International

ਪਾਕਿਸਤਾਨ ਦੀ ਵਿਸ਼ੇਸ਼ ਅਦਾਲਤ ਨੇ ਪ੍ਰਧਾਨ ਮੰਤਰੀ ਸ਼ਹਿਬਾਜ਼ ਸ਼ਰੀਫ਼ ਤੇ ਉਨ੍ਹਾਂ ਦੇ ਪੁੱਤਰ ਹਮਜ਼ਾ ਸ਼ਾਹਬਾਜ਼ ਦੀ ਜ਼ਮਾਨਤ ‘ਤੇ ਫ਼ੈਸਲਾ ਰੱਖਿਆ ਸੁਰੱਖਿਅਤ

ਇਸਲਾਮਾਬਾਦ – ਪਾਕਿਸਤਾਨ ਦੀ ਇੱਕ ਵਿਸ਼ੇਸ਼ ਅਦਾਲਤ ਨੇ ਮਨੀ ਲਾਂਡਰਿੰਗ ਮਾਮਲੇ ਵਿੱਚ ਪ੍ਰਧਾਨ ਮੰਤਰੀ ਸ਼ਹਿਬਾਜ਼ ਸ਼ਰੀਫ਼ ਅਤੇ ਉਨ੍ਹਾਂ ਦੇ ਪੁੱਤਰ ਅਤੇ ਪੰਜਾਬ ਦੇ ਮੁੱਖ ਮੰਤਰੀ ਹਮਜ਼ਾ ਸ਼ਾਹਬਾਜ਼ ਦੀ ਜ਼ਮਾਨਤ ਪਟੀਸ਼ਨ ‘ਤੇ ਸ਼ਨੀਵਾਰ ਨੂੰ ਫੈਸਲਾ ਸੁਰੱਖਿਅਤ ਰੱਖ ਲਿਆ ਹੈ।  ਪਿਓ-ਪੁੱਤ ਨੇ ਆਪਣੀ ਪਟੀਸ਼ਨ ‘ਚ ਜ਼ਮਾਨਤ ਦੀ ਮਿਆਦ ਵਧਾਉਣ ਦੀ ਬੇਨਤੀ ਕੀਤੀ ਸੀ। ਵਿਸ਼ੇਸ਼ ਅਦਾਲਤ ਦੇ ਜੱਜ ਨੇ ਦਲੀਲਾਂ ਪੂਰੀਆਂ ਹੋਣ ਤੋਂ ਬਾਅਦ ਫੈਸਲਾ ਰਾਖਵਾਂ ਰੱਖ ਲਿਆ ਹੈ।

ਹਾਲਾਂਕਿ ਵਿਸ਼ੇਸ਼ ਅਦਾਲਤ ਦੇ ਫੈਸਲੇ ਤੋਂ ਪਹਿਲਾਂ ਇਸ ਮਾਮਲੇ ‘ਚ ਕਈ ਅਜਿਹੇ ਘਟਨਾਕ੍ਰਮ ਸਾਹਮਣੇ ਆਏ ਜੋ ਦਿਲਚਸਪ ਹਨ। ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ਼ ਖ਼ਿਲਾਫ਼ ਮਨੀ ਲਾਂਡਰਿੰਗ ਮਾਮਲੇ ਵਿੱਚ ਸੁਣਵਾਈ ਦੌਰਾਨ ਸਰਕਾਰੀ ਵਕੀਲ ਬੇਹੋਸ਼ ਹੋ ਗਿਆ। ਸਰਕਾਰੀ ਵਕੀਲ ਫਾਰੂਕ ਬਾਜਵਾ ਨੂੰ ਇਲਾਜ ਲਈ ਹਸਪਤਾਲ ਲਿਜਾਇਆ ਗਿਆ। ਉਹ ਠੀਕ ਹੋ ਗਿਆ ਹੈ ਅਤੇ ਤੰਦਰੁਸਤ ਹੈ। ਇਸ ਤੋਂ ਇਲਾਵਾ ‘ਮਕਸੂਦ ਚਪੜਾਸੀ’ ਦੇ ਨਾਂ ਨਾਲ ਮਸ਼ਹੂਰ ਸ਼ਰੀਫ ਪਰਿਵਾਰ ਦੇ ਮਸ਼ਹੂਰ ਸੇਵਕ ਮਲਿਕ ਮਕਸੂਦ ਦਾ ਵੀਰਵਾਰ ਨੂੰ ਦਿਹਾਂਤ ਹੋ ਗਿਆ।

Related posts

ਨੇਪਾਲ ਦੇ ਰਾਸ਼ਟਰਪਤੀ ਨੇ ਭਾਰਤੀ ਫੌਜ ਮੁਖੀ ਜਨਰਲ ਦਿਵੇਦੀ ਨੂੰ ਆਨਰੇਰੀ ਡਿਗਰੀ ਕੀਤੀ ਪ੍ਰਦਾਨ

editor

ਗਾਜ਼ਾ ‘ਚ ਇਜ਼ਰਾਈਲ-ਹਮਾਸ ਯੁੱਧ ‘ਚ ਮ੍ਰਿਤਕਾਂ ਦੀ ਗਿਣਤੀ 44,000 ਤੋਂ ਪਾਰ: ਫਲਸਤੀਨੀ ਅਧਿਕਾਰੀ

editor

10 ਸਾਲ ਲਗਾਤਾਰ, ਲੰਡਨ ਨੂੰ ਚੁਣਿਆ ਗਿਆ ਦੁਨੀਆ ਦਾ ਸਰਵੋਤਮ ਸ਼ਹਿਰ

editor