International

ਪਾਕਿਸਤਾਨ ਦੇ ਖੈਬਰ ਪਖਤੂਨਖਵਾ ਪੁਲਿਸ ਵਾਲੇ ਸਮੇਤ ਤਿੰਨ ਵਿਅਕਤੀ ਮਾਰੇ ਗਏ

ਪੇਸ਼ਾਵਰ – ਪਾਕਿਸਤਾਨ ਦੇ ਉੱਤਰੀ-ਪੱਛਮੀ ਸੂਬੇ ਖੈਬਰ ਪਖਤੂਨਖਵਾ ‘ਚ ਅਣਪਛਾਤੇ ਹਥਿਆਰਬੰਦ ਵਿਅਕਤੀਆਂ ਨੇ ਇਕ ਪੁਲਸ ਕਰਮਚਾਰੀ ਸਮੇਤ ਤਿੰਨ ਲੋਕਾਂ ਦੀ ਗੋਲ਼ੀ ਮਾਰ ਕੇ ਹੱਤਿਆ ਕਰ ਦਿੱਤੀ।ਸਥਾਨਕ ਪੁਲਿਸ ਨੇ ਦੱਸਿਆ ਕਿ ਇਹ ਘਟਨਾ ਉਸ ਸਮੇਂ ਵਾਪਰੀ ਜਦੋਂ ਔਰਕਜ਼ਈ ਕਬਾਇਲੀ ਜ਼ਿਲ੍ਹੇ ਵਿੱਚ ਇੱਕ ਪੁਲਿਸ ਸਟੇਸ਼ਨ ਬਣਾ ਰਹੇ ਦੋ ਮਜ਼ਦੂਰਾਂ ਅਤੇ ਇੱਕ ਪੁਲਿਸ ਕਰਮਚਾਰੀ ਨੂੰ ਬਦਮਾਸ਼ਾਂ ਨੇ ਬੰਧਕ ਬਣਾ ਲਿਆ। ਇਸ ਤੋਂ ਬਾਅਦ ਬਦਮਾਸ਼ਾਂ ਨੇ ਤਿੰਨਾਂ ਨੂੰ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ।

ਸੀਨੀਅਰ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਤਿੰਨਾਂ ਦੀਆਂ ਲਾਸ਼ਾਂ ਉਸਾਰੀ ਅਧੀਨ ਥਾਣੇ ਦੇ ਅਹਾਤੇ ਨੇੜੇ ਹਥਿਆਰਬੰਦ ਬਦਮਾਸ਼ਾਂ ਦੁਆਰਾ ਗੋਲ਼ੀਆਂ ਨਾਲ ਵਿੰਨ੍ਹੀਆਂ ਮਿਲੀਆਂ ਹਨ। ਉਨ੍ਹਾਂ ਦੱਸਿਆ ਕਿ ਘਟਨਾ ਤੋਂ ਬਾਅਦ ਪੁਲਿਸ ਦੀ ਵਿਸ਼ੇਸ਼ ਟੀਮ ਮੌਕੇ ‘ਤੇ ਪਹੁੰਚ ਗਈ ਅਤੇ ਪੂਰੇ ਇਲਾਕੇ ਦੀ ਘੇਰਾਬੰਦੀ ਕਰ ਲਈ ਗਈ ਹੈ। ਪੁਲਿਸ ਨੇ ਕਾਤਲਾਂ ਨੂੰ ਲੱਭਣ ਲਈ ਇਲਾਕੇ ਦੇ ਹਰ ਘਰ ਦੀ ਤਲਾਸ਼ੀ ਲਈ ਹੈ। ਲਾਸ਼ਾਂ ਨੂੰ ਪੋਸਟਮਾਰਟਮ ਲਈ ਹਸਪਤਾਲ ਭੇਜ ਦਿੱਤਾ ਗਿਆ ਹੈ।

Related posts

ਅਫਗਾਨਿਸਤਾਨ ’ਚ 500 ਤੋਂ ਵੱਧ ਪੱਤਰਕਾਰਾਂ ਨੂੰ ਛੱਡੇ ਜਾਣ ’ਤੇ ਮਾਈਕਲ ਮੈਕਕਾਲ ਨੇ ਪ੍ਰਗਟਾਈ ਨਾਰਾਜ਼ਗੀ

Bunty

ਗਾਜ਼ਾ ’ਚ ਫਸੇ 20 ਆਸਟ੍ਰੇਲੀਅਨ ਨਾਗਰਿਕਾਂ ਨੂੰ ਕੱਢਿਆ ਸੁਰੱਖਿਅਤ

Bunty

ਅਮਰੀਕਾ GRECO ਤੋਂ ਪਿੱਛੇ ਹਟਿਆ, ਰੂਸ ਅਤੇ ਬੇਲਾਰੂਸ ਤੋਂ ਬਾਅਦ ਤੀਜਾ ਦੇਸ਼

admin