Punjab

ਪਾਕਿਸਤਾਨ ਦੀਆਂ ਸਿੱਖ ਸੰਗਤਾਂ ਦੇ ਦਰਸ਼ਨ-ਦੀਦਾਰਿਆਂ ਲਈ ਖੋਲ੍ਹਿਆ ਗੁਰਦੁਆਰਾ ਚੋਆ ਸਾਹਿਬ, ਕਾਰਸੇਵਾ ਦੀ ਸੇਵਾ ਮੁਕੰਮਲ

ਅੰਮ੍ਰਿਤਸਰ – ਪਾਕਿਸਤਾਨ ਸਥਿਤ ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਚਰਨ ਛੋਹ ਪ੍ਰਾਪਤ ਗੁਰਦੁਆਰਾ ਚੋਆ ਸਾਹਿਬ ਜੇਹਲਮ ਅੱਜ ਸਿੱਖ ਸੰਗਤਾਂ ਦੀ ਹਾਜ਼ਰੀ ਵਿੱਚ ਸੰਗਤਾਂ ਦੇ ਦਰਸ਼ਨ ਦੀਦਾਰਿਆਂ ਲਈ ਖੋਲ੍ਹ ਦਿੱਤਾ ਗਿਆ। ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਚਰਨ ਛੋਹ ਪ੍ਰਾਪਤ ਧਰਤੀ ਗੁਰਦੁਆਰਾ ਚੋਆ ਸਾਹਿਬ ਜੇਹਲਮ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਜੋਗੀਆਂ ਨਾਲ ਸਿੱਧ ਗੋਸ਼ਟੀ ਕਰਦੇ ਹੋਏ ਇਸ ਅਸਥਾਨ ‘ਤੇ ਰੁਕੇ ਸਨ, ਜਿੱਥੇ ਉਸ ਸਮੇਂ ਸਥਾਨਕ ਲੋਕਾਂ ਨੇ ਬਹੁਤ ਵੱਡੀ ਪਾਣੀ ਦੀ ਕਿੱਲਤ ਨੂੰ ਦੂਰ ਕਰਨ ਲਈ ਸ੍ਰੀ ਗੁਰੂ ਨਾਨਕ ਦੇਵ ਜੀ ਅੱਗੇ ਫਰਿਆਦ ਕੀਤੀ ਸੀ। ਜਿੱਥੇ ਗੁਰੂ ਨਾਨਕ ਦੇਵ ਜੀ ਮਹਾਰਾਜ ਨੇ ਇੱਥੇ ਚੋਆ ਪਾਣੀ ਵਗਾਇਆ। ਅੱਜ ਵੀ ਇਸ ਅਸਥਾਨ ‘ਤੇ ਪੁਰਾਤਨ ਸਰੋਵਰ ਮੌਜੂਦ ਹੈ।

ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਤੇ ਪਾਕਿਸਤਾਨ ਔਕਾਫ ਬੋਰਡ ਨੇ ਸਾਂਝੇ ਤੌਰ ‘ਤੇ ਪਿਛਲੇ ਲੰਮੇ ਸਮੇਂ ਤੋਂ ਇਸ ਗੁਰਦੁਆਰਾ ਸਾਹਿਬ ਦੀ ਚੱਲ ਰਹੀ ਕਾਰਸੇਵਾ ਨੂੰ ਮੁਕੰਮਲ ਕਰਕੇ ਅੱਜ ਪਾਕਿਸਤਾਨੀ ਸਿੱਖ ਸੰਗਤਾਂ ਦੇ ਦਰਸ਼ਨ ਦੀਦਾਰਿਆਂ ਲਈ ਖੋਲ੍ਹ ਦਿੱਤਾ ਗਿਆ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਰਦਾਰ ਅਮੀਰ ਸਿੰਘ ਮੈਂਬਰ ਵਿਕਾਸ ਸਿੰਘ ਮੈਂਬਰ ਸਾਗਰ ਸਿੰਘ ਸਿੰਘ ਮੈਂਬਰ ਡਾ ਮਾਹੀਪਾਲ ਸਿੰਘ ਨੇ ਸਾਂਝੇ ਤੌਰ ‘ਤੇ ਦੱਸਿਆ ਕਿ ਗੁਰਦੁਆਰਾ ਸਾਹਿਬ ਦੀ ਅੱਜ ਉਦਘਾਟਨੀ ਸਮਾਰੋਹ ਮੌਕੇ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਦੇ ਭੋਗ ਪਾਏ ਗਏ।

ਇਸ ਮੌਕੇ ਪਾਕਿਸਤਾਨ ਦੇ ਵੱਖ-ਵੱਖ ਇਲਾਕਿਆਂ ‘ਚੋਂ ਸਿੱਖ ਸੰਗਤਾਂ ਵੱਡੀ ਗਿਣਤੀ ਵਿਚ ਗੁਰਦੁਆਰਾ ਚੋਆ ਸਾਹਿਬ ਜੇਹਲਮ ਵਿਖੇ ਪੁੱਜੀਆਂ। ਇਸ ਮੌਕੇ ਗੁਰਦੁਆਰਾ ਸਾਹਿਬ ਦੀ ਆਪਣੀ ਦੀ ਸਿੱਲ ਤੋਂ ਪਰਦਾ ਹਟਾਉਣ ਦੀ ਰਸਮ ਪਾਕਿਸਤਾਨ ਔਕਾਫ਼ ਬੋਰਡ ਦੇ ਚੇਅਰਮੈਨ ਡਾ ਆਮਿਰ ਅਹਿਮਦ, ਪ੍ਰਧਾਨ ਅਮੀਰ ਸਿੰਘ, ਵਧੀਕ ਸਕੱਤਰ ਇਮਰਾਨ ਗੌਂਦਲ ਸਮੇਤ ਸਿੱਖ ਸੰਗਤਾਂ ਦੀ ਹਾਜ਼ਰੀ ਵਿੱਚ ਅਦਾ ਕੀਤੀ ਗਈ। ਇਸ ਮੌਕੇ ਸਾਬਕਾ ਪ੍ਰਧਾਨ ਸਤਵੰਤ ਸਿੰਘ, ਮੈਂਬਰ ਇੰਦਰਜੀਤ ਸਿੰਘ ਕਰਤਾਰਪੁਰ,ਗ੍ਰੰਥੀ ਸ ਦਇਆ ਸਿੰਘ, ਗ੍ਰੰਥੀ ਸ ਬਲਵੰਤ ਸਿੰਘ, ਗ੍ਰੰਥੀ ਸ ਰਣਜੀਤ ਸਿੰਘ ਸਮੇਤ ਸਿੱਖ ਸੰਗਤਾਂ ਹਾਜ਼ਰ ਹੋਈਆਂ।

Related posts

HAPPY DIWALI 2025 !

admin

ਡੀਆਈਜੀ ਹਰਚਰਨ ਸਿੰਘ ਭੁੱਲਰ ਦੀ ਗ੍ਰਿਫ਼ਤਾਰੀ ਨਾਲ ਪੰਜਾਬ ਪੁਲਿਸ ‘ਚ ਮਚੀ ਹਥੜਾ-ਦਫ਼ੜੀ !

admin

ਹਾਈਕੋਰਟ ਵਲੋਂ ਨਸ਼ਾ ਐਕਟ ਅਧੀਨ ਘਰਾਂ ਅਤੇ ਦੁਕਾਨਾਂ ਢਾਹੁਣ ‘ਤੇ ਰੋਕ

admin