Punjab

ਪਾਕਿਸਤਾਨ ਜਾਣ ਵਾਲੇ ਸ਼ਰਧਾਲੂਆਂ ਲਈ ਕੋਰੋਨਾ ਜਾਂਚ ਕੈਂਪ 14 ਤੇ 15 ਨੂੰ ਲੱਗੇਗਾ

ਅੰਮ੍ਰਿਤਸਰ – ਗੁਰੂ ਨਾਨਕ ਸਾਹਿਬ ਦੇ ਪ੍ਰਕਾਸ਼ ਗੁਰਪੁਰਬ ਮੌਕੇ ਗੁਰਦੁਆਰਾ ਸਨਨਕਾਣਾ ਸਾਹਿਬ ਸਮੇਤ ਹੋਰ ਗੁਰਧਾਮਾਂ ਦੇ ਦਰਸ਼ਨਾਂ ਲਈ ਪਾਕਿਸਤਾਨ ਜਾਣ ਵਾਲੇ ਸ਼ਰਧਾਲੂਆਂ ਦੇ ਕੋਰੋਨਾ ਟੈਸਟ ਲਈ ਸ਼੍ਰੋਮਣੀ ਕਮੇਟੀ ਵੱਲੋਂ 14 ਤੇ 15 ਨਵੰਬਰ ਨੂੰ ਕੈਂਪ ਲਗਾਇਆ ਜਾਵੇਗਾ। ਇਹ ਕੈਂਪ ਸ਼੍ਰੋਮਣੀ ਕਮੇਟੀ ਅੰਮ੍ਰਿਤਸਰ ਦੇ ਮੁੱਖ ਦਫ਼ਤਰ ਤੇਜਾ ਸਿੰਘ ਸਮੁੰਦਰੀ ਹਾਲ ਵਿਚ ਸਿਹਤ ਵਿਭਾਗ ਦੇ ਸਹਿਯੋਗ ਨਾਲ ਲੱਗੇਗਾ। ਗੁਰੂ ਸਾਹਿਬ ਦੇ ਪ੍ਰਕਾਸ਼ ਪੁਰਬ ਮੌਕੇ ਇਸ ਵਾਰ 17 ਨਵੰਬਰ ਨੂੰ ਜਥਾ ਪਾਕਿਸਤਾਨ ਲਈ ਰਵਾਨਾ ਹੋਵੇਗਾ, ਜੋ 26 ਨਵੰਬਰ ਨੂੰ ਵਾਪਸ ਵਤਨ ਪਰਤੇਗਾ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਦੱਸਿਆ ਕਿ 19 ਨਵੰਬਰ ਨੂੰ ਗੁਰਪੁਰਬ ਮਨਾਇਆ ਜਾ ਰਿਹਾ ਹੈ, ਜਿਸ ਤਹਿਤ ਪਾਕਿਸਤਾਨ ਦੇ ਗੁਰਧਾਮਾਂ ਲਈ 17 ਨਵੰਬਰ ਨੂੰ ਸ਼੍ਰੋਮਣੀ ਕਮੇਟੀ ਵੱਲੋਂ ਜਥਾ ਰਵਾਨਾ ਕੀਤਾ ਜਾਵੇਗਾ। ਪਾਕਿਸਤਾਨ ਜਾਣ ਵਾਲੇ ਸ਼ਰਧਾਲੂਆਂ ਲਈ ਕੋਰੋਨਾ ਟੀਕਾਕਰਣ ਦੇ ਨਾਲ-ਨਾਲ ਕੋਰੋਨਾ ਦੀ 72 ਘੰਟੇ ਪਹਿਲਾਂ ਦੀ ਰਿਪੋਰਟ ਲਾਜ਼ਮੀ ਹੈ।

ਇਸ ਮੁਤਾਬਕ ਸ਼੍ਰੋਮਣੀ ਕਮੇਟੀ ਵੱਲੋਂ ਸ਼ਰਧਾਲੂਆਂ ਦੇ ਕੋਰੋਨਾ ਟੈਸਟ ਦਾ ਪ੍ਰਬੰਧ ਕੀਤਾ ਗਿਆ ਹੈ। ਕੋਰੋਨਾ ਟੈਸਟ ਲਈ ਸਿਹਤ ਵਿਭਾਗ ਦੇ ਸਹਿਯੋਗ ਨਾਲ 14 ਤੇ 15 ਨਵੰਬਰ ਨੂੰ ਸ਼੍ਰੋਮਣੀ ਕਮੇਟੀ ਦਫ਼ਤਰ ਵਿਖੇ ਸਵੇਰੇ 10 ਵਜੇ ਤੋਂ ਦੁਪਹਿਰ 1 ਵਜੇ ਤੱਕ ਇਹ ਕੈਂਪ ਜਾਰੀ ਰਹੇਗਾ। ਉਨ੍ਹਾਂ ਕਿਹਾ ਕਿ ਜਿਹੜੇ ਸ਼ਰਧਾਲੂਆਂ ਨੇ ਪਾਕਿਸਤਾਨ ਦੇ ਗੁਰਧਾਮਾਂ ਦੇ ਦਰਸ਼ਨਾਂ ਲਈ ਵੀਜ਼ਾ ਅਪਲਾਈ ਕੀਤਾ ਹੈ, ਉਹ ਕੋਰੋਨਾ ਟੈਸਟ ਕਰਵਾਉਣ ਲਈ ਇਸ ਕੈਂਪ ਵਿਚ ਪੁੱਜਣ। ਜਿਹੜੇ ਸ਼ਰਧਾਲੂ ਆਪਣੇ ਤੌਰ ’ਤੇ ਕੋਰੋਨਾ ਟੈਸਟ ਕਰਵਾਉਣਾ ਚਾਹੁੰਦੇ ਹਨ, ਉਹ 17 ਨਵੰਬਰ ਨੂੰ ਪਾਕਿਸਤਾਨ ਰਵਾਨਾ ਹੋਣ ਤੋਂ 72 ਘੰਟੇ ਪਹਿਲਾਂ ਦੀ ਰਿਪੋਰਟ ਨਾਲ ਲੈ ਕੇ ਜ਼ਰੂਰ ਆਉਣ।

Related posts

ਪੰਜਾਬ ਪੁਲਿਸ ਨੇ ਆਈ.ਐਸ.ਆਈ. ਦੀ ਹਮਾਇਤ ਪ੍ਰਾਪਤ ਡਰੋਨ ਅਧਾਰਤ ਕੇ.ਟੀ.ਐਫ. ਅੱਤਵਾਦੀ ਮਾਡਿਊਲ ਦੇ ਇੱਕ ਹੋਰ ਆਪਰੇਟਿਵ ਨੂੰ ਕੀਤਾ ਗਿ੍ਰਫਤਾਰ ; 3 ਹੈਂਡ-ਗ੍ਰੇਨੇਡ ਅਤੇ 2 ਪਿਸਤੌਲ ਬਰਾਮਦ

Bunty

ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਸਾਬਕਾ ਰਾਸ਼ਟਰਪਤੀ ਗਿਆਨੀ ਜ਼ੈਲ ਸਿੰਘ ਜੀ ਦੀ ਬਰਸੀ ਤੇ ਉਨ੍ਹਾਂ ਨੂੰ ਨਿੱਘੀ ਸਰਧਾਂਜਲੀ ਭੇਂਟ

Bunty

ਪੰਜਾਬ ਵਿਧਾਨ ਸਭਾ ਸਪੀਕਰ ਵੱਲੋਂ ਕਿਸਾਨਾਂ ਨੂੰ ਵਾਤਾਵਰਣ ਸੰਭਾਲ ਲਈ ਆਧੁਨਿਕ ਢੰਗ-ਤਰੀਕੇ ਅਪਣਾਉਣ ਦੀ ਅਪੀਲ

Bunty