International

ਪਾਕਿਸਤਾਨ ’ਚ ਮਾਰੇ ਗਏ ਸ੍ਰੀਲੰਕਾਈ ਨਾਗਰਿਕ ਪ੍ਰਿਅੰਤਾ ਕੁਮਾਰ ਦੇ ਪਰਿਵਾਰ ਲਈ ਮੁਆਵਜ਼ੇ ਦੀ ਮੰਗ

ਕੋਲੰਬੋ – ਪਾਕਿਸਤਾਨ ਦੇ ਸਿਆਲਕੋਟ ’ਚ ਬੀਤੇ ਹਫ਼ਤੇ ਸ੍ਰੀਲੰਕਾਈ ਨਾਗਰਿਕ ਪ੍ਰਿਅੰਤਾ ਕੁਮਾਰ ਨੂੰ ਈਸ਼ਨਿੰਦਾ ਦੇ ਦੋਸ਼ ’ਚ ਕੁੱਟ-ਕੁੱਟ ਕੇ ਮਾਰ ਦਿੱਤਾ ਗਿਆ ਸੀ। ਸ੍ਰੀਲੰਕਾ ਦੀ ਸਰਕਾਰ ਨੇ ਇਮਰਾਨ ਸਰਕਾਰ ਨੂੰ ਪ੍ਰਿਅੰਤਾ ਦੇ ਪਰਿਵਾਰ ਨੂੰ ਮੁਆਵਜ਼ਾ ਦੇਣ ਦੀ ਮੰਗ ਕੀਤੀ ਹੈ। ਇਸ ਮੁੱਦੇ ਨੂੰ ਲੈ ਕੇ ਸ੍ਰੀਲੰਕਾਈ ਵਿਦੇਸ਼ ਮੰਤਰੀ ਜੀਐੱਲ ਪੈਰਿਸ ਨੇ ਪਾਕਿਸਤਾਨ ਦੇ ਕਾਰਜਵਾਹਕ ਹਾਈ ਕਮਿਸ਼ਨਰ ਤਨਵੀਰ ਅਹਿਮਦ ਨਾਲ ਵੀਰਵਾਰ ਨੂੰ ਇੱਥੇ ਬੈਠਕ ਕੀਤੀ। ਸ੍ਰੀਲੰਕਾ ਦੇ ਵਿਦੇਸ਼ ਮੰਤਰਾਲੇ ਨੇ ਦੱਸਿਆ ਕਿ ਪੈਰਿਸ ਨੇ ਉਮੀਦ ਪ੍ਰਗਟਾਈ ਹੈ ਕਿ ਪਾਕਿਸਤਾਨ ਸਰਕਾਰ ਪ੍ਰਿਅੰਤਾ ਦੇ ਪਰਿਵਾਰ ਨੂੰ ਨਿਆਂ ਦਿਵਾਉਣ ਲਈ ਢੁੱਕਵੇਂ ਕਦਮ ਚੁੱਕੇਗੀ। ਉਨ੍ਹਾਂ ਕਿਹਾ ਕਿ ਪਾਕਿਸਤਾਨ ਸਰਕਾਰ ਇਹ ਯਕੀਨੀ ਕਰੇ ਕਿ ਪੀੜਤ ਪਰਿਵਾਰ ਨੂੰ ਜਲਦੀ ਮੁਆਵਜ਼ਾ ਮਿਲੇ। ਪੈਰਿਸ ਨੇ ਕਿਹਾ ਕਿ ਸ੍ਰੀਲੰਕਾ ਸਰਕਾਰ ਪ੍ਰਿਅੰਤਾ ਕੁਮਾਰ ਦੇ ਦੋਵਾਂ ਬੱਚਿਆਂ ਦੇ ਭਵਿੱਖ ਨੂੰ ਲੈ ਕੇ ਚਿੰਤਤ ਹੈ। ਉਨ੍ਹਾਂ ਪਾਕਿਸਤਾਨੀ ਹਾਈ ਕਮਿਸ਼ਨਰ ਨੂੰ ਬੇਨਤੀ ਕੀਤੀ ਕਿ ਇਸ ਗੱਲ ਨੂੰ ਯਕੀਨੀ ਕਰਨ ਲਈ ਇਕ ਸਿਸਟਮ ਦੀ ਵਿਵਸਥਾ ਕਰਨ ਕਿ ਪੀੜਤ ਪਰਿਵਾਰ ਨੂੰ ਬਗੈਰ ਰੁਕਾਵਟ ਹਰ ਮਹੀਨੇ ਸਮੇਂ ਸਿਰ ਤਨਖ਼ਾਹ ਮਿਲੇ। ਜ਼ਿਕਰਯੋਗ ਹੈ ਕਿ ਸਿਆਲਕੋਟ ’ਚ ਪ੍ਰਿਅੰਤਾ ਨੂੰ ਈਸ਼ਨਿੰਦਾ ਦੇ ਦੋਸ਼ ’ਚ ਪਿਛਲੇ ਹਫ਼ਤੇ ਭੀੜ ਨੇ ਕੁੱਟ-ਕੁੱਟ ਕੇ ਮਾਰ ਦਿੱਤਾ ਸੀ। ਇਸ ਘਟਨਾ ਕਾਰਨ ਪਾਕਿਸਤਾਨ ਦੀ ਖ਼ੂਬ ਆਲੋਚਨਾ ਹੋਈ ਸੀ।

Related posts

ਟਰੰਪ ਦਾ ‘ਵਨ ਬਿਗ ਬਿਊਟੀਫੁੱਲ ਬਿੱਲ’ ਪਾਸ : ਇਸ ਬਿੱਲ ਵਿੱਚ ਅਜਿਹੀ ਕੀ ਖਾਸ ਗੱਲ ਹੈ ?

admin

ਇਜ਼ਰਾਈਲ-ਈਰਾਨ ਯੁੱਧ ਅਤੇ ਦੁਨੀਆਂ ਦਾ ‘ਪੁਲਿਸਮੈਨ’ !

admin

ਅਮਰੀਕੀ ਸੁਰੱਖਿਆ ਤਰਜੀਹਾਂ ਦੇ ਅਧਾਰ ‘ਤੇ ਅਮਰੀਕਾ ਨੇ ਯੂਕਰੇਨ ਨੂੰ ਫੌਜੀ ਸਹਾਇਤਾ ਰੋਕੀ !

admin