International

ਪਾਕਿਸਤਾਨ ਦੀ ਅਰਥਵਿਵਸਥਾ ਨੂੰ ਪਟੜੀ ਤੇ ਲਿਆਉਣਾ ਆਸਾਨ ਨਹੀਂ : ਨਵਾਜ਼ ਸ਼ਰੀਫ

ਪੇਸ਼ਾਵਰ – ਪਾਕਿਸਤਾਨ ਮੁਸਲਿਮ ਲੀਗ-ਨਵਾਜ਼ (ਪੀ.ਐੱਮ.ਐੱਲ.-ਐੱਨ.) ਪਾਰਟੀ ਦੇ ਮੁਖੀ ਨਵਾਜ਼ ਸ਼ਰੀਫ ਨੇ ਸੋਮਵਾਰ ਨੂੰ ਕਿਹਾ ਕਿ ਪਾਕਿਸਤਾਨ ਦੀ ਅਰਥਵਿਵਸਥਾ ਨੂੰ ਪਟੜੀ ’ਤੇ ਲਿਆਉਣਾ ਕੋਈ ਆਸਾਨ ਕੰਮ ਨਹੀਂ ਹੋਵੇਗਾ। ਨਵਾਜ਼ ਦੀ ਇਹ ਟਿੱਪਣੀ ਅਜਿਹੇ ਸਮੇਂ ’ਚ ਆਈ ਹੈ ਜਦੋਂ ਪਾਕਿਸਤਾਨ ਪੀਪਲਜ਼ ਪਾਰਟੀ (ਪੀ.ਪੀ.ਪੀ.), ਪੀ.ਐੱਮ.ਐੱਲ.-ਐੱਨ ਵਰਗੀਆਂ ਪ੍ਰਮੁੱਖ ਸਿਆਸੀ ਪਾਰਟੀਆਂ ਨੇ ਆਪਣੀਆਂ ਚੋਣ ਸਰਗਰਮੀਆਂ ਤੇਜ਼ ਕਰ ਦਿੱਤੀਆਂ ਹਨ। ਪਾਕਿਸਤਾਨ ਵਿੱਚ 8 ਫਰਵਰੀ ਨੂੰ ਆਮ ਚੋਣਾਂ ਹੋਣੀਆਂ ਹਨ। ਖੈਬਰ ਪਖਤੂਨਖਵਾ ਸੂਬੇ ਦੇ ਮਾਨਸੇਹਰਾ ਸ਼ਹਿਰ ’ਚ ਇਕ ਰੈਲੀ ਨੂੰ ਸੰਬੋਧਨ ਕਰਦੇ ਹੋਏ ਨਵਾਜ਼ ਨੇ ਕਿਹਾ ਕਿ ਪਾਕਿਸਤਾਨ ਦੁਨੀਆ ’ਚ ਪਛੜ ਗਿਆ ਹੈ ਅਤੇ ਦੇਸ਼ ਦਾ ’ਪੁਨਰ ਨਿਰਮਾਣ’ ਕਰਨਾ ਹੋਵੇਗਾ।

Related posts

ਟਰੰਪ ਇਕੱਲਾ ਫਸਿਆ : ਆਸਟ੍ਰੇਲੀਆ ਸਮੇਤ ‘ਨਾਟੋ’ ਵਲੋਂ ਇਰਾਨ ਵਿਰੁੱਧ ਅਮਰੀਕਾ ਦਾ ਸਾਥ ਦੇਣ ਤੋਂ ਨਾਂਹ !

admin

‘ਜੇ ਦੁਨੀਆਂ ਚੁੱਪ ਰਹੀ ਤਾਂ ਈਰਾਨ ਅਜਿਹੇ ਹਮਲਿਆਂ ਦਾ ਸ੍ਹਾਮਣਾ ਕਰਨ ਵਾਲਾ ਆਖਰੀ ਦੇਸ਼ ਨਹੀਂ ਹੋਵੇਗਾ’

admin

ਡਰੋਨ ਹਮਲੇ ਤੋਂ ਬਾਅਦ ਯੂਏਈ ਦੇ ਫੁਜੈਰਾਹ ਆਇਲ ਇੰਡਸਟਰੀ ਏਰੀਆ ਵਿੱਚ ਲੱਗੀ ਅੱਗ

admin