ ਹੋਈ ਹੈ। ਇਹ ਇਲਾਕਾ ਕ੍ਰਿਪਾ ਥਾਣਾ ਖੇਤਰ ਅਧੀਨ ਆਉਂਦਾ ਹੈ। ਦੱਸਿਆ ਜਾ ਰਿਹਾ ਹੈ ਕਿ ਮ੍ਰਿਤਕ ਮਰਦਾਨ ਇਲਾਕੇ ਦਾ ਰਹਿਣ ਵਾਲੀ ਸੀ।

ਨਾਬਾਲਗ ਦੇ ਪਿਤਾ ਨੇ ਪੁਲਿਸ ਕੋਲ ਸ਼ਿਕਾਇਤ ਦਰਜ ਕਰਵਾਈ ਹੈ। ਪਿਤਾ ਨੇ ਦੋਸ਼ ਲਾਇਆ ਕਿ ਉਸ ਦੀ ਸੱਤ ਸਾਲਾ ਬੇਟੀ ਆਪਣੀ ਦਾਦੀ, ਮਾਂ ਅਤੇ ਭੈਣ ਨਾਲ ਗੁਆਂਢੀ ਦੇ ਘਰ ਕਿਸੇ ਸਮਾਗਮ ਵਿੱਚ ਸ਼ਾਮਲ ਹੋਣ ਲਈ ਗਈ ਸੀ। ਕੁਝ ਸਮੇਂ ਬਾਅਦ ਨਾਬਾਲਗ ਦੇ ਲਾਪਤਾ ਹੋਣ ਦੀ ਖ਼ਬਰ ਮਿਲੀ। ਪਰਿਵਾਰ ਵਾਲਿਆਂ ਨੇ ਲੜਕੀ ਦੀ ਕਾਫੀ ਭਾਲ ਕੀਤੀ ਪਰ ਉਸ ਦਾ ਕੋਈ ਪਤਾ ਨਹੀਂ ਲੱਗਾ। ਕੁਝ ਦੇਰ ਬਾਅਦ ਗੁਆਂਢੀ ਦੇ ਘਰ ਦੀ ਛੱਤ ਤੋਂ ਸੜਨ ਦੀ ਬਦਬੂ ਆਈ। ਜਦੋਂ ਪਰਿਵਾਰਕ ਮੈਂਬਰਾਂ ਨੇ ਛੱਤ ‘ਤੇ ਜਾ ਕੇ ਦੇਖਿਆ ਤਾਂ ਲੜਕੀ ਦਾ ਕੋਟ ਪਿਆ ਮਿਲਿਆ।
ਸ਼ਿਕਾਇਤਕਰਤਾ ਨੇ ਪੁਲਿਸ ਨੂੰ ਦੱਸਿਆ ਕਿ ਉਸ ਦੀ ਪਤਨੀ ਨੇ ਆਪਣੇ ਗੁਆਂਢੀ ਦੀ ਲੜਕੀ ਨੂੰ ਇੱਕ ਅਜਨਬੀ ਨਾਲ ਉਸਾਰੀ ਅਧੀਨ ਘਰ ਵਿੱਚੋਂ ਬਾਹਰ ਭੱਜਦਿਆਂ ਦੇਖਿਆ। ‘ਦਿ ਨਿਊਜ਼’ ਦੀ ਰਿਪੋਰਟ ਮੁਤਾਬਕ ਨਾਬਾਲਗ ਦਾ ਪਰਿਵਾਰ ਉਸ ਵੇਲੇ ਹੱਕਾ-ਬੱਕਾ ਰਹਿ ਗਿਆ ਜਦੋਂ ਉਹ ਉਸਾਰੀ ਅਧੀਨ ਘਰ ‘ਚ ਪਹੁੰਚਿਆ। ਬੇਟੀ ਦੀ ਲਾਸ਼ ਘਰ ਦੀ ਛੱਤ ‘ਤੇ ਸੜੀ ਹਾਲਤ ‘ਚ ਪਾਣੀ ਦੀ ਟੈਂਕੀ ‘ਚ ਪਈ ਮਿਲੀ।
ਪੁਲਿਸ ਨੇ ਲਾਸ਼ ਨੂੰ ਆਪਣੇ ਕਬਜ਼ੇ ‘ਚ ਲੈ ਲਿਆ ਹੈ। ਜਬਰ ਜਨਾਹ ਦੀ ਪੁਸ਼ਟੀ ਕਰਨ ਲਈ ਲਾਸ਼ ਨੂੰ ਪੋਸਟਮਾਰਟਮ ਲਈ ਹਸਪਤਾਲ ਭੇਜ ਦਿੱਤਾ ਗਿਆ ਹੈ। ਪੁਲਿਸ ਨੇ ਇੱਕ ਲੜਕੀ ਸਮੇਤ ਚਾਰ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਨੇ ਦਾਅਵਾ ਕੀਤਾ ਹੈ ਕਿ ਜਲਦ ਹੀ ਕਾਤਲਾਂ ਨੂੰ ਕਾਬੂ ਕਰ ਲਿਆ ਜਾਵੇਗਾ।

Related posts

ਅਮਰੀਕਾ ਦੇ ਸਹਿਯੋਗ ਤੋਂ ਬਿਨਾਂ ਇਜ਼ਰਾਈਲ ਦਾ ਬਚਾਅ ਬੇਹੱਦ ਮੁਸ਼ਕਲ ਹੋ ਜਾਂਦਾ – ਟਰੰਪ

admin

ਅਮਰੀਕਾ-ਈਰਾਨ ਸਮਝੌਤੇ ਤੋਂ ਬਾਅਦ 34 ਭਾਰਤੀ ਜਹਾਜ਼ ਹੋਰਮੁਜ਼ ਜਲਡਮਰੂ ਤੋਂ ਰਵਾਨਾ ਹੋਣਗੇ

admin

ਯੋਰਪ ਵਿੱਚ ਹੋਵੇਗਾ ਅਮਰੀਕਾ ਅਤੇ ਈਰਾਨ ਵਿਚਕਾਰ ਸਮਝੌਤਾ !

admin