International

ਪਾਕਿਸਤਾਨ ਦੀ ਨੈਸ਼ਨਲ ਅਸੈਂਬਲੀ ‘ਚ ਵਿਰੋਧੀ ਧਿਰ ਨੇ ਇਮਰਾਨ ਖ਼ਿਲਾਫ਼ ਬੇਭਰੋਸਗੀ ਮਤਾ ਪੇਸ਼ , ਪੰਜਾਬ ਸੂਬੇ ਦੇ ਮੁੱਖ ਮੰਤਰੀ ਨੇ ਦਿੱਤਾ ਅਸਤੀਫਾ

ਇਸਲਾਮਾਬਾਦ – ਪਾਕਿਸਤਾਨ ਵਿੱਚ ਨੈਸ਼ਨਲ ਅਸੈਂਬਲੀ ਦਾ ਸੈਸ਼ਨ ਸੋਮਵਾਰ ਨੂੰ ਸ਼ੁਰੂ ਹੋਇਆ। ਦੇਸ਼ ‘ਚ ਚੱਲ ਰਹੇ ਸਿਆਸੀ ਅੰਦੋਲਨ ਦੇ ਵਿਚਕਾਰ ਵਿਰੋਧੀ ਧਿਰ ਨੇ ਪ੍ਰਧਾਨ ਮੰਤਰੀ ਇਮਰਾਨ ਖਾਨ ਖਿਲਾਫ ਬੇਭਰੋਸਗੀ ਮਤਾ ਪੇਸ਼ ਕੀਤਾ ਹੈ। ਪਾਕਿਸਤਾਨ ਦੇ ਵਿਰੋਧੀ ਧਿਰ ਦੇ ਨੇਤਾ ਅਤੇ ਪੀਐਮਐਲ-ਐਨ ਦੇ ਪ੍ਰਧਾਨ ਸ਼ਾਹਬਾਜ਼ ਸ਼ਰੀਫ਼ ਨੇ ਇਹ ਮਤਾ (ਅਵਿਸ਼ਵਾਸ ਮਤਾ) ਪੇਸ਼ ਕੀਤਾ।

ਪਾਕਿਸਤਾਨ ਦੀ ਰਾਜਨੀਤੀ ਵਿਚ ਇਸ ਨੂੰ ਬਹੁਤ ਮਹੱਤਵਪੂਰਨ ਘਟਨਾਕ੍ਰਮ ਮੰਨਿਆ ਜਾ ਰਿਹਾ ਹੈ ਕਿਉਂਕਿ ਸੱਤਾ ਦੇ ਬਦਲਦੇ ਸਮੀਕਰਨਾਂ ਅਤੇ ਸਹਿਯੋਗੀਆਂ ਦੇ ਬਾਗੀ ਰਵੱਈਏ ਕਾਰਨ ਇਮਰਾਨ ਖਾਨ ਦੀ ਸਿਆਸੀ ਕਿਸਮਤ ਅਸੰਤੁਲਨ ਵਿਚ ਲਟਕ ਰਹੀ ਹੈ। ਨੈਸ਼ਨਲ ਅਸੈਂਬਲੀ ਦੇ ਡਿਪਟੀ ਸਪੀਕਰ ਕਾਸਿਮ ਸੂਰੀ ਨੇ ਸੰਸਦ ਦੇ ਉਨ੍ਹਾਂ ਮੈਂਬਰਾਂ ਨੂੰ ਸੈਸ਼ਨ ਦੌਰਾਨ ਖੜ੍ਹੇ ਹੋਣ ਲਈ ਕਿਹਾ ਜੋ ਇਸ ਮਤੇ ਦੇ ਹੱਕ ਵਿੱਚ ਹਨ ਤਾਂ ਜੋ ਮਤੇ ਦਾ ਸਮਰਥਨ ਕਰਨ ਵਾਲੇ ਮੈਂਬਰਾਂ ਦੀ ਗਿਣਤੀ ਦਾ ਪਤਾ ਲੱਗ ਸਕੇ।

ਸੂਤਰਾਂ ਨੇ ਪਾਕਿਸਤਾਨੀ ਨੂੰ ਦੱਸਿਆ ਕਿ ਨੈਸ਼ਨਲ ਅਸੈਂਬਲੀ ਦੇ ਸਪੀਕਰ ਅਸਦ ਕੈਸਰ ਨੇ ਸੈਸ਼ਨ ਤੋਂ ਕੁਝ ਸਮਾਂ ਪਹਿਲਾਂ ਵਿਰੋਧੀ ਧਿਰ ਦੇ ਨੇਤਾ ਨਾਲ ਮੁਲਾਕਾਤ ਕੀਤੀ ਅਤੇ ਭਰੋਸਾ ਦਿੱਤਾ ਕਿ ਬੇਭਰੋਸਗੀ ਮਤਾ ਪੇਸ਼ ਹੋਣ ਤੋਂ ਬਾਅਦ ਸੈਸ਼ਨ ਨੂੰ ਮੁਲਤਵੀ ਕਰ ਦਿੱਤਾ ਜਾਵੇਗਾ। ਆਗੂਆਂ ਨੇ ਇਸ ਦੀ ਹਾਮੀ ਭਰੀ। ਸੈਸ਼ਨ ਮੁੜ ਸ਼ੁਰੂ ਹੋਣ ‘ਤੇ ਬੇਭਰੋਸਗੀ ਮਤੇ ‘ਤੇ ਬਹਿਸ ਹੋਵੇਗੀ। ਸੱਤਾਧਾਰੀ ਪੀਟੀਆਈ ਮੈਂਬਰ ਖ਼ਯਾਲ ਜ਼ਮਾਨ (ਮਰਹੂਮ) ਨੂੰ ਸ਼ਰਧਾਂਜਲੀ ਦੇਣ ਤੋਂ ਬਾਅਦ ਸ਼ੁੱਕਰਵਾਰ ਨੂੰ ਸੈਸ਼ਨ ਮੁਲਤਵੀ ਕਰ ਦਿੱਤਾ ਗਿਆ।

Related posts

ਡੁਬਈ ਬਾਲੀਵੁੱਡ ਅਤੇ ਕਾਰੋਬਾਰੀ ਹਸਤੀਆਂ ਲਈ ਮਨਭਾਉਂਦੀ ਥਾਂ ਕਿਉਂ ਹੈ ?

admin

ਡੁਬਈ ਦੇ ਅਕਸ ਨੂੰ ਨੁਕਸਾਨ ਪਹੁੰਚਾਉਣ ‘ਤੇ ਹੋ ਸਕਦੀ ਕੈਦ ਤੇ ਦੇਸ਼ ਨਿਕਾਲਾ

admin

ਮਿਡਲ-ਈਸਟ ਯੁੱਧ : ਭਾਰਤ ਵਲੋਂ ਨਵੀਂ ਦਿੱਲੀ ‘ਚ ਕੰਟਰੋਲ ਰੂਮ ਸਥਾਪਿਤ

admin